ਇਨਸਾਫ਼ ਮੋਰਚੇ ਦੇ ਆਗੂਆਂ ਵਲੋਂ ਸੀ.ਬੀ.ਆਈ ਜਾਂਚ ਰੱਦ
Published : Aug 1, 2018, 7:49 am IST
Updated : Aug 1, 2018, 7:49 am IST
SHARE ARTICLE
Behbal Kalan Kand
Behbal Kalan Kand

ਇਨਸਾਫ਼ ਮੋਰਚੇ ਦੇ ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਬਰਗਾੜੀ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ).............

ਚੰਡੀਗੜ੍ਹ : ਇਨਸਾਫ਼ ਮੋਰਚੇ ਦੇ ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਬਰਗਾੜੀ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ) ਨੂੰ ਦੇਣ ਦਾ ਫ਼ੈਸਲਾ ਰੱਦ ਕਰ ਦਿਤਾ ਹੈ। ਆਗੂਆਂ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਪੰਜਾਬ ਪੁਲਿਸ ਸੱਚ ਸਾਹਮਣੇ ਲਿਆਉਣ ਦੇ ਸਮਰੱਥ ਹੈ ਅਤੇ ਜਾਂਚ ਸੀ.ਬੀ.ਆਈ ਨੂੰ ਦੇਣਾ ਇਕ ਤਰ੍ਹਾਂ ਨਾਲ ਖੂਹ ਵਿਚ ਇੱਟ ਸੁੱਟਣ ਦੇ ਬਰਾਬਰ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਬੇਹੁਰਮਤੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਿਚ ਸੌਦਾ ਸਾਧ (ਗੁਰਮੀਤ ਸਿੰਘ ਰਾਮ ਰਹੀਮ) ਦੀ ਭੂਮਿਕਾ ਸਾਹਮਣੇ ਆ ਚੁਕੀ ਹੈ।

ਉਨ੍ਹਾਂ ਨੇ ਦੋਹਾਂ ਘਟਨਾਵਾਂ ਵਿਚ ਸੌਦਾ ਸਾਧ ਨੂੰ ਗ੍ਰਿਫ਼ਤਾਰ ਕਰ ਕੇ ਪੁਲਿਸ ਰੀਮਾਂਡ ਦੀ ਮੰਗ ਕੀਤੀ ਹੈ।  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਕਲ ਇਕ ਪ੍ਰੈਸ ਕਾਨਫ਼ਰੰਸ ਕਰ ਕੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਸੀ.ਬੀ.ਆਈ ਹਵਾਲੇ ਕਰਨ ਦਾ ਐਲਾਨ ਕਰ ਦਿਤਾ ਸੀ। ਉਨ੍ਹਾਂ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਸੀ ਕਿ ਡਾਇਰੈਕਟਰ ਜਨਰਲ ਪੁਲਿਸ (ਡੀ.ਜੀ.ਪੀ.) ਦੇ ਪੱਧਰ ਦੇ ਅਧਿਕਾਰੀਆਂ ਦੀ ਜਾਂਚ ਜੂਨੀਅਰ ਅਫ਼ਸਰਾਂ ਨੂੰ ਨਹੀਂ ਦਿਤੀ ਜਾ ਸਕਦੀ। ਇਸ ਕਰ ਕੇ ਜਾਂਚ ਸੀ.ਬੀ.ਆਈ ਹਵਾਲੇ ਕੀਤੀ ਗਈ ਹੈ। 

ਇਨਸਾਫ਼ ਮੋਰਚੇ ਦੇ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਐਸ.ਐਸ. ਵਿਰਕ ਨੂੰ ਮਹਾਰਾਸ਼ਟਰ ਦਾ ਡੀ.ਜੀ.ਪੀ. ਹੁੰਦਿਆਂ 'ਹੱਥਕੜੀਆਂ' ਲਾ ਸਕਦੀ ਹੈ ਤਾਂ ਪੰਜਾਬ ਦੇ ਮੌਜੂਦਾ ਅਤੇ ਸਾਬਕਾ ਡੀ.ਜੀ.ਪੀ. ਵੀ ਉਸ ਦੇ ਬਰਾਬਰ ਦੇ ਰੈਂਕ 'ਤੇ ਤੈਨਾਤ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਸੀ.ਬੀ.ਆਈ ਨੂੰ ਜਾਂਚ ਦੇਣ ਨਾਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਫ਼ੈਸਲਾ ਲਮਕ ਜਾਵੇਗਾ ਜਿਸ ਦਾ ਲਾਭ ਅਕਾਲੀਆਂ ਵਿਸ਼ੇਸ਼ ਕਰ ਕੇ ਬਿਕਰਮ ਸਿੰਘ ਮਜੀਠੀਆ ਅਤੇ ਉਚ ਪੁਲਿਸ ਅਧਿਕਾਰੀਆਂ ਨੂੰ ਮਿਲੇਗਾ। ਉਨ੍ਹਾਂ ਇਹ ਵੀ ਕਿਹਾ ਕਿ ਬਰਗਾੜੀ ਵਿਚ ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀ ਫੜੇ ਜਾ ਚੁਕੇ ਹਨ

ਅਤੇ ਉਸ ਵਿਚ ਸੌਦਾ ਸਾਧ ਦੇ ਸ਼ਰਧਾਲੂਆਂ ਦਾ ਹੱਥ ਸਾਹਮਣੇ ਆ ਚੁਕਾ ਹੈ। ਇਸ ਤੋਂ ਬਿਨਾਂ ਵਿਧਾਨ ਸਭਾ ਦੀਆਂ ਚੋਣਾਂ ਵੇਲੇ ਮੌੜ ਮੰਡੀ ਬੰਬ ਧਮਾਕਾ ਕਾਂਡ ਲਈ ਵੀ ਡੇਰੇ ਦੀ ਕਾਰ ਵਰਤਣ ਦਾ ਸੱਚ ਸਾਹਮਣੇ ਆ ਚੁਕਾ ਹੈ। ਬਹਿਬਲ ਕਲਾਂ ਗੋਲੀ ਕਾਂਡ ਪਿੱਛੇ ਵੀ ਰਾਮ ਰਹੀਮ ਦਾ ਹੱਥ ਹੋਣ ਬਾਰੇ ਵੀ ਕੋਈ ਸ਼ੱਕ ਨਹੀਂ ਰਿਹਾ।  ਇਸ ਕਰ ਕੇ ਹਰਿਆਣਾ ਦੀ ਜੇਲ ਵਿਚ ਬੰਦ ਸੌਦਾ ਸਾਧ ਨੂੰ ਗ੍ਰਿਫ਼ਤਾਰ ਕਰ ਕੇ ਉਸ ਦਾ ਪੁਲਿਸ ਰੀਮਾਂਡ ਲਿਆ ਜਾਣਾ ਜ਼ਰੂਰੀ ਹੈ।  ਮੋਰਚੇ ਦੇ ਆਗੂਆਂ ਨੇ ਪੰਜਾਬ ਸਰਕਾਰ ਲਈ ਗੱਲਬਾਤ ਲਈ ਦਰਵਾਜ਼ੇ ਖੁੱਲ੍ਹੇ ਰੱਖੇ ਹਨ

ਅਤੇ ਨਾਲ ਹੀ ਮੁੱਖ ਮੰਤਰੀ ਸਮੇਤ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਨਾਲ ਮੁੜ ਤੋਂ ਗੱਲਬਾਤ ਕਰਨ ਦੀ ਪੇਸ਼ਕਸ਼ ਕੀਤੀ ਹੈ ਪਰ ਮੋਰਚਾ ਕਿਸੇ ਵੀ ਸੂਰਤ ਵਿਚ ਨਹੀਂ ਚੁਕਿਆ ਜਾਵੇਗਾ। ਮੋਰਚੇ ਦੇ ਆਗੂਆਂ ਨੇ ਸੰਘਰਸ਼ ਲਈ ਵਿਦੇਸ਼ ਤੋਂ ਫ਼ੰਡਿੰਗ ਹੋਣ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਅੰਦੋਲਨਕਾਰੀਆਂ ਨੂੰ ਬਦਨਾਮ ਕਰਨ ਦੀ ਗਿਣੀ ਮਿਥੀ ਸਾਜ਼ਸ਼ ਸੀ। ਚੇਤੇ ਕਰਵਾਇਆ ਜਾਂਦਾ ਹੈ ਕਿ ਪਹਿਲੀ ਜੂਨ ਤੋਂ ਬਰਗਾੜੀ ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਬੇਅਦਬੀ ਕਾਂਡ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਨੂੰ ਲੈ ਕੇ ਇਨਸਾਫ਼ ਮੋਰਚਾ ਲਾਇਆ ਗਿਆ ਹੈ।

ਅੰਦੋਲਨਕਾਰੀ ਬੰਦੀ ਸਿੰਘਾਂ ਦੀ ਰਿਹਾਈ ਦੀ ਵੀ ਮੰਗ ਕਰ ਰਹੇ ਹਨ। ਅਕਾਲੀ ਦਲ ਯੂਨਾਈਟਿਡ ਦੇ ਸਕੱਤਰ ਜਨਰਲ ਅਤੇ ਮੋਰਚੇ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਹੈ ਕਿ ਗੋਲੀ ਕਾਂਡ ਦੀ ਸੀ.ਬੀ.ਆਈ ਜਾਂਚ ਕਿਸੇ ਵੀ ਤਰ੍ਹਾਂ ਮਨਜ਼ੂਰ ਨਹੀਂ। ਉਨ੍ਹਾਂ  ਨੇ ਮੁੱਖ ਮੰਤਰੀ ਦੇ ਇਸ ਫ਼ੈਸਲੇ ਦਾ ਲਾਭ ਅਕਾਲੀਆਂ ਅਤੇ ਪੁਲਿਸ ਅਫ਼ਸਰਾਂ ਨੂੰ ਦੇਣ ਦਾ ਦੋਸ਼ ਲਾਉਂਦਿਆਂ ਜਾਂਚ ਮੁੜ ਪੰਜਾਬ ਪੁਲਿਸ ਨੂੰ ਦੇਣ ਦੀ ਮੰਗ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement