ਜੇਲ੍ਹ ਮੰਤਰੀ ਨੇ ਸੁਖਬੀਰ ਬਾਦਲ ਨੂੰ ਚਿੱਠੀ ਲਿਖ ਕੇ ਵੰਗਾਰਿਆ
Published : Jul 1, 2019, 4:49 pm IST
Updated : Jul 1, 2019, 4:49 pm IST
SHARE ARTICLE
Sukhjinder Singh Randhawa
Sukhjinder Singh Randhawa

ਸਾਬਕਾ ਗ੍ਰਹਿ ਮੰਤਰੀ ਨੂੰ ਜੇ ਜੇਲ੍ਹ ਮੈਨੂਅਲ ਪਤਾ ਹੁੰਦੇ ਤਾਂ ਲੁਧਿਆਣਾ ਜੇਲ੍ਹ ਘਟਨਾ ਬਾਰੇ ਬੇਤੁਕਾ ਬਿਆਨ ਨਾ ਦਿੰਦਾ: ਰੰਧਾਵਾ

ਚੰਡੀਗੜ੍ਹ: ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਕੈਦੀਆਂ ਵਲੋਂ ਕੀਤੀ ਹਿੰਸਾ ਉਪਰ ਟਿੱਪਣੀਆਂ ਕਰ ਕੇ ਸਿਆਸੀ ਰੋਟੀਆਂ ਸੇਕਣ ਵਾਲੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚਿੱਠੀ ਲਿਖ ਕੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਵੰਗਾਰਦਿਆਂ ਕਿਹਾ ਹੈ ਕਿ ਜੇਕਰ ਸਾਬਕਾ ਗ੍ਰਹਿ ਮੰਤਰੀ ਨੂੰ ਜੇਲ੍ਹ ਮੈਨੂਅਲ ਬਾਰੇ ਪਤਾ ਹੁੰਦਾ ਤਾਂ ਉਹ ਉਨ੍ਹਾਂ ਦਾ ਅਸਤੀਫ਼ਾ ਮੰਗ ਕੇ ਅਪਣੇ ਬੌਧਿਕ ਹਲਕੇਪਣ ਦਾ ਪ੍ਰਗਟਾਵਾ ਨਾ ਕਰਦੇ।

ਰੰਧਾਵਾ ਨੇ ਸਾਬਕਾ ਉਪ ਮੁੱਖ ਮੰਤਰੀ ਨੂੰ ਚਿੱਠੀ ਲਿਖਦਿਆਂ ਕਿਹਾ ਹੈ ਕਿ ਜੇਕਰ ਉਨ੍ਹਾਂ ਨੇ ਅਪਣੇ ਕਾਰਜਕਾਲ ਦੌਰਾਨ ਜੇਲ੍ਹ ਮੈਨੂਅਲ ਨਹੀਂ ਪੜ੍ਹੇ ਤਾਂ ਉਹ ਹੁਣ ਜੇਲ੍ਹ ਮੈਨੂਅਲ ਦੀ ਧਾਰਾ 363 ਤੋਂ 367 ਪੜ੍ਹ ਲੈਣ (ਜਿਸ ਨੂੰ ਪੱਤਰ ਨਾਲ ਨੱਥੀ ਕੀਤਾ ਹੈ) ਜਿਸ ਵਿਚ ਸਪੱਸ਼ਟ ਲਿਖਿਆ ਹੈ ਕਿ ਜੇਲ੍ਹ ਵਿਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਨਜਿੱਠਣ ਲਈ ਹਥਿਆਰ ਚਲਾਉਣ ਦੇ ਜੇਲ੍ਹ ਅਧਿਕਾਰੀਆਂ ਨੂੰ ਪੂਰਨ ਅਧਿਕਾਰ ਹੁੰਦੇ ਹਨ।

Jail ManualJail Manual

ਰੰਧਾਵਾ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਲੁਧਿਆਣਾ ਵਿਚ ਕੈਦੀਆਂ ਵਲੋਂ ਕੀਤੀ ਹਿੰਸਾ ਉਪਰੰਤ ਕੀਤੀ ਗੋਲਾਬਾਰੀ ਦੀ ਤੁਲਨਾ ਬਹਿਬਲ ਕਲਾਂ ਗੋਲੀ ਕਾਂਡ ਨਾਲ ਕਰ ਕੇ ਸਿੱਖ ਕੌਮ ਦੀ ਤੌਹੀਨ ਕੀਤੀ ਹੈ ਜਿਸ ਲਈ ਉਹ ਸਮੁੱਚੀ ਸਿੱਖ ਕੌਮ ਤੋਂ ਮਾਫ਼ੀ ਮੰਗੇ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਵਿਖੇ ਸ਼ਾਂਤਮਈ ਤਰੀਕੇ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਦੇ ਦੋਸ਼ੀਆਂ ਨੂੰ ਫੜਾਉਣ ਦੀ ਮੰਗ ਕਰਦਿਆਂ ਗੁਰਬਾਣੀ ਕੀਰਤਨ ਕਰ ਰਹੇ ਸਿੱਖਾਂ ਦੀ ਤੁਲਨਾ ਕੈਦੀਆਂ ਨਾਲ ਬਿਲਕੁਲ ਨਹੀਂ ਕੀਤੀ ਜਾ ਸਕਦੀ। ਅਕਾਲੀ ਦਲ ਦੇ ਪ੍ਰਧਾਨ ਵਲੋਂ ਅਜਿਹੀ ਕੀਤੀ ਤੁਲਨਾ ਕਿਧਰੇ ਵੀ ਹਜ਼ਮ ਹੋਣ ਵਾਲੀ ਗੱਲ ਨਹੀਂ।

ਸੀਨੀਅਰ ਕਾਂਗਰਸੀ ਆਗੂ ਨੇ ਅਕਾਲੀ ਦਲ ਪ੍ਰਧਾਨ ਨੂੰ ਇਹ ਵੀ ਚੇਤੇ ਕਰਵਾਇਆ ਹੈ ਕਿ ਕਿਵੇਂ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਗੈਂਗਸਟਰ ਜੇਲ੍ਹਾਂ ਵਿਚੋਂ ਭੱਜਦੇ ਰਹੇ। ਉਨ੍ਹਾਂ ਕੁਝ ਪਿਛਲੀਆਂ ਘਟਨਾਵਾਂ ਦੇ ਵੇਰਵੇ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੂੰ ਯਾਦ ਕਰਵਾਉਂਦਿਆਂ ਕਿਹਾ ਕਿ ਨਾਭਾ ਜੇਲ੍ਹ ਵਿਚੋਂ ਵਿੱਕੀ ਗੌਂਡਰ ਸਣੇ ਕਈ ਗੈਂਸਸਟਰ ਫ਼ਰਾਰ ਹੋਏ ਸਨ ਜਿਨ੍ਹਾਂ ਨੂੰ ਫੜਨ ਵਿਚ ਸਰਕਾਰ ਨਾਕਾਮ ਰਹੀ। 2015 ਵਿਚ ਬਠਿੰਡਾ ਜੇਲ੍ਹ ਵਿਚ ਗੋਲੀ ਚੱਲਣ ਨਾਲ ਦੋ ਕੈਦੀ ਜ਼ਖ਼ਮੀ ਹੋਏ।

Sukhjinder Singh RandhawaSukhjinder Singh Randhawa

ਇਸ ਘਟਨਾ ਵਿਚ ਬਦਨਾਮ ਅਪਰਾਧੀ ਗੁਰਜੀਤ ਸਿੰਘ ਮਹਿਲਕਲਾਂ ਸ਼ਾਮਲ ਸੀ। ਇਸੇ ਤਰ੍ਹਾਂ 2016 ਵਿਚ ਫਿਰ ਬਠਿੰਡਾ ਜੇਲ੍ਹ ਵਿਚ ਹਿੰਸਾ ਹੋਈ। 2011 ਵਿਚ ਕਪੂਰਥਲਾ ਜੇਲ੍ਹ ਵਿਚ ਹਿੰਸਾ ਹੋਈ। ਅੰਮ੍ਰਿਤਸਰ ਜੇਲ੍ਹ ਵਿਚ ਤਿੰਨ ਵਾਰ (7 ਜਨਵਰੀ 2008, 31 ਜਨਵਰੀ 2008 ਤੇ 29 ਅਗਸਤ 2008) ਦੰਗੇ ਹੋਏ। ਪੰਜਾਬ ਦੀਆਂ ਜੇਲ੍ਹਾਂ ਵਿਚ ਸੀ.ਆਰ.ਪੀ.ਐਫ. ਤੈਨਾਤ ਕੀਤੇ ਜਾਣ ਸਬੰਧੀ ਜੇਲ੍ਹ ਮੰਤਰੀ ਨੇ ਕਿਹਾ ਕਿ ਉਨ੍ਹਾਂ ਵਲੋਂ ਪਹਿਲਾਂ ਹੀ ਇਸ ਦੀ ਮੰਗ ਕੀਤੀ ਜਾ ਚੁੱਕੀ ਹੈ ਜਿਸ ਸਬੰਧੀ 8 ਅਕਤੂਬਰ 2018 ਨੂੰ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਪਹੁੰਚ ਕੀਤੀ ਗਈ ਸੀ।

ਉਨ੍ਹਾਂ ਸੁਖਬੀਰ ਬਾਦਲ ਨੂੰ ਕਿਹਾ ਕਿ ਉਨ੍ਹਾਂ ਦੀ ਕੇਂਦਰ ਸਰਕਾਰ ਵਿਚ ਭਾਈਵਾਲੀ ਹੈ ਅਤੇ ਜੇ ਉਹ ਸੱਚਮੁੱਚ ਪੰਜਾਬ ਦੀਆਂ ਜੇਲ੍ਹਾਂ ਦੀ ਸੁਰੱਖਿਆ ਬਾਰੇ ਚਿੰਤਤ ਹਨ ਤਾਂ ਅਪਣੇ ਭਾਈਵਾਲਾਂ ਨੂੰ ਕਹਿ ਕੇ ਪੰਜਾਬ ਦੀਆਂ ਉਚ ਸੁਰੱਖਿਆ ਜੇਲ੍ਹਾਂ ਵਿਚ ਸੀ.ਆਰ.ਪੀ.ਐਫ. ਦੀ ਤੈਨਾਤੀ ਕਰਵਾਉਣ। ਅਖੀਰ ਵਿਚ ਰੰਧਾਵਾ ਨੇ ਸੁਖਬੀਰ ਸਿੰਘ ਬਾਦਲ ਨੂੰ ਕਿਹਾ ਕਿ ਉਨ੍ਹਾਂ ਵਲੋਂ ਲਿਖੇ ਇਸ ਪੱਤਰ ਦੀ ਕਿਸੇ ਵੀ ਦਲੀਲ ਬਾਰੇ ਜੇ ਕੋਈ ਸਪੱਸ਼ਟੀਕਰਨ ਲੈਣਾ ਹੋਵੇ ਤਾਂ ਉਹ ਪੁੱਛ ਸਕਦੇ ਹਨ ਤਾਂ ਜੋ ਉਨ੍ਹਾਂ ਦੇ ਗਿਆਨ ਵਿਚ ਹੋਰ ਵਾਧਾ ਕੀਤਾ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement