ਧਰਤੀ ਹੇਠਲੇ ਪਾਣੀ ਦੀ ਦੁਰਵਰਤੋਂ ਚ ਪੰਜਾਬ ਪਹਿਲੇ ਨੰਬਰ ਤੇ :ਵੇਖੋ ਆਂਕੜੇ
Published : Jul 1, 2019, 5:07 pm IST
Updated : Jul 1, 2019, 5:07 pm IST
SHARE ARTICLE
Missuse Of Ground Water
Missuse Of Ground Water

ਦੂਜੇ ਨੰਬਰ ਤੇ ਰਾਜਸਥਾਨ, ਤੀਜੇ ਸਥਾਨ ਤੇ ਦਿੱਲੀ

ਪੰਜਾਬ- ਸਰਕਾਰੀ ਅੰਕੜਿਆਂ ਤੋਂ ਪਤਾ ਲੱਗਾ ਹੈ ਕਿ ਜ਼ਮੀਨ ਹੇਠਲੇ ਪਾਣੀ ਦੀ ਦੁਰਵਰਤੋਂ ਕਰਨ ਲਈ ਪੰਜਾਬ ਦੇਸ਼ ਭਰ ਵਿਚ ਸਭ ਤੋਂ ਪਹਿਲੇ ਨੰਬਰ 'ਤੇ ਹੈ। ਪਿਛਲੇ ਹਫ਼ਤੇ ਲੋਕ ਸਭਾ ਵਿਚ ਪੇਸ਼ ਕੀਤੇ ਅੰਕੜਿਆਂ ਮੁਤਾਬਕ ਜ਼ਮੀਨ ਹੇਠਲੇ ਪਾਣੀ ਦੀ ਦੁਰਵਰਤੋਂ ਸਭ ਤੋਂ ਵੱਧ ਪੰਜਾਬ (76 ਪ੍ਰਤੀਸ਼ਤ) ਵਿਚ ਹੋ ਰਹੀ ਹੈ। ਇਸ ਤੋਂ ਬਾਅਦ ਰਾਜਸਥਾਨ (66 ਫ਼ੀਸਦੀ) ਦਾ ਨੰਬਰ ਆਉਂਦਾ ਹੈ। ਇਸ ਤੋਂ ਇਲਾਵਾ ਦਿੱਲੀ (56 ਫ਼ੀਸਦੀ) ਤੇ ਹਰਿਆਣਾ (54 ਫ਼ੀਸਦੀ) ਵੀ ਵੱਡੇ ਪੱਧਰ 'ਤੇ ਪਾਣੀ ਦੀ ਦੁਰਵਰਤੋਂ ਕਰ ਰਹੇ ਹਨ।

Missuse Of Ground Water Missuse Of Ground Water

ਚਿੰਤਾ ਵਾਲੀ ਗੱਲ ਇਹ ਹੈ ਕਿ 30 ਸਾਲਾਂ ਤੋਂ ਵੀ ਘੱਟ ਸਮੇਂ ਵਿੱਚ ਪੰਜਾਬ ਰੇਗਿਸਤਾਨ ਸੂਬਾ ਬਣ ਜਾਏਗਾ। ਹਾਂਲਾਂਕਿ ਦੇਸ਼ ਵਿੱਚ ਕੁਝ ਸੂਬੇ ਅਜਿਹੇ ਵੀ ਹਨ ਜਿੱਥੇ ਬਿਲਕੁਲ ਵੀ ਪਾਣੀ ਅਜਾਈਂ ਨਹੀਂ ਕੀਤਾ ਜਾਂਦਾ। ਇਨ੍ਹਾਂ ਵਿਚ ਪੱਛਮੀ ਬੰਗਾਲ, ਉਤਰਾਖੰਡ, ਤ੍ਰਿਪੁਰਾ, ਉੜੀਸਾ, ਨਾਗਾਲੈਂਡ, ਮੇਘਾਲਿਆ, ਮਿਜ਼ੋਰਮ, ਮਨੀਪੁਰ, ਜੰਮੂ ਤੇ ਕਸ਼ਮੀਰ, ਅਸਾਮ, ਅਰੁਣਾਚਲ ਪ੍ਰਦੇਸ਼ ਤੇ ਗੋਆ ਸ਼ਾਮਲ ਹਨ। 12 ਸੂਬਿਆਂ ਤੇ ਕੇਂਦਰੀ ਸ਼ਾਸਤ ਪ੍ਰਦੇਸ਼ ਸੇਫ ਜੋਨ ਵਿਚ ਹਨ।

Missuse Of Ground Water Missuse Of Ground Water

ਦੇਸ਼ ਵਿੱਚ ਲਗਪਗ 681 ਬਲਾਕਾਂ, ਮੰਡਲ ਤੇ ਤਾਲੁਕਾ ਪੱਧਰੀ ਇਕਾਈਆਂ, ਜੋ ਕੁੱਲ ਗਿਣਤੀ ਦਾ 10 ਪ੍ਰਤੀਸ਼ਤ ਬਣਦਾ ਹੈ, ਇੱਥੇ ਭੂਮੀਗਤ ਪਾਣੀ 'ਸੈਮੀ ਕ੍ਰਿਟੀਕਲ' ਸ਼੍ਰੇਣੀ ਵਿੱਚ ਆਉਂਦਾ ਹੈ, ਜਦਕਿ 253 'ਕ੍ਰਿਟੀਕਲ' ਸ਼੍ਰੇਣੀ ਵਿੱਚ ਰੱਖੇ ਗਏ ਹਨ। ਤਕਰੀਬਨ ਇੱਕ ਫ਼ੀਸਦੀ ਬਲਾਕਾਂ, ਮੰਡਲ ਤੇ ਤਾਲੁਕਾ ਵਿੱਚ ਖਾਰਾ ਪਾਣੀ ਵੇਖਿਆ ਗਿਆ ਹੈ। ਇਹ ਅੰਕੜੇ ਸਰਕਾਰ ਦੀ 2013 ਦੀ ਅਸੈਸਮੈਂਟ 'ਤੇ ਆਧਾਰਤ ਹਨ।

Missuse Of Ground Water Missuse Of Ground Water

ਇਸ ਮੁਤਾਬਕ ਦੇਸ਼ ਵਿਚ ਕੁੱਲ 6,584 ਮੁਲਾਂਕਣ ਯੂਨਿਟਾਂ ਵਿੱਚੋਂ 17 ਰਾਜਾਂ ਤੇ ਕੇਂਦਰ ਸ਼ਾਸਤ ਖੇਤਰਾਂ ਵਿੱਚ 1,034 ਯੂਨਿਟਸ ਨੂੰ 'ਓਵਰ ਐਕਸਪਲੋਇਟਿਡ' ਸ਼੍ਰੇਣੀ ਵਿੱਚ ਰੱਖਿਆ ਗਿਆ ਹੈ, ਯਾਨੀ ਇਨ੍ਹਾਂ ਖੇਤਰਾਂ ਵਿੱਚੋਂ ਬਹੁਤ ਸਾਰਾ ਭੂਮੀਗਤ ਪਾਣੀ ਕੱਢ ਲਿਆ ਗਿਆ ਹੈ ਤੇ ਆਉਣ ਵਾਲੇ ਸਮੇਂ ਵਿੱਚ ਇੱਥੇ ਪਾਣੀ ਦੀ ਭਾਰੀ ਕਿੱਲਤ ਆ ਸਕਦੀ ਹੈ। ਪਿਛਲੇ ਹਫ਼ਤੇ ਸੰਸਦ ਵਿੱਚ ਸੰਸਦ ਵਿੱਚ ਜਲ ਸ਼ਕਤੀ ਮੰਤਰਾਲੇ ਦੇ ਸੂਬਾ ਮੰਤਰੀ ਵੱਲੋਂ ਪੇਸ਼ ਕੀਤੀ ਰਿਪੋਰਟ ਮੁਤਾਬਕ 253 ਯੂਨਿਟਾਂ ਨੂੰ ਕ੍ਰਿਟੀਕਲ, 681 ਯੂਨਿਟ ਸੈਮੀ-ਕ੍ਰਿਟੀਕਲ ਤੇ 4,520 ਯੂਨਿਟਾਂ ਨੂੰ ਸੁਰੱਖਿਅਤ ਮੰਨਿਆ ਗਿਆ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement