ਬਿੱਟੂ ਕਤਲ ਮਾਮਲਾ: ਅਦਾਲਤ ਨੇ ਪੰਜ ਮੁਲਜ਼ਮਾਂ ਨੂੰ 12 ਜੁਲਾਈ ਤੱਕ ਭੇਜਿਆ ਨਿਆਂਇਕ ਹਿਰਾਸਤ ’ਚ
Published : Jul 1, 2019, 4:08 pm IST
Updated : Jul 1, 2019, 4:08 pm IST
SHARE ARTICLE
Bittu Murder Case: Court sent the five accused to judicial custody till July 12
Bittu Murder Case: Court sent the five accused to judicial custody till July 12

ਅਦਾਲਤ ਵਲੋਂ ਪੰਜਾਂ ਮੁਲਜ਼ਮਾਂ ਨੂੰ ਨਾਭਾ ਦੀ ਵਧੇਰੇ ਸਿਕਓਰਿਟੀ ਜੇਲ੍ਹ ’ਚ ਭੇਜਮ ਦੇ ਹੁਕਮ

ਪਟਿਆਲਾ: ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ’ਚ ਡੇਰਾ ਪ੍ਰੇਮੀ ਤੇ ਬਰਗਾੜੀ ਬੇਅਦਬੀ ਮਾਮਲੇ ’ਚ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ ’ਚ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਪੰਜਾਂ ਮੁਲਜ਼ਮਾਂ ਨੂੰ ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਨਾਭਾ ਦੀ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਮੁਲਜ਼ਮਾਂ ਨੂੰ 12 ਜੁਲਾਈ ਤਕ ਜੁਡੀਸ਼ੀਅਲ ਰਿਮਾਂਡ ’ਤੇ ਨਾਭਾ ਦੀ ਵਧੇਰੇ ਸਿਕਓਰਿਟੀ ਜੇਲ੍ਹ ਵਿਚ ਭੇਜਣ ਦੇ ਹੁਕਮ ਦਿਤੇ।

ਇਸ ਸਬੰਧੀ ਡੀਐਸਪੀ ਨਾਭਾ ਵਰਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ 12 ਜੁਲਾਈ ਤਕ ਨਿਆਂਇਕ ਹਿਰਾਸਤ ਵਿਚ ਭੇਜ ਦਿਤਾ ਹੈ। ਉਨ੍ਹਾਂ ਇਸ ਮਾਮਲੇ ਵਿਚ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿਤਾ। ਡੀਐਸਪੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਐਸਆਈਟੀ ਕਰ ਰਹੀ ਹੈ, ਇਸ ਲਈ ਉਹ ਹੀ ਇਸ ਕੇਸ ਦੇ ਅੱਗੇ ਵਧਣ ਬਾਰੇ ਕੁਝ ਦੱਸ ਸਕਦੇ ਹਨ।

court sent the five accused to judicial custody till July 12Court sent the five accused to judicial custody till July 12

ਦੱਸ ਦਈਏ ਕਿ ਪਟਿਆਲਾ ਪੁਲਸ ਨੇ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ ਵਿਚ ਪੰਜ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿਚ ਪਹਿਲਾਂ ਹੀ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਗੁਰਸੇਵਕ ਸਿੰਘ, ਹਵਾਲਾਤੀ ਮਨਿੰਦਰ ਸਿੰਘ, ਲਖਵੀਰ ਸਿੰਘ, ਹਰਪ੍ਰੀਤ ਸਿੰਘ ਅਤੇ ਜਸਪ੍ਰੀਤ ਸਿੰਘ ਸ਼ਾਮਲ ਹੈ। ਦੱਸਣਯੋਗ ਹੈ ਕਿ ਬਰਗਾੜੀ ਬੇਅਦਬੀ ਮਾਮਲੇ ਵਿਚ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਮਹਿੰਦਰਪਾਲ ਬਿੱਟੂ ਪਿਛਲੇ 7 ਮਹੀਨਿਆਂ ਤੋਂ ਨਾਭਾ ਦੇ ਨਵੀਂ ਬਣੀ ਜ਼ਿਲਾ ਜੇਲ੍ਹ ’ਚ ਬੰਦ ਸੀ ਅਤੇ 22 ਜੂਨ ਦੀ ਸ਼ਾਮ ਜੇਲ੍ਹ ਵਿਚ ਬੰਦ ਦੋ ਕੈਦੀਆਂ ਵਲੋਂ ਉਸ ’ਤੇ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿਤਾ ਗਿਆ ਸੀ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement