ਸਰਕਾਰ ਵਲੋਂ ਜਾਰੀ ਪੈਨਸ਼ਨਾਂ ਦੀਆਂ ਚਿੱਠੀਆਂ ਵੰਡੀਆਂ
Published : Jul 1, 2018, 1:28 pm IST
Updated : Jul 1, 2018, 1:28 pm IST
SHARE ARTICLE
People With Pension Letter
People With Pension Letter

ਲਾਗਲੇ ਪਿੰਡ ਕਿਲਾ ਰਾਏਪੁਰ ਵਿਖੇ ਟਰੱਕ ਯੂਨੀਅਨ ਅਹਿਮਦਗੜ੍ਹ ਦੇ ਪ੍ਰਧਾਨ ਗੁਰਮੀਤ ਸਿੰਘ ਗਿੱਪੀ ਮਾਜਰੀ ਅਤੇ ਪੰਜਾਬ ਕਾਂਗਰਸ ਦੇ ਸਕੱਤਰ ਰਣਜੀਤ ਸਿੰਘ ..

ਡੇਹਲੋਂ, ਲਾਗਲੇ ਪਿੰਡ ਕਿਲਾ ਰਾਏਪੁਰ ਵਿਖੇ ਟਰੱਕ ਯੂਨੀਅਨ ਅਹਿਮਦਗੜ੍ਹ ਦੇ ਪ੍ਰਧਾਨ ਗੁਰਮੀਤ ਸਿੰਘ ਗਿੱਪੀ ਮਾਜਰੀ ਅਤੇ ਪੰਜਾਬ ਕਾਂਗਰਸ ਦੇ ਸਕੱਤਰ ਰਣਜੀਤ ਸਿੰਘ ਮਾਂਗਟ ਦੀ ਅਗਵਾਈ 'ਚ ਪੰਜਾਬ ਸਰਕਾਰ ਵਲੋਂ ਜਾਰੀ ਹੋਈਆਂ ਪੈਨਸ਼ਨਾਂ ਦੀਆਂ ਚਿੱਠੀਆਂ ਲਾਭਪਾਤਰੀਆਂ ਨੂੰ ਵੰਡੀਆਂ ਗਈਆਂ। ਇਸ ਮੌਕੇ ਸ. ਮਾਜਰੀ ਅਤੇ ਮਾਂਗਟ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਸਰਕਾਰ ਵਲੋਂ ਬੁਢਾਪਾ ਅਤੇ ਵਿਧਵਾ ਪੈਨਸ਼ਨਾਂ ਦੇ ਲੋੜਵੰਦਾਂ ਲਈ ਨਵੀਂ ਸੂਚੀ ਜਾਰੀ

ਕੀਤੀ ਗਈ ਹੈ। ਸਰਪੰਚ ਕੇਸਰ ਸਿੰਘ ਨੇ ਦਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਹੋਈ ਨਵੀਂ ਪੈਨਸ਼ਨ ਸੂਚੀ ਦੇ 127 ਲਾਭਪਾਤਰੀਆਂ ਨੂੰ ਅੱਜ ਪੈਨਸ਼ਨਾਂ ਦੀਆਂ ਚਿੱਠੀਆਂ ਵੰਡੀਆਂ ਗਈਆਂ। ਇਸ ਮੌਕੇ ਗੁਰਮੀਤ ਸਿੰਘ ਗਿੱਪੀ ਮਾਜਰੀ, ਰਣਜੀਤ ਸਿੰਘ ਮਾਂਗਟ, ਸਰਪੰਚ ਕੇਸਰ ਸਿੰਘ, ਬਲਵਿੰਦਰ ਸਿੰਘ ਜੱਗਾ,  ਜਗਦੀਪ ਸਿੰਘ ਗਰੇਵਾਲ, ਗੁਰਦੀਪ ਸਿੰਘ ਦੀਪਾ, ਭੁਪਿੰਦਰ ਸਿੰਘ ਰਾਜਾ, ਹਰਕਮਲ ਸਿੰਘ, ਰਣਜੀਤ ਸਿੰਘ ਪੰਚ, ਕਰਮਜੀਤ ਕੌਰ ਪੰਚ, ਰਜਿੰਦਰ ਕੁਮਾਰ ਹਾਜ਼ਰ ਸਨ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement