ਸਿਹਤ ਮੰਤਰੀ ਨੇ CPUJ ਦੀ 24ਵੇਂ ਸੂਬਾਈ ਸਲਾਨਾ ਸਮਾਗਮ ਦਾ ਕੀਤਾ ਉਦਘਾਟਨ, ਸੋਵੀਨਾਰ ਵੀ ਕੀਤਾ ਰਿਲੀਜ਼
Published : Jul 1, 2023, 6:42 pm IST
Updated : Jul 1, 2023, 6:42 pm IST
SHARE ARTICLE
Health Minister inaugurated the 24th state annual function of CPUJ, also released souvenirs
Health Minister inaugurated the 24th state annual function of CPUJ, also released souvenirs

ਸਿਹਤ ਮੰਤਰੀ ਨੇ ਮੀਡੀਆ ਨੂੰ ਸਰਕਾਰ ਦੀਆਂ ਉਸਾਰੂ ਨੀਤੀਆਂ ਅਤੇ ਪਹਿਲਕਦਮੀਆਂ ਦਾ ਸਕਾਰਾਤਮਕ ਪੱਖ ਪੇਸ਼ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ : ਮੀਡੀਆ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਦੱਸਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਜਿਹਾ ਮਾਹੌਲ ਪ੍ਰਦਾਨ ਕੀਤਾ ਹੈ, ਜਿੱਥੇ ਪੱਤਰਕਾਰ ਖੁੱਲ੍ਹ ਕੇ ਕੰਮ ਕਰਦਿਆਂ  ਬਿਨਾਂ ਕਿਸੇ ਬਾਹਰੀ ਦਖ਼ਲ ਦੇ ਆਪਣੀ ਨੈਤਿਕ ਜ਼ਿੰਮੇਵਾਰੀ ਨਿਭਾਅ ਸਕਦੇ ਹਨ।  

ਉਨ੍ਹਾਂ ਕਿਹਾ , ‘‘ਇਹ ਮੀਡੀਆ ਹੀ ਹੈ ਜੋ ਜਮਹੂਰੀਅਤ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਵਿਧਾਨ ਮੰਡਲ, ਕਾਰਜਪਾਲਿਕਾ ਅਤੇ ਨਿਆਂਪਾਲਿਕਾ ’ਤੇ ਵੀ ਬਾਜ਼ ਅੱਖ ਰੱਖਦਾ  ਹੈ।’’ ਇੱਥੇ ਮਗਸੀਪਾ ਵਿਖੇ ਚੰਡੀਗੜ੍ਹ-ਪੰਜਾਬ ਯੂਨੀਅਨ ਆਫ ਜਰਨਲਿਸਟਸ (ਸੀ.ਪੀ.ਯੂ.ਜੇ.)ਦੇ 24ਵੇਂ ਸੂਬਾਈ ਸਾਲਾਨਾ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸਿਹਤ ਮੰਤਰੀ ਵੱਲੋਂ ਇੱਕ ਸੋਵੀਨਾਰ ਵੀ ਰਿਲੀਜ਼ ਕੀਤਾ ਗਿਆ। ਸੀ.ਪੀ.ਯੂ.ਜੇ.ਭਾਰਤੀ ਪੱਤਰਕਾਰ ਯੂਨੀਅਨ ਤੋਂ ਪ੍ਰਮਾਨਿਤ ਹੈ।

ਚੰਡੀਗੜ੍ਹ-ਪੰਜਾਬ ਯੂਨੀਅਨ ਆਫ਼ ਜਰਨਲਿਸਟ ਦੇ 24ਵੇਂ ਸੂਬਾਈ ਸਾਲਾਨਾ ਸਮਾਗਮ ਦਾ ਉਦਘਾਟਨ ਕਰਨ ਉਪਰੰਤ ਉਨ੍ਹਾਂ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਲਈ ਸਹਾਫ਼ਤ (ਪੱਤਰਕਾਰੀ) ਬਹੁਤ ਅਹਿਮ ਭੂਮਿਕਾ ਨਿਭਾ ਸਕਦੀ ਹੈ। ਮੀਡੀਆ ਇੱਕ ਸ਼ੀਸ਼ੇ ਵਾਂਗ ਹੁੰਦਾ ਹੈ, ਜੋ ਸਮਾਜ ਦੀ ਅਸਲ ਤਸਵੀਰ ਪੇਸ਼ ਕਰਨ ਤੋਂ ਇਲਾਵਾ ਸਰਕਾਰਾਂ ਦੀ ਜਵਾਬਦੇਹੀ ਤਹਿ ਕਰਨ  ਅਤੇ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਕਾਰਜ ਕਰਦਾ ਹੈ।  ਉਨ੍ਹਾਂ ਕਿਹਾ ਕਿ ਆਪਣੇ ਕੰਮ ਵਿੱਚ ਸੱਚਾਈ, ਨਿਰਪੱਖਤਾ ਅਤੇ ਇਮਾਨਦਾਰੀ ਨੂੰ ਬਰਕਰਾਰ ਰੱਖਣਾ ਸਾਰੇ ਪੱਤਰਕਾਰਾਂ ਦਾ ਮੁੱਢਲਾ ਧਰਮ ਹੈ।

ਮੀਡੀਆ ਨੂੰ ਸਰਕਾਰ ਦੀਆਂ ਅਗਾਂਹਵਧੂ ਪਹਿਲਕਦਮੀਆਂ ਅਤੇ ਉਸਾਰੂ ਨੀਤੀਆਂ ਦਾ ਸਕਾਰਾਤਮਕ ਪੱਖ ਦਰਸਾਉਣ ਦੀ ਅਪੀਲ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੋਸ਼ਲ ਮੀਡੀਆ ਦੇ ਆਉਣ ਨਾਲ ਗਲਤ ਜਾਣਕਾਰੀ ਅਤੇ ਗੁਮਰਾਹਕੁਨ ਖ਼ਬਰਾਂ ਵਰਗੀਆਂ ਚੁਣੌਤੀਆਂ ਵੀ ਸਾਹਮਣੇ ਆਈਆਂ ਹਨ। ਉਨ੍ਹਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੂਬੇ ਵਿੱਚ ਪਹਿਲਾਂ ਹੀ 580 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਅਤੇ ਇਨ੍ਹਾਂ ਵਿੱਚੋਂ ਲਗਭਗ 75 ਫੀਸਦੀ ਕਲੀਨਿਕ ਪੇਂਡੂ ਖੇਤਰਾਂ ਵਿੱਚ ਖੋਲ੍ਹੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਜਲਦ ਹੀ ਸੂਬੇ ਦੇ ਹਸਪਤਾਲਾਂ ਵਿੱਚ ਸੁਵਿਧਾ ਕੇਂਦਰ ਵੀ ਖੋਲ੍ਹੇ ਜਾਣਗੇ।

ਰਾਸ਼ਟਰੀ ਡਾਕਟਰ ਦਿਵਸ ’ਤੇ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਸਿਹਤ ਮੰਤਰੀ ਨੇ ਮਾਣ ਨਾਲ ਕਿਹਾ ਕਿ ਉਹ ਡਾਕਟਰ ਸਨ, ਡਾਕਟਰ ਹਨ ਅਤੇ ਹਮੇਸ਼ਾ ਡਾਕਟਰ ਰਹਿਣਗੇ। ਮੰਤਰੀ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ, ਮੀਡੀਆ ਸਾਖਰਤਾ ਪਹਿਲਾਂ ਨਾਲੋਂ ਕਿਤੇ ਵੱਧ ਮਹੱਤਵਪੂਰਨ ਹੈ ਅਤੇ ਮੀਡੀਆ ਭਾਈਚਾਰੇ ਦੀਆਂ ਅਜਿਹੀਆਂ ਸਲਾਨਾ ਮੀਟਿੰਗਾਂ ਦਾ ਆਯੋਜਨ ਗਲਤ ਜਾਣਕਾਰੀ ਨਾਲ ਨਜਿੱਠਣ ਅਤੇ ਇੱਕ ਸਿਹਤਮੰਦ ਜਮਹੂਰੀ ਸੰਵਾਦ ਨੂੰ ਕਾਇਮ ਰੱਖਣ ਵਿੱਚ ਮਦਦ ਕਰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਮੀਡੀਆ ਵਿੱਚ ਫ਼ਖ਼ਰ ਦੀ ਭਾਵਨਾ ਪੈਦਾ ਕਰਦੇ ਹਨ ਅਤੇ ਹੋਰਨਾਂ ਨੂੰ ਵੀ ਪੱਤਰਕਾਰਤਾ ਦੇ ਖੇਤਰ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਦੇ ਹਨ ।

ਪੰਜਾਬ ਸਰਕਾਰ ਵੱਲੋਂ ਪੱਤਰਕਾਰਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜ਼ਿਕਰ ਕਰਦਿਆਂ ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਪੀਲੇ ਕਾਰਡ ਧਾਰਕਾਂ ਅਤੇ ਮਾਨਤਾ ਪ੍ਰਾਪਤ ਪੱਤਰਕਾਰਾਂ  ਤੇ ਉਨ੍ਹਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਸਿਹਤ ਬੀਮਾ ਕਵਰ ਦਿੱਤਾ ਜਾ ਰਿਹਾ ਹੈ। ਜਿਸਦੇ ਪ੍ਰੀਮੀਅਮ ਦਾ ਭੁਗਤਾਨ ਪੰਜਾਬ ਸਰਕਾਰ ਵੱਲੋਂ ਕੀਤਾ ਜਾਂਦਾ ਹੈ। ਹਾਦਸੇ ਵਿੱਚ ਮੌਤ ਹੋਣ ਦੀ ਸੂਰਤ ਵਿੱਚ ਪੱਤਰਕਾਰ ਦੇ ਪਰਿਵਾਰ ਨੂੰ 5 ਲੱਖ ਰੁਪਏ ਦਾ ਐਕਸੀਡੈਂਟਲ ਇੰਸ਼ੋਰੈਂਸ ਕਵਰ ਦਿੱਤਾ ਜਾਂਦਾ ਹੈ। ਸਰਕਾਰ ਨੇ ਪੱਤਰਕਾਰਾਂ ਨੂੰ ਪੰਜਾਬ ਰਾਜ ਮਾਰਗਾਂ ਦੇ ਸਾਰੇ ਟੋਲ ਪਲਾਜ਼ਿਆਂ ’ਤੇ ਟੋਲ ਅਦਾ ਕਰਨ ਤੋਂ ਵੀ ਛੋਟ ਦਿੱਤੀ ਹੈ।

ਇਸ ਮੌਕੇ ਫਾਊਂਡਰ ਇੰਡੀਅਨ ਜਰਨਲਿਸਟ ਯੂਨੀਅਨ ਸੁਰੇਸ਼ ਅਖੌਰੀ, ਇੰਡੀਅਨ ਜਰਨਲਿਸਟ ਯੂਨੀਅਨ ਅਤੇ ਸੀਪੀਯੂਜੇ ਦੇ ਪ੍ਰਧਾਨ ਵਿਨੋਦ ਕੋਹਲੀ, ਸਕੱਤਰ ਜਨਰਲ ਇੰਡੀਅਨ ਜਰਨਲਿਸਟ ਯੂਨੀਅਨ ਸਭਾ ਨਾਇਕਨ, ਜਨਰਲ ਸਕੱਤਰ ਸੀਪੀਯੂਜੇ ਨਵੀਨ ਸ਼ਰਮਾ ਅਤੇ ਸੀਨੀਅਰ ਮੀਤ ਪ੍ਰਧਾਨ ਅਨਿਰੁਧ ਗੁਪਤਾ ਹਾਜ਼ਰ ਸਨ।

SHARE ARTICLE

ਏਜੰਸੀ

Advertisement

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM
Advertisement