Barnala News : ਬਰਨਾਲਾ ਦੇ ਪਿੰਡ ਮੂਮ ’ਚ ਅੱਗ ਲੱਗਣ ਕਾਰਨ ਪਤੀ ਪਤਨੀ ਦੀ ਮੌਤ

By : BALJINDERK

Published : Jul 1, 2025, 12:42 pm IST
Updated : Jul 1, 2025, 12:42 pm IST
SHARE ARTICLE
ਮ੍ਰਿਤਕਾ ਜਗਰੂਪ ਸਿੰਘ (49), ਪਤਨੀ ਅੰਗਰੇਜ਼ ਕੌਰ ਦੀ ਫਾਈਲ ਫੋਟੋ
ਮ੍ਰਿਤਕਾ ਜਗਰੂਪ ਸਿੰਘ (49), ਪਤਨੀ ਅੰਗਰੇਜ਼ ਕੌਰ ਦੀ ਫਾਈਲ ਫੋਟੋ

Barnala News :ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਖ਼ਦਸ਼ਾ  

Barnala News in Punjabi : ਬਰਨਾਲਾ ਦੇ ਪਿੰਡ ਮੂੰਮ ਵਿਖੇ ਬੀਤੀ ਰਾਤ ਇੱਕ ਪਤੀ ਪਤਨੀ ਦੀ ਅੱਗ ਨਾਲ ਸੜ ਜਾਣ ਕਰਕੇ ਦਰਦਨਾਕ ਮੌਤ ਹੋ ਜਾਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਗਰੂਪ ਸਿੰਘ 49 ਸਾਲ ਪੁੱਤਰ ਲਾਭ ਸਿੰਘ ਅਤੇ ਉਸ ਦੀ ਪਤਨੀ ਅੰਗਰੇਜ਼ ਕੌਰ ਆਪਣੇ ਘਰ ਕਮਰੇ 'ਚ ਸੌਂ ਰਹੇ ਸਨ ਤਾਂ ਅਚਾਨਕ ਕਮਰੇ 'ਚ ਅੱਗ ਲੱਗ ਜਾਣ ਕਰਕੇ ਦੋਵਾਂ ਦੀ ਸੜਨ ਨਾਲ ਦਰਦਨਾਕ ਮੌਤ ਹੋ ਗਈ।

ਅੱਗ ਇੰਨੀ ਭਿਆਨਕ ਸੀ ਕਿ ਜਗਰੂਪ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਅੰਗਰੇਜ਼ ਕੌਰ ਨੂੰ ਸਿਵਲ ਹਸਪਤਾਲ ਬਰਨਾਲਾ ਲਿਜਾਇਆ ਗਿਆ ਜਿੱਥੋਂ ਅੱਗੇ ਫਰੀਦਕੋਟ ਰੈਫ਼ਰ ਕਰ ਦਿੱਤਾ ਪ੍ਰੰਤੂ ਰਸਤੇ ’ਚ ਹੀ ਉਸ ਦੀ ਮੌਤ ਹੋ ਗਈ। ਅੱਗ ਲੱਗਣ ਦੇ ਕਾਰਨ ਭਾਵੇਂ ਪੁਲਿਸ ਦੀ ਪੜਤਾਲ ਤੋਂ ਬਾਅਦ ਹੀ ਸਾਹਮਣੇ ਆਉਣਗੇ ਪ੍ਰੰਤੂ ਮੰਨਿਆ ਜਾ ਰਿਹਾ ਹੈ ਕਿ ਅੱਗ ਕਮਰੇ 'ਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ।

ਇਹ ਘਟਨਾ ਅੱਧੀ ਰਾਤ ਤੋਂ ਬਾਅਦ ਦੀ ਦੱਸੀ ਜਾ ਰਹੀ ਹੈ ਜਦੋਂ ਜਗਰੂਪ ਸਿੰਘ ਦੇ ਘਰ ਦੇ ਨੇੜੇ ਛੱਤ ਉੱਪਰ ਸੁੱਤਾ ਪਿਆ ਇਕ ਨੌਜਵਾਨ ਮੀਂਹ ਆਉਣ ਕਰਕੇ ਅਚਾਨਕ ਉੱਠਿਆ ਤਾਂ ਉਸਨੇ ਜਗਰੂਪ ਸਿੰਘ ਦੇ ਘਰੋਂ ਧੂੰਏ ਦੇ ਗੁਬਾਰ ਉਠਦੇ ਦੇਖੇ ਅਤੇ ਰੌਲਾ ਪਾ ਕੇ ਲੋਕਾਂ ਨੂੰ ਇਕੱਠੇ ਕੀਤਾ। ਨੌਜਵਾਨ ਦਾ ਰੌਲਾ ਸੁਣ ਕੇ ਮੌਕੇ 'ਤੇ ਪੁੱਜੇ ਲੋਕਾਂ ਨੇ ਦੇਖਿਆ ਕਿ ਜਗਰੂਪ ਸਿੰਘ ਬੁਰੀ ਤਰ੍ਹਾਂ ਸੜ ਚੁੱਕਿਆ ਸੀ ਅਤੇ ਉਸਦੀ ਮੌਤ ਹੋ ਚੁੱਕੀ ਸੀ ਜਦਕਿ ਉਸ ਦੀ ਪਤਨੀ ਅੰਗਰੇਜ਼ ਕੌਰ ਤੜਫ ਰਹੀ ਸੀ ਜਿਸ ਨੂੰ ਲੋਕ ਹਸਪਤਾਲ ਲੈ ਕੇ ਗਏ, ਪਰੰਤੂ ਰਸਤੇ ’ਚ ਉਸ ਦੀ ਵੀ ਮੌਤ ਹੋ ਗਈ।

1

ਜਗਰੂਪ ਸਿੰਘ ਅਤੇ ਅੰਗਰੇਜ਼ ਕੌਰ ਦਾ ਇੱਕ 7 ਸਾਲ ਦਾ ਪੁੱਤਰ ਵੀ ਹੈ ਜੋ ਚੰਗੀ ਕਿਸਮਤ ਨਾਲ ਬੀਤੀ ਰਾਤ ਆਪਣੇ ਚਾਚੇ ਦੇ ਘਰ ਸੁੱਤਾ ਸੀ ਜਿਸ ਕਰਕੇ ਉਹ ਬਚ ਗਿਆ। ਜਗਰੂਪ ਸਿੰਘ ਇੱਕ ਬਾਂਹ ਤੋਂ ਅਪਾਹਜ ਸੀ ਅਤੇ ਗਰੀਬ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਸੀ। ਇਸ ਦਰਦ ਨਾਲ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸਹਿਮ ਦਾ ਮਾਹੌਲ ਹੈ। ਇਸ ਘਟਨਾ ਸਬੰਧੀ ਥਾਣਾ ਮਹਿਲ ਕਲਾਂ ਦੇ ਐਸਐਚਓ ਕਰਮਜੀਤ ਕੌਰ ਨੇ ਕਿਹਾ ਕਿ ਵਾਰਸਾਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਕਾਰਵਾਈ ਕੀਤੀ ਜਾਵੇਗੀ।

(For more news apart from  Husband and wife die due to fire in village Mom of Barnala News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM
Advertisement