ਪੰਜਾਬ ਭਰ 'ਚ ਪਟਰੌਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦਾ ਵਿਰੋਧ
Published : Jul 1, 2020, 8:31 am IST
Updated : Jul 1, 2020, 8:31 am IST
SHARE ARTICLE
Petrol-Diesel
Petrol-Diesel

ਕੇਂਦਰ ਵਿਰੁਧ ਸੜਕਾਂ 'ਤੇ ਉਤਰੀਆਂ ਕਿਸਾਨ ਜਥੇਬੰਦੀਆਂ

ਚੰਡੀਗੜ੍ਹ, 30 ਜੂਨ (ਨੀਲ ਭਲਿੰਦਰ) : ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਪੰਜਾਬ ਇਕਾਈ 'ਚ ਸ਼ਾਮਲ 10 ਕਿਸਾਨ ਜਥੇਬੰਦੀਆਂ ਵਲੋਂ ਤੇਲ ਦੀਆਂ ਕੀਮਤਾਂ ਦੇ ਵਾਧੇ ਦੇ ਰੋਸ ਵਜੋਂ ਪੰਜਾਬ ਭਰ 'ਚ ਤੇਲ-ਪੰਪਾਂ ਸਾਹਮਣੇ ਕੇਂਦਰ ਸਰਕਾਰ ਵਿਰੁਧ ਰੋਸ-ਮੁਜ਼ਾਹਰੇ ਕੀਤੇ ਗਏ। ਕਿਸਾਨ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਦਸਿਆ ਕਿ ਪੰਜਾਬ ਭਰ 'ਚ ਕਰੀਬ 200 ਥਾਵਾਂ 'ਤੇ ਹੋਏ ਮੁਜ਼ਾਹਰੇ ਕੀਤੇ ਗਏ।

ਮੁਜ਼ਾਹਰਿਆਂ ਦੌਰਾਨ ਕਿਸਾਨ ਨੇ ਕਿਹਾ ਕਿ ਪਿਛਲੇ 22 ਦਿਨਾਂ ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਰੌਲ ਤੇ ਡੀਜ਼ਲ ਦੀਆਂ ਕੀਮਤਾਂ ਵਧਾਉਣ ਦੀਆਂ ਸਭਾ ਹੱਦਾਂ ਬੰਨ੍ਹੇ ਪਾਰ ਕਰ ਦਿਤੀਆਂ ਹਨ, ਜਦਕਿ ਕੌਮਾਂਤਰੀ ਮੰਡੀ 'ਚ ਕੱਚੇ ਤੇਲ ਦੀਆਂ ਕੀਮਤਾਂ ਘਟਣ ਦੇ ਬਾਵਜੂਦ ਮੁਲਕ 'ਚ ਪਟਰੌਲ-ਡੀਜ਼ਲ ਦੀਆਂ ਕੀਮਤਾਂ 'ਚ ਦਿਨ-ਬ-ਦਿਨ ਵਾਧਾ ਹੋ ਰਿਹਾ ਹੈ। ਝੋਨੇ ਦੀ ਲਵਾਈ ਮੌਕੇ ਜਦੋਂ ਕਿਸਾਨਾਂ ਨੂੰ ਡੀਜ਼ਲ ਦੀ ਬਹੁਤ ਲੋੜ ਹੈ, ਉਸ ਸਮੇਂ ਕੀਮਤਾਂ ਦੇ ਵਾਧੇ ਨੇ ਕਿਸਾਨੀ ਨੂੰ ਹੋਰ ਲੁੱਟਿਆ ਹੈ।  

ProtestProtest

ਕੇਂਦਰ ਸਰਕਾਰ 'ਤੇ ਕਿਸਾਨੀ ਨੂੰ ਬਰਬਾਦ ਕਰਨ ਦਾ ਦੋਸ਼ ਲਾਉਂਦਿਆਂ ਆਗੂਆਂ ਨੇ ਕਿਹਾ ਕਿ ਕੀਮਤਾਂ ਦਾ ਵਧਣਾ-ਘਟਣਾ ਹਾਕਮ ਜਮਾਤਾਂ ਦੇ ਹੱਥਾਂ ਦੀ ਖ਼ੇਡ ਹੈ। ਨਿਜੀਕਰਨ ਦੀਆਂ ਨੀਤੀਆਂ ਤਹਿਤ ਕੰਟਰੋਲ ਮੁਕਤ ਕੀਤੀਆਂ ਪਟਰੌਲ ਕੀਮਤਾਂ ਦਿਨੋ-ਦਿਨ ਆਮ ਜਨਤਾ ਦੀ ਪਹੁੰਚ ਤੋਂ ਬਾਹਰ ਹੋ ਰਹੀਆਂ ਹਨ। ਸਰਕਾਰ ਦੀਆਂ ਨੀਤੀਆਂ ਤਹਿਤ ਹੀ ਹਰੇਕ ਤਬਕਾ ਮਹਿੰਗਾਈ ਤੇ ਲੁੱਟ ਦਾ ਸ਼ਿਕਾਰ ਹੈ।

ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਪਟਰੌਲ ਕੀਮਤਾਂ ਅਤੇ ਮਹਿੰਗਾਈ ਦੇ ਨਾਂ 'ਤੇ ਲੋਕਾਂ ਤੋਂ ਵੋਟਾਂ ਮੰਗਣ ਵਾਲੇ ਨਰਿੰਦਰ ਮੋਦੀ ਹੁਣ ਖ਼ੁਦ ਕੀਮਤਾਂ ਦੇ ਵਾਧੇ ਦਾ ਅਲੰਬਰਦਾਰ ਹੈ ਤੇ ਇਸ ਵਾਧੇ ਨੂੰ ਵਿਕਾਸ ਦੀ ਚਾਲ ਵਜੋਂ ਪ੍ਰਚਾਰਿਆ ਜਾ ਰਿਹਾ ਹੈ। ਜਥੇਬੰਦੀਆਂ ਵਲੋਂ ਪਟਰੌਲ-ਡੀਜ਼ਲ ਦੀਆਂ ਕੀਮਤਾਂ ਨੂੰ ਸਰਕਾਰੀ ਕੰਟਰੋਲ 'ਚ ਲਿਆਉਣ, ਦੇਸ਼ੀ-ਵਿਦੇਸ਼ੀ ਕੰਪਨੀਆਂ ਦੇ ਮੁਨਾਫ਼ੇ 'ਤੇ ਨੱਥ ਪਾਉਣ ਦੀ ਮੰਗ ਕੀਤੀ ਗਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement