ਖ਼ਬਰਾਂ |

ਤਾਜ਼ਾ |

ਪੰਜਾਬ 'ਚ ਕੋਰੋਨਾ ਨਾਲ ਹੋਈਆਂ 6 ਹੋਰ ਮੌਤਾਂ
Published : Jul 1, 2020, 7:56 am IST
Updated : Jul 1, 2020, 7:56 am IST
SHARE ARTICLE
Corona virus
Corona virus

ਪੰਜਾਬ ਵਿਚ ਕੋਰੋਨਾ ਵਾਇਰਸ ਹਰ ਰੋਜ਼ ਜਾਨਾਂ ਲੈ ਰਿਹਾ ਹੈ ਅਤੇ ਵੱਖ ਵੱਖ ਜ਼ਿਲ੍ਹਿਆਂ ਵਿਚ ਨਵੇਂ ਪਾਜ਼ੇਟਿਵ ਮਾਮਲੇ ਵੀ ਘਟਣ ਦਾ ਨਾਂ ਨਹੀਂ ਲੈ ਰਹੇ।

ਚੰਡੀਗੜ੍ਹ, 30 ਜੂਨ (ਗੁਰਉਪਦੇਸ਼ ਭੁੱਲਰ) : ਪੰਜਾਬ ਵਿਚ ਕੋਰੋਨਾ ਵਾਇਰਸ ਹਰ ਰੋਜ਼ ਜਾਨਾਂ ਲੈ ਰਿਹਾ ਹੈ ਅਤੇ ਵੱਖ ਵੱਖ ਜ਼ਿਲ੍ਹਿਆਂ ਵਿਚ ਨਵੇਂ ਪਾਜ਼ੇਟਿਵ ਮਾਮਲੇ ਵੀ ਘਟਣ ਦਾ ਨਾਂ ਨਹੀਂ ਲੈ ਰਹੇ। ਪਿਛਲੇ 24 ਘੰਟਿਆਂ ਦੌਰਾਨ ਅੱਜ ਸ਼ਾਮ ਤਕ ਕੋਰੋਨਾ ਨਾਲ 6 ਹੋਰ ਮੌਤਾਂ ਦੀ ਪੁਸ਼ਟੀ ਹੋਈ ਹੈ। ਇਸ ਨਾਲ ਮੌਤਾਂ ਦਾ ਅੰਕੜਾ 147 ਤਕ ਪਹੁੰਚ ਗਿਆ ਹੈ। ਇਸੇ ਦੌਰਾਨ 150 ਨਵੇਂ ਪਾਜ਼ੇਟਿਵ ਮਾਮਲੇ ਵੀ ਆਏ ਹਨ ਜਿਸ ਨਾਲ ਕੁੱਲ ਅੰਕੜਾ 5568 ਤਕ ਪਹੁੰਚ ਗਿਆ ਹੈ।

Corona virus Corona virus

ਅੱਜ ਫਿਰ ਲੁਧਿਆਣਾ, ਜਲੰਧਰ ਅਤੇ ਸੰਗਰੂਰ ਜ਼ਿਲ੍ਹੇ ਵਿਚ ਕੋਰੋਨਾ ਬਲਾਸਟ ਹੋਏ ਹਨ ਜਿਥੇ ਕ੍ਰਮਵਾਰ ਇਕੋ ਦਿਨ ਵਿਚ 45, 26 ਅਤੇ 22 ਨਵੇਂ ਮਾਮਲੇ ਆਏ ਹਨ। ਜ਼ਿਲ੍ਹਾ ਮੋਹਾਲੀ ਵਿਚ ਵੀ 11 ਨਵੇਂ ਪਾਜ਼ੇਟਿਵ ਮਾਮਲੇ ਆਏ ਹਨ। ਇਸ ਸਮੇਂ ਇਲਾਜ ਅਧੀਨ 1557 ਮਰੀਜ਼ਾਂ ਵਿਚੋਂ 27 ਗੰਭੀਰ ਹਾਲਤ ਵਾਲੇ ਹਨ। ਇਨ੍ਹਾਂ 'ਚੋਂ 23 ਆਕਸੀਜਨ ਅਤੇ 4 ਵੈਂਟੀਲੇਟਰ 'ਤੇ ਹਨ। ਹੁਣ ਤੱਕ 3867 ਮਰੀਜ਼ ਠੀਕ ਵੀ ਹੋ ਚੁੱਕੇ ਹਨ। ਅੱਜ ਹੋਈਆ ਮੌਤਾਂ ਵਿਚ 3 ਜ਼ਿਲ੍ਹਾ ਅੰਮ੍ਰਿਤਸਰ ਅਤੇ ਇਕ ਇਕ ਮਾਮਲਾ ਪਟਿਆਲਾ, ਜਲੰਧਰ ਅਤੇ ਲੁਧਿਆਣਾ ਨਾਲ ਸਬੰਧਤ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement