ਕਾਂਗਰਸੀ ਆਗੂ 'ਤੇ ਘਰ ਦੇ ਅੱਗੇ ਅਣਪਛਾਤਿਆਂ ਨੇ ਚਲਾਈ ਗੋਲੀ
Published : Jul 1, 2018, 3:28 pm IST
Updated : Jul 1, 2018, 3:28 pm IST
SHARE ARTICLE
Congress leader shot by strangers
Congress leader shot by strangers

ਗੁਰਦਾਸਪੁਰ ‘ਚ ਕਾਂਗਰਸੀ ਆਗੂ ‘ਤੇ ਜਾਨਲੇਵਾ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ

ਗੁਰਦਾਸਪੁਰ, ਗੁਰਦਾਸਪੁਰ ‘ਚ ਕਾਂਗਰਸੀ ਆਗੂ ‘ਤੇ ਜਾਨਲੇਵਾ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ ਕਿ ਕਾਂਗਰਸੀ ਆਗੂ ਦਾ ਨਾਮ ਓਂਕਾਰ ਸਿੰਘ ਹੈ ਜੋ ਕੇ ਬਲਾਕ ਸਮਿਤੀ ਦੇ ਮੈਂਬਰ ਹਨ। ਓਂਕਾਰ ਸਿੰਘ ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀ ਚਲਾ ਦਿੱਤੀ। ਇਸ ਹਮਲੇ ‘ਚ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਅਤੇ ਹੁਣ ਹਸਪਤਾਲ ਵਿਚ ਇਲਾਜ ਅਧੀਨ ਹਨ। ਦੱਸ ਦਈਏ ਕਿ ਹਲੇ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਦੀ ਗੱਲ ਆਖੀ ਹੈ। 
ਮਿਲੀ ਜਾਣਕਾਰੀ ਅਨੁਸਾਰ ਕਾਂਗਰਸੀ ਆਗੂ ਦੇ ਘਰ ਦੇ ਬਾਹਰ ਦੋ ਮੋਟਰਸਾਈਕਲ ਸਵਾਰ ਆਏ।

Congress leader shot by strangersCongress leader shot by strangersਇਹ ਅਣਪਛਾਤੇ ਵਿਅਕਤੀਆਂ ਨੇ ਉਹਨਾਂ ‘ਤੇ ਗੋਲੀ ਚਲਾ ਦਿੱਤੀ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਦੱਸ ਦਈਏ ਕੇ ਉਹਨਾਂ ‘ਤੇ ਇਹ ਹਮਲਾ ਪਿੰਡ ਹਯਾਤ ‘ਚ ਹੋਇਆ। ਘਟਨਾ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਵਿਚ ਜੁਟ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਭਰੋਸਾ ਜਤਾਇਆ। ਉਧਰ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਜ਼ਖਮੀ ਓਂਕਾਰ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਸਵੇਰੇ ਦੋ ਨੌਜਵਾਨ ਉਨ੍ਹਾਂ ਦੇ ਘਰ ਅੱਗੇ ਆਏ।

Congress leader shot by strangersCongress leader shot by strangersਨੌਜਵਾਨਾਂ ਨੇ ਘਰ ਦੇ ਬਾਹਰ ਆ ਕੇ ਉਹਨਾਂ ਬਾਹਰ ਆਉਣ ਲਈ ਕਿਹਾ। ਬਾਜਵਾ ਨੇ ਦੱਸਿਆ ਕਿ ਦੋਵਾਂ ਨੌਜਵਾਨਾਂ ਮੂੰਹ ਕੱਪੜੇ ਨਾਲ ਢਕੇ ਹੋਏ ਸਨ ਜਿਸ ਕਾਰਨ ਉਨ੍ਹਾਂ ਦਾ ਚਿਹਰਾ ਨਜ਼ਰ ਨਹੀਂ ਸੀ ਆ ਰਿਹਾ। ਉਨ੍ਹਾਂ ਦੇ ਬਾਹਰ ਬੁਲਾਉਣ ਤੇ ਬਾਜਵਾ ਜਦੋਂ ਬਾਹਰ ਆਏ ਤਾਂ ਨੌਜਵਾਨਾਂ ਨੇ ਬਾਜਵਾ ‘ਤੇ ਬਿਨਾ ਕੋਈ ਗੱਲ ਕੀਤੇ ਗੋਲੀ ਚਲਾਉਣੀ ਸ਼ੁਰੂ ਕਰ ਦਿੱਤੀ। ਬਾਜਵਾ ਨੇ ਦੱਸਿਆ ਕਿ ਉਨ੍ਹਾਂ ਨੇ ਚਾਰ ਗੋਲੀਆਂ ਚਲਾਈਆਂ ਜੋ ਕਿ ਓਂਕਾਰ ਸਿੰਘ ਦੀ ਲੱਤ ‘ਚ ਲੱਗੀਆਂ। ਗੋਲੀਆਂ ਚਲਾਉਣ ਪਿੱਛੋਂ ਦੋਸ਼ੀ ਮੌਕੇ ਤੋਂ ਫਰਾਰ ਹੋਣ 'ਚ ਕਾਮਯਾਬ ਹੋ ਗਏ।

Congress leader shot by strangersCongress leader shot by strangersਓਂਕਾਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੀ ਨਾਲ ਕੋਈ ਨਵੀਂ ਪੁਰਾਣੀ ਕੋਈ ਦੁਸ਼ਮਣੀ ਵੀ ਨਹੀਂ। ਉਨ੍ਹਾਂ ਨੂੰ ਨਹੀਂ ਪਤਾ ਕਿ ਇਹ ਹਮਲਾ ਕਰਨ ਵਾਲੇ ਕੌਣ ਸਨ। ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਦੀ ਹਿੰਮਤ ਦਿਨੋ ਦਿਨ ਵਧਦੀ ਹੀ ਜਾ ਰਹੀ ਹੈ। ਪਹਿਲਾਂ ਸੜਕਾਂ 'ਤੇ ਅਜਿਹੀਆਂ ਵਾਰਦਾਤਾਂ ਹੁੰਦੀਆਂ ਸਨ ਪਰ ਜੇ ਘਰਾਂ 'ਚ ਵੀ ਕੋਈ ਇਨਸਾਨ ਸੁਰੱਖਿਅਤ ਨਹੀਂ ਤਾਂ ਕੁਝ ਵੀ ਕਹਿਣਾ ਮੁਸ਼ਕਿਲ ਹੈ। ਪ੍ਰਸ਼ਾਸ਼ਨ ਨੂੰ ਲੋੜ ਹੈ ਅਜਿਹੇ ਗ਼ੈਰ ਕਾਨੂੰਨੀ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਕਾਬੂ ਕਰਨ ਅਤੇ ਸਖ਼ਤ ਸਜ਼ਾ ਦੇਣ ਦੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement