CM ਭਗਵੰਤ ਮਾਨ ਦਾ SGPC ਪ੍ਰਧਾਨ ਨੂੰ ਸਵਾਲ, ਪ੍ਰਧਾਨ ਜੀ ਹੀ ਦੱਸਣਗੇ ਸੱਚੇ ਦਰਬਾਰ ਦੀ ਜੂਠ ਦਾ ਘਪਲਾ? 
Published : Jul 1, 2023, 8:57 pm IST
Updated : Jul 1, 2023, 8:57 pm IST
SHARE ARTICLE
Bhagwant Mann
Bhagwant Mann

ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਚ ਲੰਗਰ ਘੁਟਾਲੇ ਦੀ ਜਾਂਚ ਦੌਰਾਨ ਹੋਇਆ ਵੱਡਾ ਪ੍ਰਗਟਾਵਾ

ਅੰਮ੍ਰਿਤਸਰ - ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਹੋਏ ਲੰਗਰ ਘੁਟਾਲੇ ਨੂੰ ਲੈ ਕੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ SGPC ਪ੍ਰਧਾਨ ਨੂੰ ਸਵਾਲ ਕੀਤਾ ਹੈ। ਉਹਨਾਂ ਨੇ ਟਵੀਟ ਕਰਦਿਆਂ ਲਿਖਿਆ ਕਿ ''ਅਗਰ ਮੈਂ ਬੋਲੂੰਗਾਂ ਤੋ ਬੋਲੋਗੇ ਕੇ ਬੋਲਤਾ ਹੈਕੀ ਬੋਲੀਏ ਅਪਣਾ ਝੱਗਾ ਚੱਕੇ ’ਤੇ ਅਪਣਾ ਹੀ ਢਿੱਡ ਨੰਗਾ ਹੁੰਦੈ...ਬਾਕੀ ਪ੍ਰਧਾਨ ਜੀ ਦੱਸਣਗੇ...ਸੱਚੇ ਦਰਬਾਰ ਦੀ ਜੂਠ ਦਾ ਘਪਲਾ?''

file photo 

ਜ਼ਿਕਰਯੋਗ ਹੈ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਚ ਜੂਠ ਦਾ ਠੇਕਾ, ਸੁੱਕੀਆਂ ਰੋਟੀਆਂ ਦੀ ਵਿਕਰੀ, ਚੋਕਰ ਰੂਲਾ, ਮਾਂਹ ਤੇ ਝੋਨੇ ਆਦਿ ਚੜ੍ਹਾਵੇ ਦੀਆਂ ਚੀਜ਼ਾਂ ਦੀ ਪਹਿਲੀ ਅਪ੍ਰੈਲ 2019 ਤੋਂ ਦਸੰਬਰ 2022 ਤੱਕ ਕੀਤੀ ਗਈ ਨਿਲਾਮੀ/ਵਿਕਰੀ ’ਚ ਲਗਪਗ ਇਕ ਕਰੋੜ ਦੀ ਹੇਰਾਫੇਰੀ ਸਾਹਮਣੇ ਆਈ ਹੈ। 
ਦਰਅਸਲ ਜਿਥੇ ਪਹਿਲਾਂ 62 ਲੱਖ ਦਾ ਘੁਟਾਲ਼ਾ ਸਾਹਮਣੇ ਆਇਆ ਸੀ, ਉੱਥੇ ਹੀ ਹੁਣ ਇਹ ਵਧ ਕੇ 1 ਕਰੋੜ ਦੇ ਕਰੀਬ ਪਹੁੰਚ ਗਿਆ ਹੈ। ਇਸ ਦੀ ਹੁਣ ਵੀ ਪੜਤਾਲ ਚੱਲ ਰਹੀ ਹੈ।

ਜ਼ਿਕਰਜੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਫਲਾਇੰਗ ਵਿਭਾਗ ਵੱਲੋਂ 2 ਸਟੋਰਕੀਪਰਾਂ ਨੂੰ ਸਸਪੈਂਡ ਕਰਕੇ ਉਨ੍ਹਾਂ ਤੋਂ ਲੱਖਾਂ ਰੁਪਏ ਵਸੂਲਣ ਦੇ ਨਿਰਦੇਸ਼ ਦਿੱਤੇ ਸਨ। ਪਰ ਹੁਣ ਤੱਕ ਕੋਈ ਵੀ ਰਕਮ ਨਾ ਜਮ੍ਹਾ ਕਰਵਾਉਣ ਤੋਂ ਬਾਅਦ ਹੁਣ ਕਮੇਟੀ ਵੱਲੋਂ ਘੁਟਾਲੇ ਦੇ ਸਮੇਂ ਦੌਰਾਨ ਜਿੰਨੇ ਵੀ ਮੈਨੇਜਰ ਨੇ ਵਾਊਚਰਾਂ ‘ਤੇ ਹਸਤਾਖ਼ਰ ਕੀਤੇ ਹਨ ਉਨ੍ਹਾਂ ਸਾਰੀਆਂ ਖ਼ਿਲਾਫ਼ ਕਾਰਵਾਈ ਦੇ ਨਿਰਦੇਸ਼ ਕਮੇਟੀ ਵੱਲੋਂ ਦਿੱਤੇ ਗਏ ਹਨ, ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਬਣਦੀ ਰਕਮ ਜਲਦ ਤੋਂ ਜਲਦ ਜਮ੍ਹਾ ਕਰਵਾਈ ਜਾਵੇ। ਇਸ ਦੇ ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ

ਇਸ ਪੂਰੇ ਘੁਟਾਲੇ ਵਿਚ ਮੈਨੇਜਰ, ਸੁਪਰਵਾਈਜ਼ਰ, ਸਟੋਰਕੀਪਰ ਜ਼ਿੰਮੇਵਾਰ ਹਨ। ਇਹ ਵੀ ਸਾਹਮਣੇ ਆਇਆ ਹੈ ਕਿ ਘੁਟਾਲੇ ਵਿਚ ਮੌਜੂਦਾ ਮੈਨੇਜਰ ਅਤੇ 3 ਰਿਟਾਇਰਡ ਮੈਨੇਜਰਾਂ ਦਾ ਨਾਂ ਵੀ ਸਾਹਮਣੇ ਆਇਆ ਹੈ। ਜਿਨ੍ਹਾਂ ਮੁਲਾਜ਼ਮਾਂ ਨੂੰ ਇਸ ਘੁਟਾਲੇ ਦਾ ਮੁਲਜ਼ਮ ਦੱਸਿਆ ਗਿਆ ਹੈ ਉਨ੍ਹਾਂ ਨੇ ਆਪਣੇ ਆਪ ਨੂੰ ਬੇਗੁਨਾਹ ਦੱਸਿਆ ਹੈ ਅਤੇ ਪੈਸੇ ਪਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ, ਉਨ੍ਹਾਂ ਦਾ ਦਾਅਵਾ ਹੈ ਜਿਨ੍ਹਾਂ ਨੇ ਰਾਸ਼ਨ ਵਿੱਚ ਹੇਰਾ-ਫੇਰੀ ਕੀਤੀ ਹੈ ਉਨ੍ਹਾਂ ਤੋਂ ਹੀ ਵਸੂਲਿਆ ਜਾਵੇ ।

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement