ਹਾਈ ਸਕਿਊਰਿਟੀ ਨੰਬਰ ਪਲੇਟਾਂ 'ਤੇ ਅੱਜ ਤੋਂ ਸਖ਼ਤੀ ਸ਼ੁਰੂ, ਪਹਿਲੀ ਵਾਰ ਫੜੇ ਜਾਣ 'ਤੇ 2 ਹਜ਼ਾਰ ਦਾ ਚਲਾਨ

By : GAGANDEEP

Published : Jul 1, 2023, 8:51 am IST
Updated : Jul 1, 2023, 8:59 am IST
SHARE ARTICLE
photo
photo

ਫਿਰ ਫੜੇ ਗਏ ਤਾਂ ਹੋਵੇਗਾ 3 ਹਜ਼ਾਰ ਦਾ ਜੁਰਮਾਨਾ

 

ਮੁਹਾਲੀ: ਪੰਜਾਬ ਵਿਚ ਹਾਈ ਸਕਿਊਰਿਟੀ ਨੰਬਰ ਪਲੇਟਾਂ (ਐਚਐਸਆਰਪੀ) ਲਗਾਉਣ ਦੀ ਮਿਆਦ ਕੱਲ੍ਹ ਖ਼ਤਮ ਹੋ ਗਈ ਹੈ ਅਤੇ ਅੱਜ ਤੋਂ ਸਖ਼ਤੀ ਨਾਲ ਲਾਗੂ ਹੋਣਾ ਸ਼ੁਰੂ ਹੋ ਜਾਵੇਗਾ। ਅੱਜ ਤੋਂ ਪੰਜਾਬ ਭਰ ਵਿਚ ਹਾਈ ਸਕਿਓਰਿਟੀ ਨੰਬਰ ਪਲੇਟ ਚੈਕਿੰਗ ਸਬੰਧੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਪਹਿਲੀ ਵਾਰ ਫੜੇ ਜਾਣ 'ਤੇ ਜੁਰਮਾਨਾ 2,000 ਰੁਪਏ ਅਤੇ ਜੇਕਰ ਦੁਬਾਰਾ ਫੜਿਆ ਜਾਂਦਾ ਹੈ, ਤਾਂ ਜੁਰਮਾਨਾ ਵਧ ਕੇ 3,000 ਰੁਪਏ ਹੋ ਜਾਵੇਗਾ।

ਇਹ ਵੀ ਪੜ੍ਹੋ: ਹੁਣ ਪਿੰਡਾਂ ਦੇ ਵਿਕਾਸ ਲਈ ਪੰਚਾਇਤਾਂ ਨੂੰ ਨਹੀਂ ਮਿਲੇਗਾ ਚੈੱਕ ਰਾਹੀਂ ਪੈਸਾ, UPI ਹੋਵੇਗਾ ਲਾਜ਼ਮੀ 

ਜੇਕਰ ਫਿਰ ਵੀ ਨਾ ਮੰਨੇ ਤਾਂ ਵਾਹਨ ਦਾ ਨੰਬਰ ਬਲੈਕਲਿਸਟ ਕਰ ਦਿਤਾ ਜਾਵੇਗਾ। ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ’ਤੇ ਡਰਾਈਵਰਾਂ ਨੂੰ 30 ਜੂਨ ਤੱਕ ਦੀ ਛੋਟ ਦਿਤੀ ਸੀ। ਹੁਣ ਸਰਕਾਰ ਨੇ ਛੋਟ ਦੀ ਮਿਆਦ ਵਧਾਉਣ ਤੋਂ ਸਾਫ਼ ਇਨਕਾਰ ਕਰ ਦਿਤਾ ਹੈ। ਹੁਣ ਟਰਾਂਸਪੋਰਟ ਵਿਭਾਗ ਅਤੇ ਟ੍ਰੈਫਿਕ ਪੁਲਿਸ ਨੂੰ ਸਿੱਧੇ ਹੁਕਮ ਹਨ ਕਿ ਜੇਕਰ ਕੋਈ ਵੀ ਵਾਹਨ ਐਚਐਸਆਰਪੀ ਤੋਂ ਬਿਨਾਂ ਪਾਇਆ ਜਾਂਦਾ ਹੈ ਤਾਂ ਉਸ ਦਾ ਚਲਾਨ ਕੱਟਿਆ ਜਾਵੇ।

ਇਹ ਵੀ ਪੜ੍ਹੋ: ਮਹਾਰਾਸ਼ਟਰ 'ਚ ਬੱਸ ਨੂੰ ਲੱਗੀ ਭਿਆਨਕ ਅੱਗ, ਜ਼ਿੰਦਾ ਸੜੇ 25 ਯਾਤਰੀ

ਅਦਾਲਤ ਦੇ ਹੁਕਮਾਂ 'ਤੇ ਸਾਰੇ ਵਾਹਨਾਂ 'ਤੇ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਾਉਣੀਆਂ ਲਾਜ਼ਮੀ ਹਨ ਪਰ ਜਦੋਂ ਕਾਂਗਰਸ ਦੇ ਰਾਜ ਦੌਰਾਨ ਸਾਲ 2021 ਵਿੱਚ ਐਚਐਸਆਰਪੀ ਨੰਬਰ ਪਲੇਟਾਂ ਨਾ ਹੋਣ ਕਾਰਨ ਲੋਕਾਂ ਦੇ ਚਲਾਨ ਕੀਤੇ ਗਏ ਤਾਂ ਲੋਕ ਰੌਲਾ-ਰੱਪਾ ਪਾਉਣ ਲੱਗ ਪਏ  ਜਿਸ 'ਤੇ ਤਤਕਾਲੀ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ  ਇਸਦੀ ਸਮਾਂ ਸੀਮਾ ਵਧਾ ਦਿਤੀ ਪਰ ਕੋਰੋਨਾ ਸ਼ੁਰੂ ਹੋਣ ਤੋਂ ਬਾਅਦ ਸਾਰਾ ਮਾਮਲਾ ਠੰਡੇ ਬਸਤੇ ਵਿਚ ਚਲਾ ਗਿਆ। ਹੁਣ ਮੌਜੂਦਾ ਸਰਕਾਰ ਨੇ ਵੀ ਮਾਰਚ ਮਹੀਨੇ ਵਿਚ ਵਾਹਨਾਂ ਵਿਚ ਐਚਐਸਆਰਪੀ ਨੰਬਰ ਪਲੇਟਾਂ ਲਗਾਉਣ ਲਈ 30 ਜੂਨ ਤੱਕ ਦਾ ਸਮਾਂ ਦਿਤਾ ਸੀ ਪਰ ਹੁਣ ਸਰਕਾਰ ਇਸ ਨੂੰ ਅੱਗੇ ਵਧਾਉਣ ਦੇ ਮੂਡ ਵਿਚ ਨਹੀਂ ਹੈ। ਅੱਜ ਤੋਂ ਸੂਬੇ ਭਰ ਵਿੱਚ ਹਾਈ ਸਕਿਉਰਿਟੀ ਨੰਬਰ ਪਲੇਟਾਂ ਨੂੰ ਲੈ ਕੇ ਸਖ਼ਤੀ ਹੈ। ਆਖ਼ਰੀ ਦਿਨ ਨੰਬਰ ਪਲੇਟਾਂ ਲਾਉਣ ਵਾਲਿਆਂ ਦੀ ਭਾਰੀ ਭੀੜ ਰਹੀ।

ਜੇਕਰ ਤੁਹਾਡੇ ਵਾਹਨ 'ਤੇ ਹਾਈ ਸਕਿਓਰਿਟੀ ਨੰਬਰ ਪਲੇਟ ਨਹੀਂ ਹੈ ਅਤੇ ਤੁਸੀਂ ਅਪਲਾਈ ਕੀਤਾ ਹੈ ਤਾਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਜੇਕਰ ਕੋਈ ਤੁਹਾਨੂੰ ਰੋਕਦਾ ਹੈ ਤਾਂ ਤੁਸੀਂ ਨੰਬਰ ਪਲੇਟ ਐਪਲੀਕੇਸ਼ਨ ਸਲਿੱਪ ਵੀ ਦਿਖਾ ਸਕਦੇ ਹੋ। ਇਥੋਂ ਤੱਕ ਕਿ ਚਲਾਨ ਤੋਂ ਵੀ ਬਚਿਆ ਜਾ ਸਕਦਾ ਹੈ। ਵੈਸੇ, ਜਿਨ੍ਹਾਂ ਲੋਕਾਂ ਨੇ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਾਈਆਂ ਹਨ, ਉਨ੍ਹਾਂ ਦਾ ਸਾਰਾ ਰਿਕਾਰਡ ਵੀ ਆਨਲਾਈਨ ਪਤਾ ਹੈ। HSRP ਨੰਬਰ ਪਲੇਟ ਲਈ ਪੰਜਾਬ ਟਰਾਂਸਪੋਰਟ ਵਿਭਾਗ ਦੇ http://www.punjabtransport.org 'ਤੇ ਅਪਲਾਈ ਕੀਤਾ ਜਾ ਸਕਦਾ ਹੈ। ਵਾਹਨ ਮਾਲਕ ਉਸ ਕੰਪਨੀ ਦੀ ਏਜੰਸੀ ਕੋਲ ਜਾ ਕੇ ਵੀ ਨੰਬਰ ਪਲੇਟਾਂ ਲਈ ਅਰਜ਼ੀ ਦੇ ਸਕਦੇ ਹਨ ਜਿਸ ਨਾਲ ਵਾਹਨ ਸਬੰਧਤ ਹੈ। 1 ਅਪ੍ਰੈਲ 2019 ਤੋਂ ਪਹਿਲਾਂ ਵੇਚੇ ਗਏ ਵਾਹਨਾਂ ਨੂੰ http://www.punjabhsrp.in 'ਤੇ ਅਪਲਾਈ ਕਰਨਾ ਹੋਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement