
ਜਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...
ਲੁਧਿਆਣਾ, ਜਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੈਂਸਰ ਦੀ ਭਿਆਨਕ ਬੀਮਾਰੀ ਨਾਲ ਪੀੜਤ ਮਰੀਜ਼ਾਂ ਦੇ ਇਲਾਜ ਲਈ ਦਿਤੀ ਜਾ ਰਹੀ ਸਹਾਇਤਾ ਰਾਸ਼ੀ ਵੱਡੀ ਮਨੁੱਖੀ ਸੇਵਾ ਹੈ।
ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕੈਂਸਰ ਦੀ ਬੀਮਾਰੀ ਨਾਲ ਪੀੜਤ ਮਰੀਜ਼ਾਂ ਦੇ ਪਰਵਾਰਕ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਭੇਜੀ ਗਈ ਸਹਾਇਤਾ ਰਾਸ਼ੀ ਦੇ ਚੈੱਕ ਵੰਡਣ ਲਈ ਪੁੱਜੇ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਣਕਾਰੀ ਦਿਤੀ ਕਿ
ਸ਼੍ਰੋਮਣੀ ਕਮੇਟੀ ਵਲੋਂ ਹੁਣ ਤਕ ਕੈਂਸਰ ਤੋਂ ਪੀੜਤ ਮਰੀਜ਼ਾਂ ਨੂੰ ਲਗਭਗ 20 ਕਰੋੜ ਤੋਂ ਵੱਧ ਦੀ ਸਹਾਇਤਾ ਰਾਸ਼ੀ ਵੰਡੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅੱਜ ਕੈਂਸਰ ਤੋਂ ਪੀੜਤ ਦੋ ਮਰੀਜ਼ਾਂ ਨੂੰ ਵੀਹ-ਵੀਹ ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਪ੍ਰਦਾਨ ਕੀਤੇ ਗਏ ਹਨ। ਇਸ ਦੌਰਾਨ ਕੈਂਸਰ ਪੀੜਤ ਮਰੀਜ਼ਾਂ ਦੇ ਪਰਵਾਰਕ ਮੈਂਬਰਾਂ ਨੇ ਸਹਾਇਤਾ ਰਾਸ਼ੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦਾ ਧਨਵਾਦ ਪ੍ਰਗਟ ਕੀਤਾ। ਕੈਂਸਰ ਪੀੜਤਾਂ ਨੂੰ ਚੈਕ ਵੰਡਣ ਮੌਕੇ ਇੰਸਪੈਕਟਰ ਅਮਰਜੀਤ ਸਿੰਘ, ਕ੍ਰਿਪਾਲ ਸਿੰਘ ਚੌਹਾਨ, ਗੁਰਪ੍ਰੀਤ ਸਿੰਘ ਗੋਪੀ ਹਾਜ਼ਰ ਸਨ।