ਪੰਜਾਬ ਪੁਲਿਸ ਵਲੋਂ ਪਾਕਿਸਤਾਨ ਤੋਂ ਸਮਰਥਨ ਪ੍ਰਾਪਤ ਕੇਐਲਐਫ਼ ਅਤਿਵਾਦੀ ਮਡਿਊਲ ਦਾ ਪਰਦਾਫ਼ਾਸ਼
Published : Jul 1, 2020, 8:12 am IST
Updated : Jul 1, 2020, 8:12 am IST
SHARE ARTICLE
Punjab Police
Punjab Police

ਪੰਜਾਬ ਪੁਲਿਸ ਨੇ ਖ਼ਾਲਿਸਤਾਨ ਲਿਬਰੇਸ਼ਨ ਫਰੰਟ (ਕੇ.ਐਲ.ਐਫ) ਦੇ ਤਿੰਨ ਮੈਂਬਰਾਂ ਦੀ ਗ੍ਰਿਫ਼ਤਾਰੀ ਨਾਲ ਸਮਾਜ-ਧਾਰਮਕ ਆਗੂਆਂ ਨੂੰ ਨਿਸ਼ਾਨਾ...

ਪਟਿਆਲਾ, 30 ਜੂਨ (ਤੇਜਿੰਦਰ ਫ਼ਤਿਹਪੁਰ) : ਪੰਜਾਬ ਪੁਲਿਸ ਨੇ ਖ਼ਾਲਿਸਤਾਨ ਲਿਬਰੇਸ਼ਨ ਫਰੰਟ (ਕੇ.ਐਲ.ਐਫ) ਦੇ ਤਿੰਨ ਮੈਂਬਰਾਂ ਦੀ ਗ੍ਰਿਫ਼ਤਾਰੀ ਨਾਲ ਸਮਾਜ-ਧਾਰਮਕ ਆਗੂਆਂ ਨੂੰ ਨਿਸ਼ਾਨਾ ਬਣਾਉਣ ਅਤੇ ਸੂਬੇ ਦੀ ਫ਼ਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਪਾਕਿਸਤਾਨ ਤੋਂ ਸਮਰਥਨ ਪ੍ਰਾਪਤ ਅਤਿਵਾਦੀਆਂ ਦੀ ਇਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿਤਾ ਹੈ।

ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਅਨੁਸਾਰ ਅਤਿਵਾਦੀ ਮਡਿਊਲ ਜਿਸ ਦਾ ਐਤਵਾਰ ਨੂੰ ਪਰਦਾਫਾਸ਼ ਕੀਤਾ ਗਿਆ ਸੀ, ਪਾਕਿਸਤਾਨ, ਸਾਊਦੀ ਅਰਬ ਅਤੇ ਯੂਕੇ ਆਧਾਰਤ ਖਾਲਿਸਤਾਨੀ ਪੱਖੀ ਅਨਸਰਾਂ ਦੇ ਇਸ਼ਾਰੇ 'ਤੇ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿਚ ਚੱਲ ਰਿਹਾ ਸੀ। ਸ੍ਰੀ ਗੁਪਤਾ ਨੇ ਦਸਿਆ ਕਿ ਕਥਿਤ ਅਤਿਵਾਦੀਆਂ ਕੋਲੋਂ ਇਕ 32 ਬੋਰ ਪਿਸਤੌਲ ਅਤੇ 7 ਕਾਰਤੂਸ ਬਰਾਮਦ ਹੋਏ ਹਨ।

ਇਨ੍ਹਾਂ ਅਤਿਵਾਦੀਆਂ ਦੀ ਪਛਾਣ ਸੁਖਚੈਨ ਸਿੰਘ ਵਾਸੀ ਪਿੰਡ ਸੇਹਰਾ ਪੁਲੀਸ ਥਾਣਾ ਗੰਡਾ ਖੇੜੀ ਜ਼ਿਲ੍ਹਾ ਪਟਿਆਲਾ; ਅਮ੍ਰਿਤਪਾਲ ਸਿੰਘ ਵਾਸੀ ਪਿੰਡ ਅਚਾਨਕ ਪੁਲੀਸ ਥਾਣਾ ਬੋਹਾ ਜ਼ਿਲ੍ਹਾ ਮਾਨਸਾ; ਅਤੇ ਜਸਪ੍ਰੀਤ ਸਿੰਘ ਵਾਸੀ ਬੋਰੇਵਾਲ ਸੋਹਣ ਥਾਣਾ ਮਜੀਠਾ ਵਜੋਂ ਹੋਈ ਹੈ। ਇਨ੍ਹਾਂ ਦੇ ਇਕ ਹੋਰ ਸਾਥੀ ਲਵਪ੍ਰੀਤ ਸਿੰਘ ਵਾਸੀ ਕੈਥਲ ਨੂੰ ਹਾਲ ਹੀ ਵਿਚ ਦਿੱਲੀ ਪੁਲਿਸ ਨੇ ਕੇਐਲਐਫ ਦੇ ਹੋਰ ਮੈਂਬਰਾਂ ਸਮੇਤ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Punjab PolicePunjab Police

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੀਜੀਪੀ ਨੇ ਦਸਿਆ ਕਿ ਤਿੰਨੋਂ ਵਿਅਕਤੀ ਸੋਸ਼ਲ ਮੀਡੀਆ ਰਾਹੀਂ ਇਕ ਦੂਜੇ ਦੇ ਸੰਪਰਕ ਵਿਚ ਆਏ ਸਨ। ਇਹ ਫਿਰ ਪਾਕਿਸਤਾਨ ਅਧਾਰਤ ਸੰਚਾਲਕਾਂ ਦੇ ਸੰਪਰਕ ਵਿਚ ਆਏ ਜਿਨ੍ਹਾਂ ਨੇ ਉਕਤ ਵਿਅਕਤੀਆਂ ਨੂੰ ਸਮਾਜਕ-ਧਾਰਮਕ ਆਗੂਆਂ ਨੂੰ ਨਿਸ਼ਾਨਾ ਬਣਾਉਣ ਅਤੇ ਪੰਜਾਬ ਦੀ ਅਮਨ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਲਈ ਭੜਕਾਇਆ।

ਅਮ੍ਰਿਤਪਾਲ ਸਿੰਘ ਨੇ ਸੁਖਚੈਨ ਅਤੇ ਲਵਪ੍ਰੀਤ ਸਿੰਘ ਨੂੰ ਮਿਲਾਉਣ ਅਤੇ ਖਤਰਨਾਕ ਏਜੰਡੇ ਨੂੰ ਅੱਗੇ ਵਧਾਉਣ ਸਬੰਧੀ ਪ੍ਰੇਰਿਤ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਈ। ਮੁੱਢਲੀ ਪੜਤਾਲ ਤੋਂ ਪਤਾ ਚਲਦਾ ਹੈ ਕਿ ਇਨ੍ਹਾਂ ਵਿਅਕਤੀਆਂ ਦੇ ਪਾਕਿਸਤਾਨ ਅਧਾਰਤ ਸੰਚਾਲਕਾਂ ਨੇ ਉਕਤ ਵਿਅਕਤੀਆਂ ਨੂੰ ਭਵਿੱਖ ਦੀ ਕਾਰਵਾਈ  ਯੋਜਨਾ ਉਲੀਕਣ ਲਈ ਪਾਕਿਸਤਾਨ ਆਉਣ ਦਾ ਸੱਦਾ ਵੀ ਦਿਤਾ ਸੀ। ਸਾਊਦੀ ਅਰਬ ਅਧਾਰਤ ਇਕ ਵਿਦੇਸ਼ੀ ਸੰਚਾਲਕ ਨੇ ਕਾਰਵਾਈਆਂ ਨੂੰ ਅੰਜ਼ਾਮ ਦੇਣ ਤੋਂ ਬਾਅਦ ਇਨ੍ਹਾਂ ਵਿਅਕਤੀਆਂ ਨੂੰ ਪਨਾਹ ਦੇਣ ਦਾ ਵਾਅਦਾ ਕੀਤਾ ਸੀ।

ਉਕਤ ਵਿਅਕਤੀਆਂ ਖਿਲਾਫ਼ ਥਾਣਾ ਸਦਰ, ਸਮਾਣਾ, ਜ਼ਿਲ੍ਹਾ ਪਟਿਆਲਾ ਵਿਖੇ ਗ਼ੈਰ ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ, 1967 ਦੀ ਧਾਰਾ 13, 16, 18, 20 ਅਤੇ ਅਸਲਾ ਐਕਟ ਦੀ ਧਾਰਾ 25/54/59 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਦਿਨਕਰ ਗੁਪਤਾ ਨੇ ਕਿਹਾ ਕਿ ਇਸ ਕਾਰਵਾਈ ਦੇ ਨਾਲ ਪੰਜਾਬ ਪੁਲਿਸ ਨੇ ਇਸ ਸਾਲ ਦੇ ਪਹਿਲੇ ਛੇ ਮਹੀਨਿਆਂ ਵਿਚ ਹੀ ਕੁਲ 9 ਅਤਿਵਾਦੀ ਮਡਿਊਲਾਂ ਦਾ ਪਰਦਾਫਾਸ਼ ਕੀਤਾ ਹੈ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement