
‘‘ਯੁੱਧ ਦੇ ਮੈਦਾਨ ਤੋਂ ਲੈ ਕੇ ਖੇਡ ਦੇ ਮੈਦਾਨ 'ਚ ਪੰਜਾਬੀਆਂ ਦਾ ਬਹੁਤ ਵੱਡਾ ਯੋਗਦਾਨ ਰਿਹਾ"
Punjab News : ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਲੋਕ ਸਭਾ ’ਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਬਹਿਸ ਦੌਰਾਨ ਅਪਣਾ ਪਹਿਲਾ ਭਾਸ਼ਣ ਦਿਤਾ। ਇਸ ਦੌਰਾਨ ਉਨ੍ਹਾਂ ਨੇ ਰਾਸ਼ਟਰਪਤੀ ਦੇ ਭਾਸ਼ਣ ’ਚ ਪੰਜਾਬ ਦਾ ਜ਼ਿਕਰ ਨਾ ਕਰਨ ’ਤੇ ਅਫਸੋਸ ਜ਼ਾਹਰ ਕੀਤਾ।
ਮੀਤ ਹੇਅਰ ਨੇ ਅਪਣੇ ਭਾਸ਼ਣ ਦੀ ਸ਼ੁਰੂਆਤ ਸੰਗਰੂਰ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕੀਤੀ। ਮੀਤ ਹੇਅਰ ਨੇ ਅਪਣੇ ਭਾਸ਼ਣ ਦੌਰਾਨ ਦੇਸ਼ ਦੀ ਆਜ਼ਾਦੀ ਲਈ 80 ਫੀਸਦੀ ਪੰਜਾਬੀਆਂ ਦੀਆਂ ਕੁਰਬਾਨੀਆਂ, ਦੇਸ਼ ਦਾ ਅਨਾਜ ਭੰਡਾਰ ਭਰਨ ਵਾਲੇ ਕਿਸਾਨਾਂ, ਸਰਹੱਦ ’ਤੇ ਫ਼ੌਜੀਆਂ ਦੀ ਸ਼ਹਾਦਤ ਅਤੇ ਖੇਡਾਂ ਖਾਸ ਕਰ ਕੇ ਓਲੰਪਿਕ ’ਚ ਪੰਜਾਬੀਆਂ ਦੇ ਯੋਗਦਾਨ ਦਾ ਜ਼ਿਕਰ ਕੀਤਾ।
ਉਨ੍ਹਾਂ ਕਿਹਾ, ‘‘ਅਗਨੀਵੀਰ ਸਕੀਮ ਦੇ ਪਹਿਲੇ ਸ਼ਹੀਦ ਪੰਜਾਬੀ ਅੰਮ੍ਰਿਤਪਾਲ ਸਿੰਘ ਸਨ ,ਜਿਨ੍ਹਾਂ ਨੂੰ ਸਾਡੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਕਰੋੜ ਰੁਪਏ ਦੀ ਸਹਾਇਤਾ ਦਿਤੀ ਸੀ।’’ਮੀਤ ਹੇਅਰ ’ਚ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ, ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਦੇ ਨਾਲ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦਾ ਵੀ ਜ਼ਿਕਰ ਕੀਤਾ।
ਉਨ੍ਹਾਂ ਕਿਹਾ, ‘‘ਯੁੱਧ ਦੇ ਮੈਦਾਨ ਤੋਂ ਲੈ ਕੇ ਖੇਡ ਦੇ ਮੈਦਾਨ 'ਚ ਪੰਜਾਬੀਆਂ ਦਾ ਬਹੁਤ ਵੱਡਾ ਯੋਗਦਾਨ ਰਿਹਾ। ਜੇ ਟੀ20 ਵਰਲਡ ਕੱਪ ਜਿੱਤਿਆ ਤਾਂ ਓਹਦੇ ’ਚ ਵੀ ਸਭ ਤੋਂ ਵੱਧ ਵਿਕਟਾਂ ਪੰਜਾਬ ਦੇ ਗੱਭਰੂ ਅਰਸ਼ਦੀਪ ਸਿੰਘ ਨੇ ਲਈਆਂ। ਅੱਜ ਜਿੰਨੀਆਂ ਵੱਡੀਆਂ ਟੀਮਾਂ ਨੇ, ਓਹਦੇ ਕੈਪਟਨ ਪੰਜਾਬੀ ਨੇ। ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕੈਪਟਨ ਪੰਜਾਬਣ ਕੁੜੀ ਹਰਮਨਪ੍ਰੀਤ ਕੌਰ। ਜ਼ਿੰਬਾਬਵੇ ਜਾ ਰਹੀ ਭਾਰਤੀ ਕ੍ਰਿਕਟ ਟੀਮ ਦਾ ਕੈਪਟਨ ਸ਼ੁਭਮਨ ਗਿੱਲ। ਮੁੰਡਿਆਂ ਦੀ ਭਾਰਤੀ ਫੁਟਬਾਲ ਟੀਮ ਦਾ ਕੈਪਟਨ ਗੁਰਪ੍ਰੀਤ ਸੰਧੂ ਵੀ ਪੰਜਾਬੀ।’’
ਪੰਜਾਬ ਯੂਨੀਵਰਸਿਟੀ ਦੇ ਸਮਾਗਮ ’ਚ ਤਤਕਾਲੀ ਗ੍ਰਹਿ ਮੰਤਰੀ ਸਰਦਾਰ ਪਟੇਲ ਵਲੋਂ ਦਿਤੀਆਂ ਕੁਰਬਾਨੀਆਂ ਦਾ ਜ਼ਿਕਰ ਕਰਦਿਆਂ ਮੀਤ ਹੇਅਰ ਨੇ ਕੇਂਦਰ ਵਲੋਂ ਪੰਜਾਬ ਨਾਲ ਵਿਤਕਰਾ ਕਰਨ ਅਤੇ ਗੁਆਂਢੀ ਸੂਬਿਆਂ ਨੂੰ ਟੈਕਸ ਰਿਆਇਤਾਂ ਦੇ ਕੇ ਪੰਜਾਬ ਦੇ ਉਦਯੋਗਾਂ ’ਤੇ ਦਬਾਅ ਪਾਉਣ ਬਾਰੇ ਗੱਲ ਕੀਤੀ।
ਮੀਤ ਹੇਅਰ ਨੇ ਪੰਜਾਬ ਦੇ ਆਰ.ਡੀ.ਐਫ. ਸਮੇਤ 8,000 ਕਰੋੜ ਰੁਪਏ ਦੇ ਰੋਕੇ ਹੋਏ ਫੰਡ ਜਾਰੀ ਕਰਨ ਦੀ ਮੰਗ ਕੀਤੀ। ਮੀਤ ਹੇਅਰ ਨੇ ਕੇਂਦਰੀ ਏਜੰਸੀਆਂ ਰਾਹੀਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਹੇਮੰਤ ਸੋਰੇਨ ਸਮੇਤ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਪਰੇਸ਼ਾਨ ਕਰਨ ਦਾ ਮੁੱਦਾ ਵੀ ਉਠਾਇਆ।
ਮੀਤ ਹੇਅਰ ਨੇ ਮੁਲਾਜ਼ਮਾਂ ਦੇ ਹੱਕ ’ਚ ਗੱਲ ਕੀਤੀ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕੀਤੀ। ਮੀਤ ਹੇਅਰ ਨੇ ਕਿਹਾ ਕਿ ਪੰਜਾਬੀ ਮਾਣ ਵਾਲੀ ਕੌਮ ਹੈ। ਉਹ ਭੀਖ ਨਹੀਂ ਮੰਗਦੇ ਪਰ ਅਪਣੇ ਅਧਿਕਾਰਾਂ ਲਈ ਆਵਾਜ਼ ਉਠਾਉਂਦੇ ਹਨ। ਸਾਡੇ ਕਿਸਾਨ ਨੂੰ ਹਰਿਆਣਾ ਤੋਂ ਅੱਗੇ ਜਾਣ ਦੀ ਇਜਾਜ਼ਤ ਨਹੀਂ ਸੀ