
ਮ੍ਰਿਤਕ ਲੜਕੀ ਦੇ ਪੇਕਾ ਪਰਿਵਾਰ ਨੇ ਸਹੁਰਾ ਪਰਿਵਾਰ ਤੇ ਦਾਜ ਲਈ ਕੁੜੀ ਨੂੰ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਗਏ।
ਕੋਟਕਪੂਰਾ: ਬੇਸ਼ਕ ਅਸੀਂ 21ਵੀਂ ਸਦੀ ਵਿਚ ਜੀਅ ਰਹੇ ਆ ਪਰ ਫਿਰ ਵੀ ਧੀਆਂ ਨੂੰ ਉਹਨਾਂ ਦਾ ਮਾਣ ਸਤਿਕਾਰ ਨਹੀਂ ਦਿੱਤਾ ਜਾ ਰਿਹਾ ਹੈ। ਆਏ ਦਿਨ ਕੋਈ ਨਾ ਕੋਈ ਧੀ ਦਾਜ ਦੀ ਬਲੀ ਚੜਦੀ ਹੈ। ਅਜਿਹਾ ਹੀ ਕੁਝ ਜ਼ਿਲ੍ਹਾ ਫਰੀਦਕੋਟ ਦੇ ਸ਼ਹਿਰ ਕੋਟਕਪੂਰਾ ਵਿਚ ਵੇਖਣ ਨੂੰ ਮਿਲਿਆ। ਕੋਟਕਪੂਰਾ ’ਚ ਦੇਰ ਸ਼ਾਮ ਇੱਕ ਨਵ-ਵਿਆਹੁਤਾ ਕੁੜੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ।
Hang
ਮਿਲੀ ਜਾਣਕਾਰੀ ਅਨੁਸਾਰ ਭਾਨੁ ਪ੍ਰਿਆ ਪੁੱਤਰੀ ਅਸ਼ੋਕ ਕੁਮਾਰ ਵਾਸੀ ਬਠਿੰਡਾ ਦਾ ਮਹੀਨੇ ਪਹਿਲਾਂ ਕੋਟਕਪੂਰਾ ਦੇ ਨਿਵਾਸੀ ਸ਼ੁਬਮ ਸ਼ਰਮਾ ਨਾਲ ਵਿਆਹ ਹੋਇਆ ਸੀ। ਭਾਨੁ ਪ੍ਰਿਆ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ।
Death
ਮ੍ਰਿਤਕ ਲੜਕੀ ਦੇ ਪੇਕਾ ਪਰਿਵਾਰ ਨੇ ਸਹੁਰਾ ਪਰਿਵਾਰ ਤੇ ਦਾਜ ਲਈ ਕੁੜੀ ਨੂੰ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਗਏ। ਉਨ੍ਹਾਂ ਕਿਹਾ ਕਿ ਉਹਨਾਂ ਨੇ ਆਪਣੀ ਧੀ ਨੂੰ ਹਰ ਸੁਖ ਆਰਾਮ ਦੀ ਚੀਜ਼ ਦਾਜ ਵਿੱਚ ਦਿੱਤੀ ਸੀ ਪਰ ਮੁੰਡੇ ਦੇ ਪਰਿਵਾਰ ਵੱਲੋਂ ਗਲ-ਗਲ ਤੇ ਤਾਹਨੇ -ਮੇਹਣੇ ਦਿੱਤੇ ਜਾ ਰਹੇ ਸਨ, ਜਿਸ ਤੋਂ ਪਰੇਸ਼ਾਨ ਹੋ ਕੇ ਕੁੜੀ ਨੇ ਖ਼ੁਦਕੁਸ਼ੀ ਕਰ ਲਈ ਪਰ ਉਨ੍ਹਾਂ ਨੂੰ ਸ਼ੱਕ ਹੈ ਕੇ ਕੁੜੀ ਨੂੰ ਮਾਰ ਕੇ ਪੱਖੇ ਨਾਲ ਟੰਗਿਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕੇ ਕੁੜੀ ਗਰਭਵਤੀ ਸੀ। ਫਿਲਹਾਲ ਪੁਲਸ ਵੱਲੋਂ ਮੌਕੇ ’ਤੇ ਪੁਹੰਚ ਕਾਰਵਾਈ ਕਰਦੇ ਹੋਏ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਭੇਜਿਆ ਗਿਆ ਹੈ।