
ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀ ਟੀਮ ਨੇ ਇਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕਰਦਿਆਂ ਉਸ ਦੇ ਕਬਜ਼ੇ ਵਿਚੋਂ 2 ਕਿਲੋ 770 ਗ੍ਰਾਮ ਹੈਰੋਇਨ...
ਫ਼ਿਰੋਜ਼ਪੁਰ, ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀ ਟੀਮ ਨੇ ਇਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕਰਦਿਆਂ ਉਸ ਦੇ ਕਬਜ਼ੇ ਵਿਚੋਂ 2 ਕਿਲੋ 770 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪ੍ਰੈਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਕਾਊਂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਦੇ ਏਆਈਜੀ ਨਰਿੰਦਰਪਾਲ ਸਿੰਘ ਸਿੱਧੂ ਅਨੁਸਾਰ ਨੇ ਦੱਸਿਆ ਕਿ ਬੀਤੇ ਦਿਨ ਇੰਸਪੈਕਟਰ ਪਰਮਜੀਤ ਸਿੰਘ ਸਮੇਤ ਐੱਸਆਈ ਅਰਵਿੰਦਰਪਾਲ ਸਿੰਘ, ਐਸਆਈ ਤਰਲੋਚਨ ਸਿੰਘ, ਏਐਸਆਈ ਜਤਿੰਦਰਜੀਤ ਸਿੰਘ,
ਏਐਸਆਈ ਰੋਹਿਤ ਮਾਰੂਫੀ ਸਮੇਤ ਪੁਲਿਸ ਪਾਰਟੀ ਨੂੰ ਖੁਫ਼ੀਆ ਇਤਲਾਹ ਪ੍ਰਾਪਤ ਹੋਈ ਸੀ ਕਿ ਪਿੰਡ ਭਾਨੇ ਵਾਲਾ ਦਾਖਲੀ ਗੱਟੀ ਰਹੀਮੇ ਕੇ ਦੇ ਰਹਿਣ ਵਾਲੇ ਸੁਰਜੀਤ ਸਿੰਘ ਪਿਛਲੇ ਲੰਮੇ ਸਮੇਂ ਤੋਂ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਭਾਰਤ ਵਿਚ ਸਪਲਾਈ ਕਰ ਰਿਹਾ ਹੈ। ਖ਼ੁਫ਼ੀਆ ਇਤਲਾਹ ਦੇ ਆਧਾਰ 'ਤੇ ਜਦੋਂ ਕਾਊਂਟਰ ਇੰਟੈਲੀਜੈਂਸ ਟੀਮ ਵਲੋਂ ਸੁਰਜੀਤ ਸਿੰਘ ਉਰਫ ਜੀਵਨ ਪੁੱਤਰ ਮਾਨ ਸਿੰਘ ਵਾਸੀ ਪਿੰਡ ਭਾਨੇ ਵਾਲਾ ਦਾਖਲੀ ਗੱਟੀ ਰਹੀਮੇ
ਕੇ ਥਾਣਾ ਸਦਰ ਫ਼ਿਰੋਜ਼ਪੁਰ ਨੂੰ ਕਾਬੂ ਕਰ ਕੇ ਪੁੱਛਗਿੱਛ ਕੀਤੀ ਗਈ ਤਾਂ ਉਸ ਦੀ ਨਿਸ਼ਾਨਦੇਹੀ ਆਧਾਰ 'ਤੇ 5 ਪੈਕੇਟ ਹੈਰੋਇਨ (ਕੁੱਲ ਵਜਨ ਕੁੱਲ 2 ਕਿਲੋ 770 ਗ੍ਰਾਮ) ਕੀਤੀ ਗਈ। ਮੁਢਲੀ ਪੁਛਗਿਛ ਦੌਰਾਨ ਇਹ ਵੀ ਪਤਾ ਲੱਗਿਆ ਕਿ ਉਕਤ ਵਿਅਕਤੀ ਪਾਕਿਸਤਾਨੀ ਤਸਕਰਾਂ ਨਾਲ ਇੰਟਰਨੈੱਟ ਰਾਹੀਂ ਗੱਲਬਾਤ ਕਰ ਕੇ ਹੈਰੋਇਨ ਮੰਗਵਾਉਂਦਾ ਸੀ।