
ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਅੱਜ ਜਥੇਦਾਰ..........
ਅੰਮ੍ਰਿਤਸਰ : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਅੱਜ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਅਕਾਲ ਤਖ਼ਤ ਸਕੱਤਰੇਤ ਵਿਖੇ 2 ਘੰਟੇ ਬੰਦ ਕਮਰਾ ਮੀਟਿੰਗ ਕੀਤੀ ਗਈ।
Gobind Singh Longowal
ਇਹ ਮੀਟਿੰਗ ਭਾਈ ਗੋਬਿੰਦ ਸਿੰਘ ਲੌਂਗੋਵਾਲ ਮੁਤਾਬਕ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਨੂੰ ਵੱਡੇ ਪੱਧਰ 'ਤੇ ਮਨਾਉਣ ਸਬੰਧੀ ਵਿਚਾਰਾਂ ਕੀਤੀਆਂ।
Bhai Gobind Singh Longowal
ਅੱਜ ਮੀਟਿੰਗ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਘਪਲੇ ਬਾਰੇ ਵੀ ਗੰਭੀਰਤਾ ਨਾਲ ਜਾਂਚ ਬਾਰੇ ਗੱਲਬਾਤ ਕੀਤੀ ਗਈ। ਮਿਲੇ ਵੇਰਵਿਆਂ ਮੁਤਾਬਕ ਸਿੱਖ ਕੌਮ ਦੇ ਭਖਦੇ ਮਸਲਿਆਂ ਬਾਰੇ ਵੀ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਇਲਾਵਾ ਭਵਿੱਖ ਦੀਆਂ
Gobind Singh Longowal
ਚੁਨੌਤੀਆਂ ਬਾਰੇ ਵੀ ਗੱਲਬਾਤ ਹੋਈ। ਸਿੱਖ ਕੌਮ ਅੱਗੇ ਕਾਫ਼ੀ ਚੁਨੌਤੀਆਂ ਹਨ ਜਿਨ੍ਹਾਂ ਵਿਚ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਸੱਭ ਤੋਂ ਵੱਡਾ ਮਸਲਾ ਹੈ ਜਿਸ ਵਿਚ ਇਕ ਸਿਆਸੀ ਪ੍ਰਵਾਰ ਦੀ ਵੀ ਚਰਚਾ ਹੈ।
ਚਰਚਾ ਮੁਤਾਬਕ ਸਿੱਖ- ਕੌਮ ਨੂੰ ਪ੍ਰਫ਼ੁੱਲਤ ਕਰਨ ਬਾਰੇ ਅਤੇ ਸਿੱਖ ਵਿਰੋਧੀ ਤਾਕਤਾਂ ਵਿਰੁਧ ਰਣਨੀਤੀ 'ਤੇ ਗੰਭੀਰ ਵਿਚਾਰਾਂ ਹੋਈਆਂ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ