ਆਬਕਾਰੀ ਵਿਭਾਗ ਕਾਰਜਕੁਸ਼ਲਤਾ ਵਧਾਉਣ ਲਈ ERP ਅਤੇ POS ਵਰਗੇ ਸਾਫਟਵੇਅਰਾਂ ਤੇ ਤਕਨੀਕਾਂ ਨੂੰ ਅਪਣਾਏਗਾ: ਹਰਪਾਲ ਚੀਮਾ
Published : Jul 1, 2023, 8:20 pm IST
Updated : Jul 1, 2023, 8:20 pm IST
SHARE ARTICLE
Harpal Cheema
Harpal Cheema

ਕੇਰਲ ਦੌਰੇ ਦੌਰਾਨ ਪੰਜਾਬ ਸਰਕਾਰ ਦੇ ਵਫਦ ਦੀ ਕੀਤੀ  ਅਗਵਾਈ

ਚੰਡੀਗੜ੍ਹ -  ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਵਿੱਤ ਕਮਿਸ਼ਨਰ ਕਰ ਸ੍ਰੀ ਵਿਕਾਸ ਪ੍ਰਤਾਪ ਅਤੇ ਆਬਕਾਰੀ ਕਮਿਸ਼ਨਰ ਵਰੁਣ ਰੂਜਮ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਇੱਕ ਵਫ਼ਦ ਨੇ ਕੇਰਲ ਆਬਕਾਰੀ ਵਿਭਾਗ ਦੁਆਰਾ ਵਰਤੇ ਜਾ ਰਹੇ ਸਪਲਾਈ ਚੇਨ ਪ੍ਰਬੰਧਨ ਈ.ਆਰ.ਪੀ ਸਾਫਟਵੇਅਰ ਅਤੇ ਪੀ.ਓ.ਐਸ (ਪੁਆਇੰਟ ਆਫ ਸੇਲ) ਦਾ ਅਧਿਐਨ ਕਰਨ ਲਈ ਕੇਰਲ ਦਾ ਦੌਰਾ ਕੀਤਾ।

ਇਸ ਸਬੰਧੀ ਵੇਰਵੇ ਦਿੰਦਿਆਂ ਸ: ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਦੌਰੇ ਦਾ ਉਦੇਸ਼ ਮਾਲੀਆ ਲੀਕੇਜ ਨੂੰ ਰੋਕਣ ਅਤੇ ਆਬਕਾਰੀ ਮਾਲੀਏ ਨੂੰ ਵਧਾਉਣ ਦੇ ਦ੍ਰਿਸ਼ਟੀਕੋਣ ਤੋਂ ਮਹੱਤਵਪੂਰਨ ਤਕਨੀਕੀ ਉਪਾਵਾਂ ਬਾਰੇ ਜਾਣਨਾ ਸੀ। ਉਨ੍ਹਾਂ ਕਿਹਾ ਕਿ ਐਂਟਰਪ੍ਰਾਈਜ਼ ਰਿਸੋਰਸ ਪਲੈਨਿੰਗ (ਈ.ਆਰ.ਪੀ.) ਸਾਫਟਵੇਅਰ ਪੰਜਾਬ ਆਬਕਾਰੀ ਵਿਭਾਗ ਨੂੰ ਇਸ ਦੀਆਂ ਮੁੱਖ ਗਤੀਵਿਧੀਆਂ ਦਾ ਇੱਕ ਏਕੀਕ੍ਰਿਤ ਅਤੇ ਅਸਲ-ਸਮੇਂ ਦਾ ਦ੍ਰਿਸ਼ ਪ੍ਰਦਾਨ ਕਰੇਗਾ ਜੋ ਕਿ ਇੱਕ ਕੇਂਦਰੀ ਪ੍ਰਣਾਲੀ ਰਾਹੀਂ ਆਸਾਨੀ ਨਾਲ ਇਸਤੇਮਾਲ ਕੀਤਾ ਜਾ ਸਕੇਗਾ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ. ਚੀਮਾ ਨੇ ਦੱਸਿਆ ਕਿ ਇਹ ਸਾਫਟਵੇਅਰ ਪ੍ਰਸ਼ਾਸਨ ਵਿੱਚ ਵਧੇਰੇ ਪਾਰਦਰਸ਼ਤਾ ਲਿਆਉਣ ਵਿੱਚ ਵਿੱਚ ਵੀ ਸਹਾਈ ਹੋਣਗੇ। ਉਨ੍ਹਾਂ ਕਿਹਾ ਕਿ ਇਸ ਦੌਰੇ ਦੌਰਾਨ ਕੇਰਲ ਸਰਕਾਰ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਦੇ ਆਬਕਾਰੀ ਵਿਭਾਗ ਦੁਆਰਾ ਵਰਤੇ ਜਾ ਰਹੇ ਤਕਨੀਕੀ ਹੱਲਾਂ ਬਾਰੇ ਵਿਸਥਾਰਪੂਰਵਕ ਪੇਸ਼ਕਾਰੀ ਵੀ ਦਿੱਤੀ ਗਈ।

ਇਸ ਦੌਰਾਨ ਹਰਪਾਲ ਸਿੰਘ ਚੀਮਾ ਨੇ ਕੇਰਲ ਦੇ ਆਬਕਾਰੀ ਮੰਤਰੀ ਸ੍ਰੀ ਐਮ ਬੀ ਰਾਜੇਸ਼ ਨਾਲ ਵੀ ਮੁਲਾਕਾਤ ਕੀਤੀ।  ਉਨ੍ਹਾਂ ਕੇਰਲ ਸਰਕਾਰ ਵਿੱਚ ਆਪਣੇ ਹਮਰੁਤਬਾ ਨੂੰ ਜਾਣੂ ਕਰਵਾਇਆ ਕਿ ਪੰਜਾਬ ਸਰਕਾਰ ਆਬਕਾਰੀ ਮਾਲੀਆ ਇਕੱਠਾ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਅਤੇ ਮਾਲੀਏ ਦੇ ਨੁਕਸਾਨ ਨੂੰ ਰੋਕਣ ਲਈ ਸਿਸਟਮ ਵਿਚਲੀ ਲੀਕੇਜ ਨੂੰ ਰੋਕਣ ਲਈ ਨਵੇਂ ਸਾਫਟਵੇਅਰ ਅਧਾਰਤ ਤਕਨੀਕੀ ਹੱਲ ਅਪਣਾਉਣ ਲਈ ਬਹੁਤ ਉਤਸੁਕ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਵਿਕਾਸ ਅਤੇ ਖੁਸ਼ਹਾਲੀ ਦੀਆਂ ਉੱਚੀਆਂ ਲੀਹਾਂ ’ਤੇ ਲਿਆਉਣ ਲਈ ਆਪਣੀ ਆਮਦਨ ਵਧਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਬਕਾਰੀ ਵਿਭਾਗ ਆਪਣੀ ਕਾਰਜਕੁਸ਼ਲਤਾ ਅਤੇ ਤਾਕਤ ਨੂੰ ਹੋਰ ਵਧਾਉਣ ਲਈ ਇਨ੍ਹਾਂ ਸਾਫਟਵੇਅਰ ਹੱਲਾਂ ਨੂੰ ਅਪਣਾਉਣ ਲਈ ਲੋੜੀਂਦੇ ਕਦਮ ਪੁੱਟੇਗਾ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement