ਪਟਿਆਲਾ 'ਚ ਪੁਲਿਸ ਨੇ ਲਗਾਏ 243 CCTV ਕੈਮਰੇ, ਸ਼ਰਾਰਤੀ ਅਨਸਰਾਂ 'ਤੇ ਰਹੇਗੀ ਤਿੱਖੀ ਨਜ਼ਰ
Published : Jul 1, 2023, 4:54 pm IST
Updated : Jul 1, 2023, 4:55 pm IST
SHARE ARTICLE
SSP Patiala has taken the initiative to install 243 CCTV Cameras
SSP Patiala has taken the initiative to install 243 CCTV Cameras

ਐਸ.ਐਸ.ਪੀ. ਵਰੁਣ ਸ਼ਰਮਾ ਨੇ ਸਿਟੀ ਸਰਵੀਲੈਂਸ ਸੀ.ਸੀ.ਟੀ.ਵੀ. ਕੰਟਰੋਲ ਸੈਂਟਰ ਦਾ ਉਦਘਾਟਨ ਕੀਤਾ

 

ਪਟਿਆਲਾ:  ਨਸ਼ੇ ਅਤੇ ਅਪਰਾਧ ਨੂੰ ਘੱਟ ਕਰਨ ਲਈ ਅੱਜ ਜ਼ਿਲ੍ਹਾ ਪੁਲਿਸ ਵਲੋਂ ਵੱਡੀ ਪਹਿਲ ਕੀਤੀ ਗਈ ਹੈ। ਪਟਿਆਲਾ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਪਟਿਆਲਾ ਪੁਲਿਸ ਲਾਈਨ ਵਿਖੇ ਸਿਟੀ ਸਰਵੀਲੈਂਸ ਸੀ.ਸੀ.ਟੀ.ਵੀ. ਕੰਟਰੋਲ ਸੈਂਟਰ ਦਾ ਉਦਘਾਟਨ ਕੀਤਾ।

ਇਹ ਵੀ ਪੜ੍ਹੋ: ਇੰਡੋਨੇਸ਼ੀਆ ’ਚ ਭੂਚਾਲ, 1 ਦੀ ਮੌਤ, 9 ਜ਼ਖ਼ਮੀ 

ਦਸ ਦੇਈਏ ਕਿ ਪਟਿਆਲਾ ਜ਼ਿਲ੍ਹੇ ਵਿਚ ਕੁੱਲ 243 ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ, ਜਿਨ੍ਹਾਂ ਰਾਹੀਂ ਸ਼ਰਾਰਤੀ ਅਨਸਰਾਂ 'ਤੇ ਸਖ਼ਤ ਨਜ਼ਰ ਰੱਖੀ ਜਾਵੇਗੀ। ਜਾਣਕਾਰੀ ਦਿੰਦਿਆਂ ਐਸ.ਐਸ.ਪੀ ਪਟਿਆਲਾ ਵਰੁਣ ਸ਼ਰਮਾ ਨੇ ਦਸਿਆ ਕਿ ਪਟਿਆਲਾ ਜ਼ਿਲ੍ਹੇ ਦੀ ਪੁਲਿਸ ਲਾਈਨ ਪਟਿਆਲਾ ਵਿਖੇ ਸਿਟੀ ਸਰਵੀਲੈਂਸ ਸੀ.ਸੀ.ਟੀ.ਵੀ. ਕੰਟਰੋਲ ਸੈਂਟਰ ਸਥਾਪਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਇਸ ਨਿਗਰਾਨੀ ਨੂੰ 3 ਪੜਾਵਾਂ ਵਿਚ ਵੰਡਿਆ ਗਿਆ ਹੈ, ਜਿਸ ਵਿਚ ਪਹਿਲੇ ਪੜਾਅ ਵਿਚ 193 ਸੀ.ਸੀ.ਟੀ.ਵੀ.ਕੈਮਰੇ ਲਗਾਏ ਗਏ ਹਨ। ਇਸ ਵਿਚ ਪਟਿਆਲਾ ਸ਼ਹਿਰ ਦੇ 37 ਪ੍ਰਮੁੱਖ ਸਥਾਨ ਸ਼ਾਮਲ ਹਨ। ਇਹ ਨਿਗਰਾਨੀ ਪਟਿਆਲਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦਿਆਂ 24×7 ਕੀਤੀ ਜਾਵੇਗੀ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement