
''ਸਿੱਖ ਧਰਮ ਸਾਰੀ ਮਨੁੱਖਤਾ ਦਾ ਭਲਾ ਮੰਗਣ ਵਾਲਾ ਧਰਮ ਹੈ''
ਅੰਮ੍ਰਿਤਸਰ(ਰਾਜੇਸ਼ ਕੁਮਾਰ ਸੰਧੂ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਫ਼ਗਾਨਿਸਤਾਨ ਵਿਚ ਜਲਾਲਾਬਾਦ ਸ਼ਹਿਰ ’ਚ ਵੱਸਦੇ ਘਟਗਿਣਤੀ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਗ੍ਰਨੇਡ ਹਮਲੇ ਦੀ ਨਿਖੇਧੀ ਕਰਦਿਆਂ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਹ ਅਫ਼ਗਾਨਿਸਤਾਨ ਦੀ ਸਰਕਾਰ ਨਾਲ ਗੱਲਬਾਤ ਕਰਕੇ ਉਥੋਂ ਦੇ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਵਾਏ।
Jagir kaur
ਦਫ਼ਤਰ ਤੋਂ ਜਾਰੀ ਬਿਆਨ ’ਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਧਰਮ ਸਾਰੀ ਮਨੁੱਖਤਾ ਦਾ ਭਲਾ ਮੰਗਣ ਵਾਲਾ ਧਰਮ ਹੈ। ਅਜਿਹੇ ਹਮਲੇ ਕਰਕੇ ਕੁਝ ਤਾਕਤਾਂ ਸਿੱਖਾਂ ਨੂੰ ਡਰਾਉਣ ਦਾ ਯਤਨ ਕਰ ਰਹੀਆਂ ਹਨ।
Bibi Jagir Kaur
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਅਫ਼ਗਾਨਿਸਤਾਨ ’ਚ ਸਿੱਖ ਆਗੂਆਂ ਦੇ ਸਮੂਹ ਨੂੰ ਨਿਸ਼ਾਨਾ ਬਣਾ ਕੇ ਉਥੋਂ ਦੇ ਸਿੱਖ ਭਾਈਚਾਰੇ ਦੇ ਕਈ ਸਿਰਕੱਢ ਆਗੂ ਮਾਰ ਦਿੱਤੇ ਗਏ ਸਨ ਅਤੇ ਕਾਬਲ ਦੇ ਗੁਰਦੁਆਰਾ ਸਾਹਿਬ ’ਤੇ ਵੀ ਹਮਲਾ ਕੀਤਾ ਗਿਆ ਸੀ, ਜਿਸ ਵਿਚ ਕਈ ਸਿੱਖਾਂ ਨੇ ਜਾਨ ਗਵਾਈ ਸੀ।
Sikh
ਇਹ ਵੀ ਪੜ੍ਹੋ: ਵੈਨਕੂਵਰ ’ਚ ਗਰਮੀ ਕਾਰਨ ਹੁਣ ਤੱਕ 134 ਲੋਕਾਂ ਦੀ ਹੋਈ ਮੌਤ
ਉਨ੍ਹਾਂ ਕਿਹਾ ਕਿ ਅਸੁਰੱਖਿਅਤ ਹੋਣ ਕਾਰਨ ਅੱਜ ਅਫ਼ਗਾਨਿਸਤਾਨ ’ਚੋਂ ਹਜ਼ਾਰਾਂ ਦੀ ਗਿਣਤੀ ਸਿੱਖ ਹਿਜ਼ਰਤ ਕਰ ਚੁੱਕੇ ਹਨ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਦੁਨੀਆ ਭਰ ਦੇ ਦੇਸ਼ਾਂ ’ਚ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਲਾਜ਼ਮੀ ਬਣਾਉਣ ਲਈ ਸਰਕਾਰਾਂ ਨਾਲ ਗੱਲਬਾਤ ਕਰੇ।
ਇਹ ਵੀ ਪੜ੍ਹੋ: ਕੈਨੇਡਾ: ਰਿਹਾਇਸ਼ੀ ਸਕੂਲ 'ਚੋਂ ਮਿਲੀਆਂ ਮੂਲ ਵਸਨੀਕਾਂ ਦੇ ਬੱਚਿਆਂ ਦੀਆਂ 182 ਕਬਰਾਂ
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਫ਼ਗਾਨਿਸਤਾਨ ਵਿਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਤਰਜੀਹੀ ਤੌਰ ’ਤੇ ਢੁੱਕਵੇਂ ਕਦਮ ਚੁੱਕੇ ਜਾਣ। ਉਨ੍ਹਾਂ ਹਮਲੇ ਵਿਚ ਜ਼ਖ਼ਮੀ ਹੋਏ ਸਿੱਖਾਂ ਦੀ ਸਿਹਤਯਾਬੀ ਲਈ ਅਰਦਾਸ ਵੀ ਕੀਤੀ।
ਇਹ ਵੀ ਪੜ੍ਹੋ: 1 ਜੁਲਾਈ ਤੋਂ ਬਦਲਣ ਜਾ ਰਹੇ ਹਨ ਤੁਹਾਡੇ ਬੈਂਕ ਤੋਂ ਲੈ ਕੇ ਘਰੇਲੂ ਗੈਸ ਤੱਕ ਇਹ ਨਿਯਮ