
ਲਗਾਤਾਰ ਤੀਸਰੇ ਸਾਲ ਊਰਜਾ ਬਚਾਉਣ ਵਿਚ ਸੂਬਾ ਪੱਧਰੀ ਪੁਰਸਕਾਰ ਨੂੰ ਕੀਤਾ ਅਪਣੇ ਨਾਮ
ਚੰਡੀਗੜ੍ਹ: ਪੰਜਾਬ ਸਰਕਾਰ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਅਧੀਨ ਆਉਂਦੇ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਇੱਕ ਹੋਰ ਕੀਰਤੀਮਾਨ ਸਥਾਪਿਤ ਕਰਕੇ ਇਸ ਸਾਲ ਵੀ ਸੂਬਾ ਪੱਧਰੀ ਊਰਜਾ ਬਚਾਓ ਅਵਾਰਡ `ਚ ਪਹਿਲਾ ਸਥਾਨ ਹਾਸਿਲ ਕੀਤਾ ਹੈ।ਜਿਕਰਯੋਗ ਹੈ ਕਿ ਵਿਰਾਸਤ-ਏ-ਖਾਲਸਾ ਨੇ ਲਗਾਤਾਰ ਤੀਸਰੀ ਵਾਰ ਰਾਜ ਪੱਧਰੀ ਊਰਜਾ ਬਚਾਓ ਅਵਾਰਡ ਹਾਸਲ ਕੀਤਾ ਹੈ।
World renowned Virasat-e-Khalsa won first place in energy saving
ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਦੁਨੀਆਂ ਭਰ ਦੇ ਵਿੱਚ ਵਿਲੱਖਣ ਪਹਿਚਾਣ ਬਣਾ ਚੁੱਕੇ ਵਿਰਾਸਤ-ਏ-ਖਾਲਸਾ ਵੱਲੋਂ ਲਗਾਤਾਰ ਕੀਰਤੀਮਾਨ ਸਥਾਪਿਤ ਕਰਨ ਦਾ ਸਿਲਸਿਲਾ ਜਾਰੀ ਹੈ।
World renowned Virasat-e-Khalsa won first place in energy saving
ਉਨ੍ਹਾਂ ਦੱਸਿਆ ਕਿ ਜਿੱਥੇ ਇਸ ਮਹਾਨ ਅਜਾਇਬ ਘਰ ਦਾ ਨਾਮ ਲਿਮਕਾ ਬੁੱਕ ਆਫ ਰਿਕਾਰਡਜ਼, ਇੰਡੀਆ ਬੁੱਕ ਆਫ ਰਿਕਾਰਡਜ਼ ਅਤੇ ਵਰਲਡ ਬੁੱਕ ਆਫ ਰਿਕਾਰਡਜ਼ ਵਿੱਚ ਆਪਣਾ ਨਾਮ ਦਰਜ ਕਰਵਾਇਆ ਹੈ, ਉੱਥੇ ਉਰਜ਼ਾ ਬਚਉਣ ਵਿਚ ਵੀ ਵਿਲੱਖਣ ਪਛਾਣ ਬਣਾਈ ਹੈ।
World renowned Virasat-e-Khalsa won first place in energy saving
ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਮੰਤਰੀ ਨੇ ਦੱਸਿਆ ਕਿ ਵਿਰਾਸਤ-ਏ-ਖਾਲਸਾ ਵਿਖੇ ਹੋਣ ਵਾਲੀ ਬਿਜਲੀ ਦੀ ਖਪਤ ਨੂੰ ਘਟਾਉਣ ਦੇ ਲਈ ਲਗਾਤਾਰ ਵਿਸੇਸ਼ ਉਪਰਾਲੇ ਕੀਤੇ ਜਾਂਦੇ ਰਹੇ ਹਨ।
World renowned Virasat-e-Khalsa won first place in energy saving
ਇਸੇ ਦੇ ਤਹਿਤ ਇਸ ਵਾਰ ਵੀ ਲਗਾਤਾਰ ਤੀਸਰੀ ਵਾਰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਕਰਵਾਏ ਗਏ ਪੰਜਾਬ ਪੱਧਰੀ ਐਨਰਜੀ ਕੰਜ਼ਰਵੇਸ਼ਨ ਅਵਾਰਡਾਂ ‘ਚ ਪਹਿਲਾ ਸਥਾਨ ਹਾਸਲ ਕਰਕੇ ਹੈਟਰਿਕ ਮਾਰ ਕੇ ਇਤਿਹਾਸ ਸਿਰਜਿਆ ਹੈ।ਉਨ੍ਹਾਂ ਸਮੁੱਚੇ ਸਟਾਫ ਨੂੰ ਮੁਬਾਰਕਬਾਦ ਦਿੰਦੇ ਹੋੋਏ ਅਜਿਹੇ ਯਤਨ ਭਵਿੱਖ ਵਿੱਚ ਵੀ ਜਾਰੀ ਰੱਖਣ ਲਈ ਕਿਹਾ।