
ਹਰ ਮਹੀਨੇ ਹੋਇਆ ਕਰੇਗੀ ਮੀਟਿੰਗ
ਚੰਡੀਗੜ੍ਹ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀ ਪੁਲਿਸ ਨਾਲ ਮਿਲ ਕੇ ਅੱਤਵਾਦੀ-ਗੈਂਗਸਟਰ ਸਿੰਡੀਕੇਟ ਦੇ ਖਿਲਾਫ਼ ਸਾਂਝੇ ਆਪ੍ਰੇਸ਼ਨ ਦਾ ਐਲਾਨ ਕੀਤਾ ਹੈ। ਇਹ ਵਿਉਂਤਬੰਦੀ ਉੱਤਰੀ ਭਾਰਤ ਵਿਚ ਵੱਧ ਰਹੇ ਅਪਰਾਧਾਂ ਨੂੰ ਰੋਕਣ ਅਤੇ ਅਪਰਾਧਿਕ ਗਤੀਵਿਧੀਆਂ ਨਾਲ ਲੜਨ ਲਈ ਕੀਤੀ ਗਈ ਹੈ। ਇਸ ਲਈ ਸਾਂਝੀ ਕਮੇਟੀ ਬਣਾਈ ਗਈ ਹੈ।
ਇਹ ਵੀ ਪੜ੍ਹੋ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਘਵ ਚੱਢਾ ਤੇ ਉਨ੍ਹਾਂ ਦੀ ਮੰਗੇਤਰ ਪਰਣੀਤੀ ਚੋਪੜਾ
ਪੰਚਕੂਲਾ, ਹਰਿਆਣਾ ਵਿਚ ਐਨਆਈਏ ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਰਾਜਾਂ ਵਿਚ ਸਰਗਰਮ ਸੰਗਠਿਤ ਅਪਰਾਧਿਕ ਸਿੰਡੀਕੇਟ ਅਤੇ ਸਮੂਹਾਂ ਦੇ ਨੇਤਾਵਾਂ ਅਤੇ ਮੈਂਬਰਾਂ ਦੀਆਂ ਗਤੀਵਿਧੀਆਂ ਅਤੇ ਉਨ੍ਹਾਂ ਨਾਲ ਸਬੰਧਤ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿਚ ਚੱਲ ਰਹੀ ਜਾਂਚ ਬਾਰੇ ਚਰਚਾ ਕੀਤੀ ਗਈ। ਦੱਸ ਦੇਈਏ ਕਿ ਲਾਰੈਂਸ ਸਮੇਤ ਹੋਰ ਗੈਂਗ ਹਰਿਆਣਾ ਅਤੇ ਪੰਜਾਬ ਵਿਚ ਸਰਗਰਮ ਹਨ।
ਇਹ ਵੀ ਪੜ੍ਹੋ: ਹਾਈ ਸਕਿਊਰਿਟੀ ਨੰਬਰ ਪਲੇਟਾਂ 'ਤੇ ਅੱਜ ਤੋਂ ਸਖ਼ਤੀ ਸ਼ੁਰੂ, ਪਹਿਲੀ ਵਾਰ ਫੜੇ ਜਾਣ 'ਤੇ 2 ਹਜ਼ਾਰ ਦਾ ਚਲਾਨ
ਇਸ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਹੁਣ ਹਰ ਮਹੀਨੇ ਅਜਿਹੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ। ਜਿਸ ਵਿਚ ਕੀਤੇ ਗਏ ਸਫਲ ਯਤਨਾਂ ਅਤੇ ਅਪਰਾਧਿਕ ਸਿੰਡੀਕੇਟ ਗਰੁੱਪਾਂ ਖਿਲਾਫ ਕਾਰਵਾਈ ਦੀ ਅਗਲੇਰੀ ਵਿਉਂਤਬੰਦੀ ਬਾਰੇ ਚਰਚਾ ਕੀਤੀ ਜਾਵੇਗੀ।
ਪੰਜਾਬ ਪੁਲਿਸ, ਚੰਡੀਗੜ੍ਹ ਪੁਲਿਸ ਅਤੇ ਹਰਿਆਣਾ ਪੁਲਿਸ ਨੇ ਇਨ੍ਹਾਂ ਅਪਰਾਧਿਕ ਗਿਰੋਹਾਂ ਦੀਆਂ ਵਧਦੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟਾਈ ਹੈ। ਦੂਜੇ ਪਾਸੇ ਡੀਜੀ ਦਿਨਕਰ ਗੁਪਤਾ ਨੇ ਜੇਲ ਵਿਚੋਂ ਚੱਲ ਰਹੀ ਸਿੰਡੀਕੇਟ ਬਾਰੇ ਐਨਆਈਏ ਦੀ ਜਾਂਚ ਦੇ ਖੁਲਾਸੇ, ਉਨ੍ਹਾਂ ਵਲੋਂ ਅਪਣਾਏ ਜਾ ਰਹੇ ਤਰੀਕਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਡੀਜੀ ਗੁਪਤਾ ਨੇ ਗੈਂਗਸਟਰਾਂ ਅਤੇ ਅਪਰਾਧਿਕ ਸੰਗਠਨਾਂ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਤੇਜ਼ੀ ਨਾਲ ਕੰਮ ਕਰਨ 'ਤੇ ਜ਼ੋਰ ਦਿੱਤਾ।