
ਬਰਨਾਲਾ-ਲੁਧਿਆਣਾ ਮੁੱਖ ਮਾਰਗ 'ਤੇ ਵਾਪਰਿਆ ਭਿਆਨਕ ਹਾਦਸਾ
ਬਰਨਾਲਾ: ਬਰਨਾਲਾ-ਲੁਧਿਆਣਾ ਮੁੱਖ ਮਾਰਗ 'ਤੇ ਮਹਿਲ ਕਲਾਂ ਨੇੜੇ ਬੰਦ ਪਏ ਟੋਲ ਪਲਾਜੇ ਦੇ ਨਜ਼ਦੀਕ ਸੜਕ ਹਾਦਸੇ ਵਿਚ ਮਜ਼ਦੂਰ ਪਰਿਵਾਰ ਨਾਲ ਸਬੰਧਤ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ। ਮ੍ਰਿਤਕ ਨੌਜਵਾਨ ਦੀ ਪਛਾਣ ਗੋਬਿੰਦ ਸਿੰਘ ਉਰਫ ਗੋਲਡੀ 33 ਸਾਲ ਪੁੱਤਰ ਭਾਨ ਸਿੰਘ ਵਾਸੀ ਪਿੰਡ ਗੰਗੋਹਰ ਵਜੋਂ ਹੋਈ ਹੈ।
ਪਿੰਡ ਵਾਸੀਆਂ ਨੇ ਦੱਸਿਆ ਕਿ ਗੋਬਿੰਦ ਸਿੰਘ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਉਸ ਦੀਆਂ ਦੋ ਭੈਣਾਂ ਹਨ ਅਤੇ ਉਸ ਦੇ ਪਿਤਾ ਅਧਰੰਗ ਦੀ ਬਿਮਾਰੀ ਤੋਂ ਪੀੜਤ ਹਨ। ਥਾਣਾ ਮਹਿਲ ਕਲਾਂ ਦੇ ਏਐਸਆਈ ਸੁਖਵਿੰਦਰ ਸਿੰਘ ਖੇੜੀ ਨੇ ਦਿੰਦਿਆਂ ਦੱਸਿਆ ਕਿ ਮ੍ਰਿਤਕ ਦੇ ਚਚੇਰੇ ਭਰਾ ਦੇ ਬਿਆਨਾਂ ਦੇ ਅਧਾਰ 'ਤੇ ਅਣਪਛਾਤੇ ਵਹੀਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।