
ਤਿੰਨ ਘੰਟਿਆਂ ਦੀ ਕੜੀ ਮੁਸ਼ੱਕਤ ਨਾਲ ਜੇਸੀਬੀ ਅਤੇ ਟਰੈਕਟਰਾਂ ਦੀ ਮਦਦ ਨਾਲ ਕੱਢਿਆ ਗਿਆ ਬਾਹਰ
ਬਰਨਾਲਾ : ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਬੀਹਲਾ ਵਿਖੇ ਸਰਕਾਰੀ ਸਕੂਲ ਵਿਚ ਪਹਿਲਾਂ ਹੀ ਪੁੱਟੀ ਇੱਕ ਖੂਹੀ ਵਿਚ ਕੰਮ ਕਰਦੇ ਸਮੇਂ ਇਕ ਮਜ਼ਦੂਰ ਮਿੱਟੀ ਦੀ ਢਿੱਗ ਹੇਠਾਂ ਦੱਬ ਗਿਆ ਤੇ ਉਸ ਦੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਮਜ਼ਦੂਰ ਸੋਹਣ ਖਾਨ ਪੁੱਤਰ ਮੋਹਨ ਖਾਨ ਵਾਸੀ ਬੀਹਲਾ ਪਿੰਡ ਦੇ ਸਕੂਲ ਵਿਚ ਕਰੀਬ 15 ਕੁ ਫੁੱਟ ਡੂੰਘੀ ਖੂਹੀ ਵਿਚ ਕੰਮ ਕਰਦੇ ਸਮੇਂ ਮਿੱਟੀ ਦੀ ਢਿੱਗ ਡਿੱਗਣ ਕਾਰਨ ਦੱਬਿਆ ਗਿਆ,ਜਿਸ ਨੂੰ ਤਿੰਨ ਘੰਟਿਆਂ ਦੀ ਕੜੀ ਮੁਸ਼ੱਕਤ ਨਾਲ ਜੇਸੀਬੀ ਅਤੇ ਟਰੈਕਟਰਾਂ ਦੀ ਮਦਦ ਨਾਲ ਕੱਢ ਕੇ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿਤਾ।