ਸਿੱਖ ਰੈਜੀਮੈਂਟ ਦੇ ਜਵਾਨ ਸੈਨਿਕ ਗੁਰਪ੍ਰੀਤ ਸਿੰਘ ਦੀ ਹਾਰਟ ਅਟੈਕ ਕਾਰਨ ਮੌਤ
Published : Jul 1, 2021, 2:25 pm IST
Updated : Jul 1, 2021, 2:25 pm IST
SHARE ARTICLE
Sikh Regiment soldier Gurpreet Singh dies of heart attack
Sikh Regiment soldier Gurpreet Singh dies of heart attack

ਭਾਰਤੀ ਫੌਜ ਦੀ 19 ਸਿੱਖ ਰੈਜੀਮੈਂਟ ਦੇ ਨੌਜਵਾਨ ਸੈਨਿਕ ਗੁਰਪ੍ਰੀਤ ਸਿੰਘ ਦੀ ਹਾਰਟ ਅਟੈਕ ਕਾਰਨ ਮੌਤ ਹੋ ਗਈ। ਮ੍ਰਿ

ਚੰਡੀਗੜ੍ਹ: ਭਾਰਤੀ ਫੌਜ ਦੀ 19 ਸਿੱਖ ਰੈਜੀਮੈਂਟ (19 Sikh Regiment) ਦੇ ਨੌਜਵਾਨ ਸੈਨਿਕ ਗੁਰਪ੍ਰੀਤ ਸਿੰਘ (Soldier Gurpreet Singh) ਦੀ ਹਾਰਟ ਅਟੈਕ ਕਾਰਨ ਮੌਤ ਹੋ ਗਈ। ਮ੍ਰਿਤਕ ਫੌਜੀ ਜ਼ਿਲ੍ਹਾ ਰੂਪਨਗਰ ਦੇ ਬਲਾਕ ਨੂਰਪੁਰ ਬੇਦੀ ਦੇ ਪਿੰਡ ਬੜੀਵਾਲ (ਸਾਊਵਾਲ) ਦਾ ਰਹਿਣ ਵਾਲਾ ਸੀ। ਗੁਰਪ੍ਰੀਤ ਸਿੰਘ ਤਿੱਬੜੀ ਕੈਂਟ ਗੁਰਦਾਸਪੁਰ ਵਿਖੇ ਤਾਇਨਾਤ ਸੀ।  

Sikh Regiment soldier Gurpreet Singh dies of heart attackSikh Regiment soldier Gurpreet Singh dies of heart attack

ਹੋਰ ਪੜ੍ਹੋ: ਦੁਖਦਾਈ ਖ਼ਬਰ: ਖੇਤੀ ਕਾਨੂੰਨਾਂ ਵਿਰੁੱਧ ਟਿਕਰੀ ਬਾਰਡਰ 'ਤੇ ਡਟੇ ਬਰਨਾਲਾ ਦੇ ਕਿਸਾਨ ਦੀ ਮੌਤ

ਮਿਲੀ ਜਾਣਕਾਰੀ ਅਨੁਸਾਰ 26 ਸਾਲਾ ਗੁਰਪ੍ਰੀਤ ਸਿੰਘ ਦਾ 4 ਮਹੀਨੇ ਪਹਿਲਾਂ ਵਿਆਹ ਹੋਇਆ ਸੀ। ਪਿੰਡ ਦੇ ਸਰਪੰਚ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਬੀਤੀ ਸ਼ਾਮ ਕਰੀਬ ਸਾਢੇ 6 ਵਜੇ ਗੁਰਪ੍ਰੀਤ ਸਿੰਘ ਨੂੰ ਡਿਊਟੀ ਦੌਰਾਨ ਦਿਲ ਦਾ ਦੌਰਾ ਪਿਆ। ਜਦੋਂ ਉਸ ਨੂੰ ਡਾਕਟਰ ਕੋਲ ਲਿਜਾਇਆ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ।

Indian ArmyIndian Army

ਹੋਰ ਪੜ੍ਹੋ: ਕੈਨੇਡਾ ’ਚ ਵਧਿਆ PR ਦਾ ਰੁਝਾਨ, 5 ਬੈਂਡ ਵਾਲੇ ਵੀ ਕਰ ਸਕਦੇ ਹਨ ਅਪਲਾਈ

ਦੱਸ ਦਈਏ ਕਿ ਗੁਰਪ੍ਰੀਤ ਸਿੰਘ ਦਾ ਇਕ ਭਰਾ ਵਰਿੰਦਰਪਾਲ ਸਿੰਘ ਵੀ ਭਾਰਤੀ ਫੌਜ ਵਿਚ ਸੇਵਾ ਨਿਭਾ ਰਿਹਾ ਹੈ। ਗੁਰਪ੍ਰੀਤ ਸਿੰਘ ਕਰੀਬ 6 ਸਾਲ ਪਹਿਲਾਂ ਫੌਜ ਵਿਚ ਭਰਤੀ ਹੋਇਆ ਸੀ। ਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਸਮੇਤ ਪਿੰਡ ਵਿਚ ਸੋਗ ਦੀ ਲਹਿਰ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement