
ਪੁਲਿਸ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਜੇਲ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਮੋਗਾ ਅਦਾਲਤ ਵਿਚ ਲੈ ਕੇ ਆਈ ਸੀ।
ਚੰਡੀਗੜ੍ਹ : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸ਼ਨਿਚਰਵਾਰ ਨੂੰ ਹਤਿਆ ਦੀ ਕੋਸ਼ਿਸ਼ ਦੇ ਮਾਮਲੇ 'ਚ ਮੋਗਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 17 ਜੁਲਾਈ ਤਕ ਨਿਆਂਇਕ ਹਿਰਾਸਤ ਵਿਚ ਭੇਜ ਦਿਤਾ ਹੈ। ਪੁਲਿਸ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਜੇਲ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਮੋਗਾ ਅਦਾਲਤ ਵਿਚ ਲੈ ਕੇ ਆਈ ਸੀ।
ਇਹ ਵੀ ਪੜ੍ਹੋ: ਇੰਡੋਨੇਸ਼ੀਆ ’ਚ ਭੂਚਾਲ, 1 ਦੀ ਮੌਤ, 9 ਜ਼ਖ਼ਮੀ
ਜ਼ਿਕਰਯੋਗ ਹੈ ਕਿ 1 ਦਸੰਬਰ 2021 ਨੂੰ ਗੈਂਗਸਟਰ ਗੋਲਡੀ ਬਰਾੜ ਨੇ ਮੋਗਾ ਦੇ ਡਿਪਟੀ ਮੇਅਰ ਜਤਿੰਦਰ ਧਮੀਜਾ ਨੂੰ ਮਾਰਨ ਲਈ ਜੋਧਾ ਅਤੇ ਮੋਨੂੰ ਡਾਗਰ ਗੈਂਗਸਟਰਾਂ ਨੂੰ ਭੇਜਿਆ ਸੀ ਪਰ ਉਨ੍ਹਾਂ ਨੇ ਅਣਜਾਣੇ ਵਿਚ ਜਤਿੰਦਰ ਧਮੀਜਾ ਦੀ ਬਜਾਏ ਉਸ ਦੇ ਭਰਾ ਸੁਨੀਲ ਧਮੀਜਾ ਸਮੇਤ ਉਸ ਦੇ ਲੜਕੇ ਪ੍ਰਥਮ 'ਤੇ ਹਮਲਾ ਕਰ ਦਿਤਾ। ਇਸ ਦੌਰਾਨ ਪਿਸਤੌਲ ਬੰਦ ਹੋਣ ਕਾਰਨ ਮੋਨੂੰ ਗੋਲੀ ਨਹੀਂ ਚਲਾ ਸਕਿਆ ਪਰ ਜੋਧਾ ਨੇ ਪ੍ਰਥਮ ਦੀ ਲੱਤ ਵਿਚ ਗੋਲੀ ਮਾਰ ਦਿਤੀ।
ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ
ਜ਼ਖ਼ਮੀ ਸੁਨੀਲ ਨੇ ਮੋਨੂੰ ਡਾਗਰ ਨੂੰ ਜ਼ਖ਼ਮੀ ਹਾਲਤ ਵਿਚ ਫੜ ਕੇ ਪੁਲਿਸ ਹਵਾਲੇ ਕਰ ਦਿਤਾ। ਜਦਕਿ ਹਮਲਾਵਰ ਜੋਧਾ ਭੱਜਣ ਵਿਚ ਕਾਮਯਾਬ ਹੋ ਗਿਆ। ਦੋਵੇਂ ਹਮਲਾਵਰ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਹਨ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਜੋਧਾ ਅਤੇ ਮੋਨੂੰ ਡਾਗਰ ਵਿਰੁਧ ਕੇਸ ਦਰਜ ਕਰ ਲਿਆ ਸੀ। ਇਸ ਮਾਮਲੇ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੋਗਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਫਿਲਹਾਲ ਇਸ ਮਾਮਲੇ 'ਚ ਲਾਰੈਂਸ ਦੇ ਸਾਥੀ ਅਤੇ ਦੋਸ਼ੀ ਮੋਨੂੰ ਡਾਗਰ ਅਤੇ ਇਕ ਹੋਰ ਦੋਸ਼ੀ ਨੂੰ ਪੇਸ਼ ਕੀਤਾ ਜਾਣਾ ਹੈ।