
ਬਹਿਬਲ ਕਲਾਂ ਅਤੇ ਕੋਟਕਪੂਰਾ ਵਿਚ ਹੋਈ ਗੋਲੀਬਾਰੀ ਨੂੰ ਲੈ ਕੇ ਜਸਟਿਸ ਰਣਜੀਤ ਸਿੰਘ ਦੇ ਪੈਨਲ ਵੱਲੋਂ ਕੀਤੀ ਗਈ ਵਿਸ਼ੇਸ਼ ਜਾਂਚ ਦੌਰਾਨ ਵੱਡੇ ਖੁਲਾਸੇ ਹੋਏ ਹਨ
ਬਹਿਬਲ ਕਲਾਂ ਅਤੇ ਕੋਟਕਪੂਰਾ ਵਿਚ ਹੋਈ ਗੋਲੀਬਾਰੀ ਨੂੰ ਲੈ ਕੇ ਜਸਟਿਸ ਰਣਜੀਤ ਸਿੰਘ ਦੇ ਪੈਨਲ ਵੱਲੋਂ ਕੀਤੀ ਗਈ ਵਿਸ਼ੇਸ਼ ਜਾਂਚ ਦੌਰਾਨ ਵੱਡੇ ਖੁਲਾਸੇ ਹੋਏ ਹਨ| ਇਨ੍ਹਾਂ ਖੁਲਾਸਿਆਂ ਵਿਚ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਨਾਮ ਸਾਹਮਣੇ ਆਇਆ ਹੈ| ਇਸ ਰੀਪੋਰਟ ਮੁਤਾਬਿਕ 14 ਅਕਤੂਬਰ 2015 ਨੂੰ ਡੀ ਜੀ ਪੀ ਸੁਮੇਧ ਸੈਣੀ ਨੇ ਬਹਿਬਲ ਕਲਾਂ ਵਿਖੇ ਗੋਲੀਬਾਰੀ ਤੋਂ ਕੁਝ ਸਮਾਂ ਪਹਿਲਾਂ ਬਾਦਲਾਂ ਨਾਲ ਗੱਲਬਾਤ ਕੀਤੀ ਸੀ| ਗੱਲਬਾਤ ਤੋਂ ਕੁਝ ਘੰਟੇ ਬਾਅਦ ਪੁਲਿਸ ਨੇ ਬਹਿਬਲ ਕਲਾਂ ਵਿਖੇ ਬਾਕੀ ਸਿੱਖ ਪ੍ਰਦਰਸ਼ਨਕਾਰੀਆਂ 'ਤੇ ਗੋਲੀਆਂ ਚਲਾ ਦਿੱਤੀਆਂ ਜਿਸ ਵਿਚ 2 ਸਿੱਖ ਮਾਰੇ ਗਏ|
Sumedh Saini ਤੁਹਾਨੂੰ ਦੱਸ ਦੇਈਏ ਕਿ ਪੈਨਲ ਵੱਲੋਂ ਪੇਸ਼ ਕੀਤੀ ਗਈ ਰੀਪੋਰਟ ਵਿਚ ਫਰੀਦਕੋਟ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਲਿਸ ਨੂੰ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ 'ਤੇ ਗੋਲੀਬਾਰੀ ਕਰਨ ਦੇ ਖਿਲਾਫ ਚੇਤਾਵਨੀ ਵੀ ਦਿੱਤੀ ਗਈ ਸੀ| ਇਸ ਤੋਂ ਇਲਾਵਾ ਪੁਲਿਸ ਨੇ ਉਥੇ ਲੱਗੇ ਚਾਰ cctv ਕੈਮਰਿਆਂ ਦੀ ਫੁਟੇਜ ਨੂੰ ਆਪਣੇ ਪੱਖ ਦਾ ਬਣਾਉਣ ਲਈ ਸਿੱਖ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ, ਅਥਰੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਬੁਛਾੜਾਂ ਦਾ ਹਮਲਾ ਦਿਖਾਇਆ ਗਿਆ, ਜਿਸ ਦੌਰਾਨ ਫੁਟੇਜ 'ਚ ਪ੍ਰਦਰਸ਼ਨਕਾਰੀਆਂ ਵਲੋਂ ਪੁਲਿਸ ਨਾਲ ਹੱਥੋਪਾਈ ਕਰਨ ਤੇ ਫਿਰ ਭੱਜਣ ਦੀਆਂ ਤਸਵੀਰਾਂ ਨੂੰ ਦਿਖਾਇਆ ਗਿਆ ਹੈ|
Behbal kalanਜਾਂਚ ਦੌਰਾਨ ਪੈਨਲ ਨੇ 24 ਅਕਤੂਬਰ 2015 ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ਮੁਖੀ ਦੇ ਅਹੁਦੇ ਤੋਂ ਹਟਾਏ ਗਏ ਸੈਣੀ ਨੂੰ ਇਸ ਸਾਲ ਜੂਨ ਵਿਚ ਵਿਅਕਤੀਗਤ ਰੂਪ ਵਿਚ ਸਵਾਲਾਂ ਦਾ ਜਵਾਬ ਦੇਣ ਲਈ ਕਿਹਾ ਗਿਆ| ਜਵਾਬ ਵਿਚ ਸੈਣੀ ਨੇ ਦੱਸਿਆ ਕਿ 14 ਅਕਤੂਬਰ 2015 ਨੂੰ ਦੁਪਹਿਰ 2 ਵਜੇ ਬਾਦਲਾਂ ਨਾਲ ਫੋਨ ਤੇ ਗੱਲਬਾਤ ਹੋਈ ਪਰ ਸੈਣੀ ਨੇ ਬਾਦਲਾਂ ਵਲੋਂ ਦਿੱਤੇ ਗਏ ਨਿਰਦੇਸ਼ਾਂ ਨੂੰ ਜਵਾਬ ਵਿਚ ਸਪਸ਼ਟ ਨਹੀਂ ਕੀਤਾ|
ਰੀਪੋਰਟ ਮੁਤਾਬਿਕ ਕਮਿਸ਼ਨ ਨੇ ਆਈਜੀ ਪਰਮਜੀਤ ਸਿੰਘ ਉਮਰਾਨੰਗਲ, ਡੀਆਈਜੀ ਅਮਰ ਸਿੰਘ ਚਾਹਲ ਅਤੇ ਐਸਐਸਪੀ ਐਸ ਐਸ ਮਾਨ, ਚਰਨਜੀਤ ਸ਼ਰਮਾ ਅਤੇ ਰਘੁਬੀਰ ਸਿੰਘ ਦੇ ਨਾਲ ਦੋ ਬੰਦੂਕਧਾਰੀਆਂ 'ਤੇ ਕਾਰਵਾਈ ਦੀ ਮੰਗ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਸਥਾਪਿਤ ਕੀਤੇ ਗਏ ਇਸ ਪੈਨਲ ਨੇ ਫਰੀਦਕੋਟ ਦੇ ਬਰਗਾੜੀ 'ਚ ਹੋਏ ਬੇਅਦਬੀ ਕਾਂਡ ਅਤੇ ਸਿਰਸਾ ਡੇਰਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫੀ ਦੀਆਂ ਘਟਨਾਵਾਂ ਦੇ ਆਪਸ ਵਿਚ ਜੁੜੇ ਹੋਣ ਵੱਲ ਇਸ਼ਾਰਾ ਕੀਤਾ ਹੈ|
Behbal Kalan shootoutਜ਼ਿਕਰਯੋਗ ਹੈ ਕਿ ਜਾਂਚ ਪੈਨਲ ਨੇ ਡੇਰਾ ਮਾਫੀ ਦੇ ਮਾਮਲੇ ਵਿਚ ਡੇਰਾ ਮੁਖੀ ਵਲੋਂ ਅਕਾਲ ਤਖਤ ਨੂੰ ਲਿਖੇ ਗਏ ਪੱਤਰ ਅਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਵਲੋਂ ਬਾਦਲਾਂ 'ਤੇ ਲਗਾਏ ਗਏ ਇਲਜ਼ਾਮਾਂ ਨੂੰ ਆਪਣੀ ਰੀਪੋਰਟ ਦਾ ਅਧਾਰ ਬਣਾਇਆ ਹੈ | ਉਨ੍ਹਾਂ ਦਾ ਦੋਸ਼ ਹੈ ਕਿ ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਦੇ ਨਾਲ ਅਪਣੇ ਨਿਵਾਸ ਸਥਾਨ ਤੇ ਬੁਲਾਇਆ ਅਤੇ ਡੇਰਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਦੀ ਹਾਜ਼ਰੀ ਵਿਚ ਮਾਫ਼ੀ ਮੰਗਣ ਲਈ ਕਿਹਾ|
Capt Amrinder Singhਜਿਸ 'ਤੇ ਜਥੇਦਾਰ ਨੂੰ ਅਹੁਦੇ ਤੋਂ ਹਟਾ ਕੇ ਹਰਿਆਣਾ ਦੇ ਜੀਂਦ ਵਿਚ ਇਕ ਗੁਰਦੁਆਰਾ ਸਾਹਿਬ ਵਿਖੇ ਹੈਡ ਗ੍ਰੰਥੀ ਦੇ ਰੂਪ ਵਿਚ ਤੈਨਾਤ ਕੀਤਾ ਗਿਆ | ਆਪਣੀ ਜਾਂਚ ਦੌਰਾਨ ਐੱਸ ਆਈ ਟੀ ਨੇ ਬਰਗਾੜੀ ਕਾਂਡ ਦੇ ਦੋਸ਼ ਵਿਚ ਬਹੁਤ ਸਾਰੇ ਡੇਰਾ ਸਮਰਥਕਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਬਹੁਤ ਸਾਰੀ ਸਮੱਗਰੀ ਅਜਿਹੀ ਵੀ ਪ੍ਰਾਪਤ ਹੋਈ ਹੈ ਜਿਸਦਾ ਸਬੰਧ ਬਰਗਾੜੀ ਬੇਅਦਬੀ ਕਾਂਡ ਨਾਲ ਜੁੜਦਾ ਹੈ| (ਏਜੰਸੀ)