‘ਪੜੋ ਪੰਜਾਬ, ਪੜਾਓ ਪੰਜਾਬ’ 'ਚ ਕੰਮ ਕਰਦੇ ਅਧਿਆਪਕਾਂ ਨੂੰ ਪਹਿਲਾਂ ਵਾਂਗ ਡਿਊਟੀ ਨਿਭਾਉਣ ਦੇ ਨਿਰਦੇਸ਼
Published : Jul 1, 2021, 5:09 pm IST
Updated : Jul 1, 2021, 5:09 pm IST
SHARE ARTICLE
New instructions issued to teachers working in 'Parho Punjab, Paraho Punjab'
New instructions issued to teachers working in 'Parho Punjab, Paraho Punjab'

‘ਪੜੋ ਪੰਜਾਬ, ਪੜਾਓ ਪੰਜਾਬ’ ਪ੍ਰਾਜੈਕਟ ਹੇਠ ਚੱਲ ਰਹੀਆਂ ਸਰਗਰਮੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇਹ ਫੈਸਲਾ ਲਿਆ ਗਿਆ ਹੈ।

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ (Punjab School Education Department) ਨੇ ਬਦਲੀਆਂ ਅਤੇ ਤਰੱਕੀਆਂ ਦੇ ਬਾਵਜੂਦ ‘ਪੜੋ ਪੰਜਾਬ, ਪੜਾਓ ਪੰਜਾਬ’ (Parho Punjab, Paraho Punjab) ਪ੍ਰਾਜੈਕਟ ਵਿੱਚ ਬਤੌਰ ਜ਼ਿਲ੍ਹਾ ਕੋਆਰਡੀਨੇਟਰ, ਸਹਾਇਕ ਜ਼ਿਲ੍ਹਾ ਕੋਅਰਡੀਨੇਟਰ ਅਤੇ ਬਲਾਕ ਮਾਸਟਰ ਟ੍ਰੇਨਰ ਵਜੋਂ ਪਹਿਲਾਂ ਹੀ ਕੰਮ ਕਰਦੇ ਅਧਿਆਪਕਾਂ ਨੂੰ ਆਪਣੀਆਂ ਡਿਊਟੀਆਂ ਪਹਿਲਾਂ ਵਾਂਗ ਹੀ ਨਿਭਾਉਣ ਦੇ ਨਿਰਦੇਸ਼ ਦਿੱਤੇ ਹਨ।

Punjab School Education DepartmentPunjab School Education Department

ਹੋਰ ਪੜ੍ਹੋ: ਪਰੌਂਠੇ ਖਾਣ ਗਏ ਏਮਜ਼ ਦੇ ਡਾਕਟਰਾਂ ਤੇ ਦੁਕਾਨਦਾਰ ਵਿਚਾਲੇ ਹੋਈ ਤਿੱਖੀ ਬਹਿਸ, ਦੋ ਡਾਕਟਰਾਂ ਸਣੇ 4 ਜ਼ਖਮੀ

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ‘ਪੜੋ ਪੰਜਾਬ, ਪੜਾਓ ਪੰਜਾਬ’ ਪ੍ਰਾਜੈਕਟ ਹੇਠ ਚੱਲ ਰਹੀਆਂ ਸਰਗਰਮੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇਹ ਫੈਸਲਾ ਲਿਆ ਗਿਆ ਹੈ। ਬੁਲਾਰੇ ਅਨੁਸਾਰ ਇਸ ਪ੍ਰਾਜੈਕਟ ਵਿੱਚ ਕੰਮ ਕਰ ਰਹੇ ਕਈ ਜ਼ਿਲ੍ਹਾ ਕੋਆਰਡੀਨੇਟਰਾਂ, ਸਹਾਇਕ ਜ਼ਿਲ੍ਹਾ ਕੋਅਰਡੀਨੇਟਰਾਂ ਅਤੇ ਬਲਾਕ ਮਾਸਟਰ ਟ੍ਰੇਨਰਾਂ ਬਦਲੀਆਂ ਅਤੇ ਤਰੱਕੀਆਂ ਹੋ ਗਈਆਂ ਹਨ ਅਤੇ ਇਹ ਅਧਿਆਪਕ ਨਵੇਂ ਸਟੇਸ਼ਨਾਂ ’ਤੇ ਹਾਜ਼ਰ ਹੋ ਗਏ ਹਨ।

Parho Punjab, Paraho Punjab' projectParho Punjab, Paraho Punjab project

ਹੋਰ ਪੜ੍ਹੋ: ਮਾਮੂਲੀ ਝਗੜੇ ਨੂੰ ਲੈ ਕੇ ਡਾਕਟਰ ਜੋੜੇ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਇਹਨਾਂ ਅਧਿਆਪਕਾਂ ਨੂੰ ਪਹਿਲਾਂ ਵਾਂਗ ‘ਪੜੋ ਪੰਜਾਬ, ਪੜਾਓ ਪੰਜਾਬ’ ਪ੍ਰਾਜੈਕਟ (Parho Punjab, Paraho Punjab project) ਵਿੱਚ ਆਪਣੀ ਡਿਊਟੀ ਕਰਦੇ ਰਹਿਣ ਲਈ ਕਿਹਾ ਗਿਆ ਹੈ। ਬੁਲਾਰੇ ਅਨੁਸਾਰ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ‘ਪੜੋ ਪੰਜਾਬ, ਪੜਾਓ ਪੰਜਾਬ’ (ਪ੍ਰਾਇਮਰੀ) ਪ੍ਰਾਜੈਕਟ ਹੇਠ ਕੰਮ ਕਰਦੇ ਅਧਿਆਪਕਾਂ ਨੂੰ ਹਾਜ਼ਰ ਕਰਵਾਉਣ ਉਪਰੰਤ ਤਰੁੰਤ ਫਰਗ ਕਰਨ ਅਤੇ ਉਹਨਾਂ ਨੂੰ ‘ਪੜੋ ਪੰਜਾਬ, ਪੜਾਓ ਪੰਜਾਬ’ (ਪ੍ਰਾਇਮਰੀ) ਪ੍ਰਾਜੈਕਟ ’ਤੇ ਡਿਊਟੀ ਲਈ ਹਾਜ਼ਰ ਹੋਣ ਲਈ ਆਖਣ। ਇਹ ਪ੍ਰਾਜੈਕਟ ਸਮੂਹ ਪ੍ਰਾਇਮਰੀ ਸਕੂਲਾ ਵਿੱਚ ਸਿੱਖਿਆ ਦੇ ਗੁਣਾਤਮਿਕ ਸੁਧਾਰ ਦੇ ਉਦੇਸ਼ ਲਈ ਚਲਾਇਆ ਜਾ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement