ਜਸਵੀਰ ਸਿੰਘ ਸੇਖੋਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ
Published : Jul 1, 2025, 8:11 pm IST
Updated : Jul 1, 2025, 8:11 pm IST
SHARE ARTICLE
Jasvir Singh Sekhon takes charge as member of Punjab State Food Commission
Jasvir Singh Sekhon takes charge as member of Punjab State Food Commission

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ ਅਤੇ ਬਰਿੰਦਰ ਕੁਮਾਰ ਗੋਇਲ ਦੀ ਹਾਜ਼ਰੀ ਵਿੱਚ ਸੰਭਾਲਿਆ ਅਹੁਦਾ

ਚੰਡੀਗੜ੍ਹ: ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ  ਜਸਵੀਰ ਸਿੰਘ ਸੇਖੋਂ ਨੂੰ ਰਸਮੀ ਤੌਰ 'ਤੇ ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐਸਐਫਸੀ) ਦਾ ਨਵਾਂ ਮੈਂਬਰ ਲਗਾਇਆ ਗਿਆ। ਸ੍ਰੀ ਸੇਖੋਂ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ ਅਤੇ ਬਰਿੰਦਰ ਕੁਮਾਰ ਗੋਇਲ ਦੀ ਮੌਜੂਦਗੀ ਵਿੱਚ ਇਹ ਅਹੁਦਾ ਸੰਭਾਲਿਆ।

ਕੈਬਨਿਟ ਮੰਤਰੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਸ੍ਰੀ ਜਸਵੀਰ ਸਿੰਘ ਸੇਖੋਂ ਦੀਆਂ ਯੋਗਤਾਵਾਂ 'ਤੇ ਭਰੋਸਾ ਕਰਨ ਲਈ ਉਹਨਾਂ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਸ੍ਰੀ ਸੇਖੋਂ ਸੂਬਾ ਵਾਸੀਆਂ ਲਈ ਪੌਸ਼ਟਿਕ ਭੋਜਨ ਯਕੀਨੀ ਬਣਾਉਣ, ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਵਰਗੀਆਂ ਪਹਿਲਕਦਮੀਆਂ ਨੂੰ ਹੋਰ ਅੱਗੇ ਵਧਾਉਣਗੇ।

ਇਸ ਮੌਕੇ ਸ੍ਰੀ ਸੇਖੋਂ ਨੇ ਕਿਹਾ ਕਿ ਉਹ ਉਨ੍ਹਾਂ ਦੀਆਂ ਯੋਗਤਾਵਾਂ ਵਿੱਚ ਪ੍ਰਗਟਾਏ ਗਏ ਵਿਸ਼ਵਾਸ ‘ਤੇ ਖੜ੍ਹੇ ਉਤਰਨਗੇ ਅਤੇ ਇਹ ਯਕੀਨੀ ਬਣਾਉਗੇ ਕਿ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੁਆਰਾ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਸਮਾਜ ਦੇ ਸਾਰੇ ਵਰਗਾਂ, ਖਾਸ ਕਰਕੇ ਖੇਤੀਬਾੜੀ ਖੇਤਰ ਨਾਲ ਇਸ ਨਾਲ ਸਬੰਧਤ ਵਾਸੀਆਂ ਤੱਕ ਪਹੁੰਚਾਈਆਂ ਜਾਣ ਕਿਉਂਕਿ ਇਹ ਖਰੀਦ ਕਾਰਜਾਂ ਦਾ ਮੁੱਖ ਹਿੱਸਾ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ (ਅਮਰਗੜ੍ਹ) ਜਸਵੰਤ ਸਿੰਘ ਗੱਜਣਮਾਜਰਾ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਅਤੇ ਵਧੀਕ ਸਕੱਤਰ ਪਨਗ੍ਰੇਨ ਕਮਲ ਕੁਮਾਰ ਗਰਗ ਵੀ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement