ਸੰਦੌੜ ’ਚ ਅੰਮ੍ਰਿਤਧਾਰੀ ਬਜ਼ੁਰਗ ਦੀ ਬੇਰਹਿਮੀ ਨਾਲ ਕੁੱਟਮਾਰ, ਹਸਪਤਾਲ ’ਚ ਹੋਈ ਮੌਤ
Published : Jul 1, 2019, 3:39 pm IST
Updated : Jul 1, 2019, 3:39 pm IST
SHARE ARTICLE
Old age pump operator from sandaur dies in ludhiana who was beaten by three men
Old age pump operator from sandaur dies in ludhiana who was beaten by three men

ਬਜ਼ੁਰਗ ਵਿਅਕਤੀ ਜਲ ਸਪਲਾਈ ਵਿਭਾਗ ਦਾ ਕਰਮਚਾਰੀ ਸੀ

ਸੰਗਰੂਰ: ਬੀਤੇ ਦਿਨੀਂ ਮਲੇਰਕੋਟਲਾ ਦੇ ਪਿੰਡ ਸੰਦੋੜ ਵਿਚ ਇਕ ਅੰਮ੍ਰਿਤਧਾਰੀ ਬਜ਼ੁਰਗ ਵਿਅਕਤੀ ਨਾਲ ਕੁੱਟਮਾਰ ਦੀ ਘਟਨਾ ਵਾਪਰੀ ਸੀ ਤੇ ਇਸ ਘਟਨਾ  ਵੀਡੀਓ ਵੀ ਵਾਇਰਲ ਹੋ ਰਹੀ ਹੈ। ਕੁੱਟਮਾਰ ਤੋਂ ਬਾਅਦ ਬਜ਼ੁਰਗ ਕੋਮਾ ਵਿਚ ਚਲਾ ਗਿਆ ਸੀ। ਅੱਜ ਉਸ ਬਜ਼ੁਰਗ ਦੀ ਲੁਧਿਆਣਾ ਵਿਚ ਇਲਾਜ ਦੌਰਾਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ, ਮ੍ਰਿਤਕ ਲਾਭ ਸਿੰਘ ਜਲ ਸਪਲਾਈ ਵਿਭਾਗ ਦਾ ਕਰਮਚਾਰੀ ਸੀ ਤੇ ਉਹ ਮਨੋਹਰ ਲਾਲ ਨਾਂਅ ਦੇ ਵਿਅਕਤੀ ਘਰ ਪਾਣੀ ਦਾ ਬਿੱਲ ਲੈਣ ਗਿਆ ਸੀ, ਜਿੱਥੇ ਮੌਜੂਦ 2 ਨੌਜਵਾਨਾਂ ਨੇ ਉਸ ਨੂੰ ਕਮਰੇ ਵਿਚ ਡੱਕ ਕੇ ਬੁਰੀ ਤਰ੍ਹਾਂ ਕੁੱਟਿਆ।

ArrestedArrest

ਮਨੋਹਰ ਲਾਲ ਦੇ ਘਰ ਦੀਆਂ ਔਰਤਾਂ ਵੀ ਇਸ ਕੁੱਟਮਾਰ ਵਿਚ ਸ਼ਾਮਲ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਲੇਰਕੋਟਲਾ ਦੇ ਡੀਐਸਪੀ ਸੁਮਿਤ ਸੂਦ ਨੇ ਦੱਸਿਆ ਕਿ ਸੰਦੌੜ ਥਾਣੇ ਵਿਚ ਧਾਰਾ 308 ਤਹਿਤ ਮਨੋਹਰ ਲਾਲ ਤੇ ਉਸ ਦੇ ਦੋ ਸਾਥੀਆਂ ’ਤੇ ਮੁਕੱਦਮਾ ਨੰਬਰ 38 ਦਰਜ ਕਰ ਲਿਆ ਗਿਆ ਹੈ। ਮਨੋਹਰ ਲਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ ਉਸ ਦੇ ਦੋ ਸਾਥੀ ਅਜੇ ਫ਼ਰਾਰ ਹਨ, ਜਿੰਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਡੀਐਸਪੀ ਨੇ ਦੱਸਿਆ ਕਿ ਮੌਤ ਦੀ ਪੁਸ਼ਟੀ ਹੋਣ ’ਤੇ ਧਾਰਾਵਾਂ ਵਿਚ ਵਾਧਾ ਕੀਤਾ ਜਾ ਸਕਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement