31 ਦਸੰਬਰ ਤੋਂ ਪਹਿਲਾਂ ਵਾਲੇ ਸਾਰੇ ਬਿਜਲੀ ਬਕਾਇਆ ਬਿੱਲ ਹੋਣਗੇ ਮੁਆਫ਼
Published : Jul 1, 2022, 7:22 pm IST
Updated : Jul 1, 2022, 7:24 pm IST
SHARE ARTICLE
 All electricity bills before December 31 are waived
All electricity bills before December 31 are waived

 -ਆਪ ਸਰਕਾਰ ਆਪਣੇ ਵੱਡੇ ਚੋਣ ਵਾਅਦੇ 'ਤੇ ਉਤਰੀ ਖਰੀ, ਪੰਜਾਬ ਦੇ ਲੋਕਾਂ ਨੂੰ ਮਿਲੇਗੀ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ

 

ਚੰਡੀਗੜ੍ਹ -  ਪੰਜਾਬ 'ਚ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਮੁਫ਼ਤ ਬਿਜਲੀ ਦੇਣ ਦਾ ਆਪਣਾ ਸਭ ਤੋਂ ਵੱਡਾ ਚੋਣ ਵਾਅਦਾ ਅੱਜ ਪੂਰਾ ਕਰ ਦਿੱਤਾ ਹੈ। ਮਾਨ ਸਰਕਾਰ ਨੇ 1 ਜੁਲਾਈ ਤੋਂ ਪੰਜਾਬ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਦੇਣਾ ਸ਼ੁਰੂ ਕਰ ਦਿੱਤਾ ਹੈ। ਮਾਰਚ 'ਚ ਇਤਿਹਾਸਿਕ ਬਹੁਮਤ ਨਾਲ ਸਰਕਾਰ ਬਣਾਉਣ ਤੋਂ ਕੁਝ ਦਿਨ ਬਾਅਦ ਹੀ  ਮੁੱਖ ਮੰਤਰੀ ਭਗਵੰਤ ਮਾਨ ਨੇ ਅਪ੍ਰੈਲ 2022 ਵਿੱਚ ਐਲਾਨ ਕੀਤਾ ਸੀ ਕਿ ਸਾਡੀ ਸਰਕਾਰ ਜੁਲਾਈ 2022 ਦੀ ਪਹਿਲੀ ਤਰੀਕ ਤੋਂ ਪੰਜਾਬੀਆਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਪ੍ਰਦਾਨ ਕਰੇਗੀ।

Arvind KejriwalArvind Kejriwal

ਪਿਛਲੇ ਸਾਲ, ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਆਪਣੀ ਪਹਿਲੀ ਗਾਰੰਟੀ ਦਿੱਤੀ ਸੀ ਕਿ ਜੇਕਰ ਸੂਬੇ ਵਿੱਚ ਉਹਨਾਂ ਦੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਹਰ ਪਰਿਵਾਰ ਨੂੰ 300 ਯੂਨਿਟ ਤੱਕ ਮੁਫ਼ਤ ਬਿਜਲੀ ਮਿਲੇਗੀ। ਉਹਨਾਂ ਕਿਹਾ ਸੀ ਕਿ ਆਪ ਦੀ ਸਰਕਾਰ ਵਿੱਚ ਪੰਜਾਬ ਦੇ ਆਮ ਲੋਕਾਂ ਨੂੰ ਮਹਿੰਗੀ ਬਿਜਲੀ ਅਤੇ ਵੱਡੇ ਬਿੱਲਾਂ ਤੋਂ ਛੁਟਕਾਰਾ ਮਿਲੇਗਾ। 

ਪਿਛਲੀਆਂ ਸਰਕਾਰਾਂ ਦੇ ਚੋਣ ਵਾਅਦੇ ਪੰਜ ਸਾਲ ਪੂਰੇ ਨਹੀਂ ਸੀ ਹੁੰਦੇ, ਸਾਡੀ ਸਰਕਾਰ ਨੇ ਅੱਜ ਪੰਜਾਬ ਵਿੱਚ ਬਿਜਲੀ ਮੁਫ਼ਤ ਕਰਕੇ ਪਾਈ ਨਵੀਂ ਪਿਰਤ: ਭਗਵੰਤ ਮਾਨ
ਪੰਜਾਬ 'ਚ ਬਿਜਲੀ ਮੁਫ਼ਤ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਰਾਹੀਂ  ਕਿਹਾ, "ਪਿਛਲੀਆਂ ਸਰਕਾਰਾਂ ਚੋਣਾਂ ਦੌਰਾਨ ਵਾਅਦੇ ਕਰਦੀਆਂ ਸਨ, ਪੂਰੇ ਹੁੰਦਿਆਂ ਪੰਜ ਸਾਲ ਬੀਤ ਜਾਂਦੇ ਸਨ। ਪਰ ਸਾਡੀ ਸਰਕਾਰ ਪੰਜਾਬ ਦੇ ਇਤਿਹਾਸ 'ਚ ਨਵੀਂ ਪਿਰਤ ਪਾ ਚੁੱਕੀ ਹੈ। ਅੱਜ ਅਸੀਂ ਪੰਜਾਬੀਆਂ ਨੂੰ ਦਿੱਤੀ ਇੱਕ ਹੋਰ ਗਾਰੰਟੀ ਪੂਰੀ ਕਰਨ ਜਾ ਰਹੇ ਹਾਂ। ਅੱਜ ਤੋਂ ਪੂਰੇ ਪੰਜਾਬ 'ਚ ਹਰ ਪਰਿਵਾਰ ਨੂੰ ਹਰ ਮਹੀਨੇ ਬਿਜਲੀ ਦੇ 300 ਯੂਨਿਟ ਮੁਫ਼ਤ ਮਿਲਣਗੇ।" ਮੁੱਖ ਮੰਤਰੀ ਨੇ ਇਹ ਵੀ ਸਾਫ਼ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੀ 31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਕਾਇਆ ਬਿੱਲ ਬਿਨਾਂ ਕਿਸੇ ਸ਼ਰਤ ਮਾਫ਼ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਪੁਰਾਣੇ ਬਿੱਲ ਮਾਫ਼ ਕਰਨ 'ਤੇ 2 ਕਿਲੋਵਾਟ ਦੇ ਕਨੈਕਸ਼ਨ ਦੀ ਕੋਈ ਸ਼ਰਤ ਨਹੀਂ ਹੈ। 

paddy paddy

ਝੋਨੇ ਦੀ ਬਿਜਾਈ ਲਈ ਨਿਰਵਿਘਨ ਸਪਲਾਈ 'ਤੇ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਉਹਨਾਂ ਦੀ ਸਰਕਾਰ 8 ਘੰਟੇ ਅਤੇ ਕਈ ਵਾਰ ਇਸ ਤੋਂ ਵੱਧ ਲਗਾਤਾਰ ਬਿਜਲੀ ਸਪਲਾਈ ਕਰ ਰਹੀ ਹੈ। ਇਹ ਪਹਿਲੀ ਵਾਰ ਹੈ ਕਿ ਪੰਜਾਬ ਵਿਚ ਝੋਨੇ ਦੇ ਸੀਜ਼ਨ ਦੌਰਾਨ ਖੇਤੀਬਾੜੀ ਅਤੇ ਘਰੇਲੂ ਬਿਜਲੀ ਸਪਲਾਈ 'ਚ ਕੱਟਾਂ ਨੂੰ ਲੈ ਕੇ ਕੋਈ ਸ਼ਿਕਾਇਤ ਨਹੀਂ ਆਈ, ਕਿਉਂਕਿ ਉਹਨਾਂ ਦੀ ਸਰਕਾਰ ਆਪਣੇ ਵਾਅਦੇ ਅਨੁਸਾਰ ਕਿਸਾਨਾਂ ਨੂੰ ਬਿਜਲੀ ਮੁਹਈਆ ਕਰਵਾ ਰਹੀ ਹੈ।   

ਆਮ ਆਦਮੀ ਪਾਰਟੀ ਜੋ ਕਹਿੰਦੀ ਹੈ ਉਹ ਕਰਦੀ ਹੈ, ਪੰਜਾਬ ਦੇ ਲੋਕਾਂ ਨੂੰ ਵੀ ਹੁਣ ਮਹਿੰਗੀ ਬਿਜਲੀ ਤੋਂ ਛੁਟਕਾਰਾ ਮਿਲੇਗਾ: ਅਰਵਿੰਦ ਕੇਜਰੀਵਾਲ
'ਆਪ' ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕਰਕੇ ਸੂਬੇ ਦੀ ਮਾਨ ਸਰਕਾਰ ਦੀ ਤਾਰੀਫ ਕੀਤੀ ਅਤੇ ਕਿਹਾ, "ਪੰਜਾਬ ਦੇ ਲੋਕਾਂ ਨੂੰ ਵਧਾਈ! ਅੱਜ ਤੋਂ ਪੰਜਾਬ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਲੱਖਾਂ ਪਰਿਵਾਰਾਂ ਦੇ ਬਿਜਲੀ ਦੇ ਬਿੱਲ ਹੁਣ ਹਰ ਮਹੀਨੇ ਜ਼ੀਰੋ ਆਉਣਗੇ। ਅਸੀਂ ਆਪਣਾ ਵਾਅਦਾ ਪੂਰਾ ਕੀਤਾ ਹੈ। ਆਮ ਆਦਮੀ ਪਾਰਟੀ ਜੋ ਕਹਿੰਦੀ ਹੈ, ਉਹ ਕਰਦੀ ਹੈ। ਪੰਜਾਬ ਦੇ ਲੋਕਾਂ ਨੂੰ ਵੀ ਹੁਣ ਮਹਿੰਗੀ ਬਿਜਲੀ ਤੋਂ ਛੁਟਕਾਰਾ ਮਿਲੇਗਾ।"

Raghav ChadhaRaghav Chadha

ਕੇਜਰੀਵਾਲ ਦੀ ਪਹਿਲੀ ਗਾਰੰਟੀ ਬਣੀ ਹਕੀਕਤ: ਰਾਘਵ ਚੱਢਾ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ ਕਿਉਂਕਿ ਦਿੱਲੀ ਤੋਂ ਬਾਅਦ ਪੰਜਾਬ ਮੁਫ਼ਤ ਬਿਜਲੀ ਦੇਣ ਵਾਲਾ ਦੇਸ਼ ਦਾ ਦੂਜਾ ਸੂਬਾ ਬਣ ਗਿਆ ਹੈ। ਅੱਜ ਪੰਜਾਬੀਆਂ ਲਈ "ਕੇਜਰੀਵਾਲ ਦੀ ਪਹਿਲੀ ਗਾਰੰਟੀ" ਹਕੀਕਤ ਬਣ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement