ਵੱਡੀ ਖ਼ਬਰ : ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੇ ਭੱਠੇ
Published : Jul 1, 2022, 5:46 pm IST
Updated : Jul 1, 2022, 5:46 pm IST
SHARE ARTICLE
 the kilns will be closed indefinitely from today
the kilns will be closed indefinitely from today

GST ਅਤੇ ਕੋਲੇ ਦੀਆਂ ਵੱਧ ਕੀਮਤਾਂ ਤੋਂ ਪ੍ਰੇਸ਼ਾਨ ਭੱਠਾ ਮਾਲਕਾਂ ਨੇ ਲਿਆ ਫ਼ੈਸਲਾ

ਲੁਧਿਆਣਾ : ਪੰਜਾਬ ਦੇ  ਭੱਠਾ ਮਾਲਕਾਂ ਨੇ ਵੱਡਾ ਫ਼ੈਸਲਾ ਲੈਂਦਿਆਂ ਅਣਮਿੱਥੇ ਸਮੇਂ ਲਈ ਇੱਟਾਂ ਦੇ ਭੱਠੇ ਬੰਦ ਕਰਨ ਦਾ ਐਲਾਨ ਕੀਤਾ ਹੈ। ਜੀਐੱਸਟੀ ਅਤੇ ਕੋਲੇ ਦੀਆਂ ਕੀਮਤਾਂ ਤੋਂ ਪਰੇਸ਼ਾਨ ਹੌ ਕੇ ਭੱਠਾ ਮਾਲਕਾਂ ਨੇ ਇਹ ਕਦਮ ਚੁੱਕਿਆ ਹੈ। ਇਸ ਨਾਲ ਅੱਜ ਤੋਂ ਪੰਜਾਬ ਦਾ ਲਗਭਗ 2700 ਭੱਠੇ ਬੰਦ ਰਹਿਣਗੇ। ਦੱਸ ਦੇਈਏ ਕਿ ਦੇਸ਼ ਭਰ ਦੇ ਭੱਠਾ ਮਾਲਕਾਂ ਵੱਲੋਂ ਜਿਥੇ ਜੀਐੱਸਟੀ ਸਲੈਬ ਵਧਾਏ ਜਾਣ ਨੂੰ ਲੈ ਕੇ ਅਤੇ ਕੋਲੇ ਦੀਆਂ ਕੀਮਤਾਂ ਤਿੰਨ ਗੁਣਾ ਵਧਾਏ ਜਾਣ ਕਰਕੇ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਉੱਥੇ ਹੀ ਅੱਜ ਪੰਜਾਬ ਭਰ ਦੇ ਭੱਠਾ ਮਾਲਕਾਂ ਦੀ ਲੁਧਿਆਣਾ ਦੇ ਮੁੱਲਾਂਪੁਰ ਵਿਖੇ ਇਕ ਅਹਿਮ ਬੈਠਕ ਹੋਈ ਜਿਸ ਵਿੱਚ ਭੱਠਾ ਐਸੋਸੀਏਸ਼ਨ ਦੇ ਪ੍ਰਧਾਨ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਵੀ ਅੱਜ ਤੋਂ ਹੀ ਅਣਮਿੱਥੇ ਸਮੇਂ ਲਈ ਭੱਠੇ ਬੰਦ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਜਦੋਂ ਤਕ ਸਰਕਾਰ ਕੋਲੇ ਦੀਆਂ ਕੀਮਤਾਂ ਪਹਿਲਾਂ ਵਾਂਗ ਨਹੀਂ ਕਰਦੀ ਅਤੇ ਪੰਜਾਬ ਦੇ ਭੱਠਾ ਮਾਲਕਾਂ ਨੂੰ ਕੋਟੇ ਮੁਤਾਬਕ ਕੋਲਾ ਸਪਲਾਈ ਨਹੀਂ ਕਰਦੀ ਭੱਠੇ ਬੰਦ ਰਹਿਣਗੇ 

photo photo

ਪੰਜਾਬ ਭੱਠਾ ਐਸੋਸੀਏਸ਼ਨ ਦੇ ਪ੍ਰਧਾਨ  ਨੇ ਕਿਹਾ ਕਿ ਸਾਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਣਮਿੱਥੇ ਸਮੇਂ ਲਈ ਭੱਠੇ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭੱਠਾ ਮਾਲਕ ਪਹਿਲਾਂ ਹੀ ਘਾਟੇ ਨਾਲ ਜੂਝ ਰਹੇ ਨੇ ਉੱਥੇ ਹੀ ਕੇਂਦਰ ਸਰਕਾਰ ਭਾਰਤ ਦਾ ਕੋਲਾ ਨਾ ਵਰਤ ਕੇ ਅਮਰੀਕਾ ਤੋਂ ਮਹਿੰਗਾ ਕੋਲਾ ਮੰਗਾ ਰਹੀ ਹੈ ਅਤੇ ਜੋ ਕੋਲਾ ਪਹਿਲਾਂ ਅੱਠ ਹਜ਼ਾਰ ਰੁਪਏ ਟਨ ਮਿਲ ਰਿਹਾ ਸੀ ਉਹ ਹੁਣ 25 ਹਜ਼ਾਰ ਰੁਪਏ ਤੱਕ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਇਸ ਤਰ੍ਹਾਂ ਸਾਡਾ ਨੁਕਸਾਨ ਹੋ ਰਿਹਾ ਹੈ।

photo photo

ਇਸ ਕੀਮਤ 'ਤੇ ਅਸੀਂ ਭੱਠੇ ਚਲਾ ਹੀ ਨਹੀਂ ਸਕਦੇ ਜਿਸ ਕਾਰਨ ਭੱਠੇ ਬੰਦ ਕਰਨ ਦਾ ਪੰਜਾਬ ਭੱਠਾ ਐਸੋਸੀਏਸ਼ਨ ਨੇ ਫ਼ੈਸਲਾ ਲਿਆ ਹੈ। ਉਨ੍ਹਾਂ ਨੇ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨਾਲ ਵੀ ਸਾਡੀ ਗੱਲ ਹੋਈ ਹੈ। ਉਨ੍ਹਾਂ ਨੇ ਜੀ ਐੱਸ ਟੀ ਸਲੈਬ ਸਬੰਧੀ ਕੇਂਦਰ ਸਰਕਾਰ ਤੱਕ ਉਨ੍ਹਾਂ ਦੀ ਗੱਲ ਪਹੁੰਚਾਉਣ ਲਈ ਕਿਹਾ ਹੈ। ਇਸ ਸਬੰਧੀ ਉਨ੍ਹਾਂ ਕਿਹਾ ਅੱਗੇ ਦੀ ਰਣਨੀਤੀ ਦੇਸ਼ ਦੀ ਸਮੁੱਚੀ ਭੱਠਾ ਐਸੋਸੀਏਸ਼ਨਾਂ ਦੇ ਨਾਲ ਸਲਾਹ ਕਰਕੇ ਉਹ ਅਖ਼ਤਿਆਰ ਕਰਨਗੇ ਪਰ ਉਦੋਂ ਤੱਕ ਭੱਠੇ ਬੰਦ ਰਹਿਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement