ਬਿਜਲੀ ਸੰਕਟ ਦੇ ਮੁੱਦੇ 'ਤੇ 3 ਜੁਲਾਈ ਨੂੰ CM ਕੈਪਟਨ ਦੇ ਫਾਰਮ ਹਾਊਸ ਦਾ ਘਿਰਾਓ ਕਰੇਗੀ 'ਆਪ' 
Published : Jul 1, 2021, 6:43 pm IST
Updated : Jul 1, 2021, 6:43 pm IST
SHARE ARTICLE
AAP to gherao CM's farmhouse on July 3 over electricity shortage in state
AAP to gherao CM's farmhouse on July 3 over electricity shortage in state

ਪੰਜਾਬ ਵਿਚ ਸਰਕਾਰ ਨਾ ਦੀ ਕੋਈ ਚੀਜ਼ ਨਹੀਂ ਹੁਣ, ਬਿਜਲੀ ਕੱਟਾਂ ਵਿਰੁੱਧ ਲੋਕਾਂ ਨੂੰ ਲਾਉਣੇ ਪੈ ਰਹੇ ਨੇ ਧਰਨੇ: ਮੀਤ ਹੇਅਰ

ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੇ ਸੀਜ਼ਨ ਅਤੇ ਗਰਮੀ ਦਾ ਸਿਖਰ ਹੋਣ ਦੇ ਬਾਵਜੂਦ ਖੇਤੀ ਖੇਤਰ ਅਤੇ  ਘਰੇਲੂ ਖੇਤਰ 'ਚ ਲੱਗ ਰਹੇ ਲੰਮੇ ਤੇ ਅਣ ਐਲਾਨੇ ਬਿਜਲੀ ਕੱਟਾਂ ਕਾਰਨ ਲੋਕ ਤ੍ਰਾਹ ਤ੍ਰਾਹ ਕਰ ਰਹੇ ਹਨ। ਇਸ ਦੇ ਚਲਦਿਆਂ ਬਿਜਲੀ ਸੰਕਟ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ 3 ਜੁਲਾਈ ਨੂੰ ਆਪ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕੀਤਾ ਜਾਵੇਗਾ।

AAP to gherao CM's farmhouse on July 3 over electricity shortage in stateAAP to gherao CM's farmhouse on July 3 over electricity shortage in state

ਹੋਰ ਪੜ੍ਹੋ: ਦੇਸ਼ ਦੇ ਡਾਕਟਰਾਂ ਨੇ ਦਿਨ-ਰਾਤ ਮਿਹਨਤ ਕਰਕੇ ਲੱਖਾਂ ਲੋਕਾਂ ਦੀ ਜ਼ਿੰਦਗੀ ਬਚਾਈ: ਪੀਐਮ ਮੋਦੀ

ਇਹ ਐਲਾਨ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਮੰਗ ਕਰਦੀ ਹੈ ਕਿ ਪੰਜਾਬ ਦੇ ਲੋਕਾਂ ਅਤੇ ਕਿਸਾਨ ਸਮੇਤ ਹਰ ਵਰਗ ਨੂੰ ਨਿਰਵਿਘਨ ਅਤੇ ਸਸਤੀ ਬਿਜਲੀ ਮੁਹੱਈਆ ਕਰਾਈ ਜਾਵੇ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਬੁਲਾਰੇ ਨੀਲ ਗਰਗ ਵੀ ਹਾਜ਼ਰ ਸਨ।

Bhagwant Mann Bhagwant Mann

ਹੋਰ ਪੜ੍ਹੋ: ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਵਿਵਾਦਿਤ ਹਿੱਸੇ ‘ਚ ਕੀਤੀ ਜਾਵੇ ਸੋਧ: ਸ਼ਰਦ ਪਵਾਰ

ਵਿਧਾਇਕ ਮੀਤ ਹੇਅਰ ਨੇ ਕਿਹਾ, '' ਪੰਜਾਬ ਵਿੱਚ ਸਰਕਾਰ ਨਾ ਦੀ ਕੋਈ ਚੀਜ ਨਹੀਂ ਹੈ । ਅੱਜ ਕਿਸਾਨਾਂ, ਬੇਰੁਜ਼ਗਾਰਾਂ, ਮੁਲਾਜ਼ਮਾਂ ਸਮੇਤ ਸਾਰੇ ਵਰਗ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਧਰਨੇ ਮੁਜ਼ਾਹਰੇ ਕਰ ਰਹੇ ਹਨ। ਹੁਣ ਤਾਂ ਲੋਕਾਂ ਨੂੰ ਬਿਜਲੀ ਲੈਣ ਲਈ ਵੀ ਧਰਨੇ ਲਾਉਣੇ ਪੈ ਰਹੇ ਹਨ। ਬਿਜਲੀ ਦੀ ਸਪਲਾਈ ਨਾ ਮਿਲਣ ਕਾਰਨ ਜਿੱਥੇ ਖੇਤੀ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ, ਉਥੇ ਅੱਤ ਦੀ ਗਰਮੀ 'ਚ ਬਿਨਾਂ ਬਿਜਲੀ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣਾ ਔਖਾ ਹੋਇਆ ਪਿਆ ਹੈ।''

captain amrinder singhCaptain amrinder singh

ਹੋਰ ਪੜ੍ਹੋ: ਪਰੌਂਠੇ ਖਾਣ ਗਏ ਏਮਜ਼ ਦੇ ਡਾਕਟਰਾਂ ਤੇ ਦੁਕਾਨਦਾਰ ਵਿਚਾਲੇ ਹੋਈ ਤਿੱਖੀ ਬਹਿਸ, ਦੋ ਡਾਕਟਰਾਂ ਸਣੇ 4 ਜ਼ਖਮੀ

ਉਨ੍ਹਾਂ ਦੋਸ਼ ਲਾਇਆ ਕਿ ਬੇਹੱਦ ਮਹਿੰਗੀ ਅਤੇ ਨਿਕੰਮੀ ਬਿਜਲੀ ਦਾ ਸਭ ਤੋਂ ਵੱਡਾ ਕਾਰਨ ਬਾਦਲ ਸਰਕਾਰ ਵੱਲੋਂ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਗਏ ਗਲਤ ਸਮਝੌਤੇ ਅਤੇ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਸਮਝੌਤੇ ਰੱਦ ਨਾ ਕੀਤੇ ਜਾਣਾ ਹੈ। ਮੀਤ ਹੇਅਰ ਨੇ ਦੋਸ ਲਾਇਆ ਕਿ ਬਾਦਲਾਂ ਵਾਂਗ ਕੈਪਟਨ ਸਰਕਾਰ ਵੀ ਬਿਜਲੀ ਕੰਪਨੀਆਂ ਕੋਲੋਂ ਦਲਾਲੀ ਖਾਣ ਲੱਗੀ ਹੋਈ ਹੈ। ਮੀਤ ਹੇਅਰ ਨੇ ਬਾਦਲਾਂ ਵੱਲੋਂ ਕੀਤੇ ਗਲਤ ਬਿਜਲੀ ਸਮਝੌਤਿਆਂ ਬਾਰੇ ਖੁਲਾਸਾ ਕਰਦਿਆਂ ਦੱਸਿਆ ਕਿ ਸਮਝੌਤਿਆਂ ਦੀਆਂ ਮੱਦਾਂ ਵਿੱਚ ਲਿਖਿਆ ਹੈ ਕਿ ਜੇਕਰ ਕੋਈ ਵੀ ਪ੍ਰਾਈਵੇਟ ਥਰਮਲ ਪਲਾਂਟ ਸਾਲ ਦੇ 365 ਦਿਨਾਂ ਵਿਚੋਂ 91 ਦਿਨ ਬੰਦ ਰੱਖੇ ਜਾਂਦੇ ਹਨ ਤਾਂ ਸਰਕਾਰ ਥਰਮਲ ਪ੍ਰਬੰਧਕਾਂ ਖਲਿਾਫ ਕੋਈ ਕਾਰਵਾਈ ਨਹੀਂ ਕਰ ਸਕਦੀ।

ElectricityElectricity

ਇਸੇ ਕਾਰਨ ਹੀ ਹੁਣ ਜਦੋਂ ਬਿਜਲੀ ਦੀ ਸਭ ਤੋਂ ਵੱਧ ਮੰਗ ਹੈ ਤਾਂ ਪ੍ਰਾਈਵੇਟ ਥਰਮਲ ਪਲਾਂਟ ਆਪਣੀ ਮਰਜ਼ੀ ਨਾਲ ਹੀ ਬਿਜਲੀ ਮੁਹੱਈਆ ਕਰਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਸਾਲ ਵਿਚੋਂ 73 ਦਿਨ ਲਗਾਤਾਰ ਵੀ ਥਰਮਲ ਪਲਾਂਟ ਬੰਦ ਰੱਖਦੇ ਹਨ ਤਾਂ ਸਰਕਾਰ ਵੱਲੋਂ ਥਰਮਲ ਪ੍ਰਬੰਧਕਾਂ ਨੂੰ ਨਿਰਧਾਰਤ ਕੀਤਾ ਫਿਕਸ ਚਾਰਜ ਦੇਣਾ ਪਵੇਗਾ। ਹੁਣ ਤਕ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਫਿਕਸ ਚਾਰਜ ਵਜੋਂ 20,000 ਕਰੋੜ ਰੁਪਏ ਦੇ ਦਿੱਤੇ ਹਨ, ਜਿਨਾਂ ਵਿਚੋਂ 5900 ਕਰੋੜ ਰੁਪਏ ਬਿਜਲੀ ਦੀ ਵਰਤੋਂ ਨਾ ਕਰਨ ਦੇ ਬਾਵਜੂਦ ਦਿੱਤੇ ਗਏ ਹਨ।

ਹੋਰ ਪੜ੍ਹੋ: ਮਾਮੂਲੀ ਝਗੜੇ ਨੂੰ ਲੈ ਕੇ ਡਾਕਟਰ ਜੋੜੇ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਆਪ ਆਗੂ ਨੇ ਦੱਸਿਆ ਕਿ ਹੁਣ ਜਦੋਂ ਝੋਨੇ ਦੇ ਸੀਜ਼ਨ ਵਿੱਚ ਕਿਸਾਨਾਂ ਨੂੰ ਬਿਜਲੀ ਦੀ ਸਭ ਤੋਂ ਜਅਿਾਦਾ ਲੋੜ ਹੈ ਤਾਂ ਤਲਵੰਡੀ ਸਾਬੋ ਪ੍ਰਾਈਵੇਟ ਥਰਮਲ ਪਲਾਂਟ ਦੇ ਦੋਵੇਂ ਯੂਨਿਟ ਬੰਦ ਪਏ ਹਨ, ਇਸ ਪਲਾਂਟ ਦਾ 660 ਮੈਗਾਵਾਟ ਦਾ ਪਹਿਲਾ ਯੂਨਿਟ 8 ਮਾਰਚ ਨੂੰ ਬੰਦ ਕਰ ਦਿੱਤਾ ਸੀ ਜਦੋਂ ਕਿ ਦੂਸਰਾ ਯੂਨਿਟ 25 ਜੂਨ ਨੂੰ ਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਬਿਜਲੀ ਪ੍ਰਾਪਤੀ ਲਈ 97 ਫੀਸਦੀ ਨਿਰਭਰਤਾ ਪ੍ਰਾਈਵੇਟ ਥਰਮਲ ਪਲਾਂਟਾਂ ਉਤੇ ਹੈ, ਕੇਵਲ 3 ਫੀਸਦੀ ਹੀ ਬਿਜਲੀ ਸਰਕਾਰੀ ਪਲਾਂਟਾਂ ਤੋਂ ਪ੍ਰਾਪਤ ਕੀਤੀ ਜਾ ਰਹੀ ਹੈ। ਪਰ ਇਸ3 ਫੀਸਦੀ ਬਿਜਲੀ ਲਈ ਵੀ  ਸਰਕਾਰੀ ਥਰਮਲ ਪਲਾਂਟ ਪ੍ਰਾਈਵੇਟ ਥਰਮਲ ਪਲਾਂਟਾਂ ਨਾਲੋਂ ਕਿਤੇ ਵੱਧ ਕਾਰਗਰ ਸਿੱਧ ਹੋ ਰਹੇ ਹਨ।

Captain Amarinder Singh and Sukhbir Singh BadalCaptain Amarinder Singh and Sukhbir Singh Badal

ਕੈਪਟਨ ਅਮਰਿੰਦਰ ਸਿੰਘ 'ਤੇ ਬਾਦਲਾਂ ਅਤੇ ਪ੍ਰਾਈਵੇਟ ਕੰਪਨੀਆਂ ਨਾਲ ਮਿਲੀਭੁਗਤ ਕਰਨ ਦੇ ਦੋਸ ਲਾਉਂਦਿਆਂ ਮੀਤ ਹੇਅਰ ਨੇ ਕਿਹਾ ਕਿ ਵਾਅਦਾ ਕਰਨ ਦੇ ਬਾਵਜੂਦ ਅਜੇ ਤੱਕ ਕੈਪਟਨ ਅਮਰਿੰਦਰ ਸਿੰਘ ਨੇ ਗਲਤ ਬਿਜਲੀ ਸਮਝੌਤੇ ਰੱਦ ਕਰਨ ਵੱਲ ਕੋਈ ਕਦਮ ਨਹੀਂ ਚੁਕਿਆ ਹੈ। ਇੱਕ ਸਵਾਲ ਦੇ ਜਵਾਬ 'ਚ ਮੀਤ ਹੇਅਰ ਨੇ ਸਪੱਸਟ ਕੀਤਾ ਕਿ 'ਆਪ' ਸੁਪਰੀਮੋਂ ਅਰਵਿੰਦ ਕੇਜਰੀਵਾਲ ਵੱਲੋਂ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦਾ ਮਤਬਲ ਪੰਜਾਬ 'ਚ 600 ਯੂਨਿਟ ਬਣਦਾ ਹੈ ਕਿਉਂਕਿ  ਪੰਜਾਬ 'ਚ ਹਰ ਦੋ ਮਹੀਨਿਆਂ ਬਾਅਦ ਬਿਜਲੀ ਦਾ ਬਿੱਲ ਆਉਂਦਾ ਹੈ। ਮੀਤ ਹੇਅਰ ਨੇ ਇਹ ਵੀ ਦਾਅਵਾ ਕੀਤਾ ਕਿ ਆਪ ਦੀ ਸਰਕਾਰ ਬਣਨ 'ਤੇ ਬਿਜਲੀ ਖਰੀਦ ਸਮਝੌਤੇ ਰੱਦ ਜਾਂ ਨਵੇਂ ਸਿਰਿਓ ਕੀਤੇ ਜਾਣ ਨਾਲ ਸਮੁੱਚੀ ਬਿਜਲੀ ਸਸਤੀ ਹੋ ਜਾਵੇਗੀ, ਜਿਸ ਦਾ ਲਾਭ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੂੰ ਮਿਲੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement