
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੱਟ ਗਿਣਤੀਆਂ ਦੇ ਹਲਾਤਾਂ ਬਾਰੇ ਭਾਜਪਾ ਨੇਤਾ ਅਤੇ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਐਡਵੋਕੇਟ ਮਨਜੀਤ ਸਿੰਘ ਰਾਏ.............
ਜ਼ੀਰਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੱਟ ਗਿਣਤੀਆਂ ਦੇ ਹਲਾਤਾਂ ਬਾਰੇ ਭਾਜਪਾ ਨੇਤਾ ਅਤੇ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਐਡਵੋਕੇਟ ਮਨਜੀਤ ਸਿੰਘ ਰਾਏ ਜ਼ੀਰਾ ਪ੍ਰਧਾਨ ਗ੍ਰਹਿ ਨਵੀਂ ਦਿੱਲੀ ਵਿਖੇ ਮਿਲੇ। ਇਸ ਸਬੰਧੀ ਮਨਜੀਤ ਸਿੰਘ ਰਾਏ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗ੍ਰਹਿ ਮੰਤਰਾਲੇ ਵਲੋਂ ਸੌਂਪੀ ਜਿੰਮੇਵਾਰੀ ਤਹਿਤ ਉਨ੍ਹਾਂ ਵਲੋਂ ਘੱਟ ਗਿਣਤੀ ਸਮਾਜ ਦੀਆਂ ਲੋੜਾਂ ਅਤੇ ਕਾਰੋਬਾਰ ਲਈ ਕਰਜ਼ਾ ਦੇਣ ਲਈ ਪ੍ਰਧਾਨ ਮੰਤਰੀ ਯੋਜਨਾ ਤਹਿਤ ਲੋਕਾਂ ਨੂੰ ਪੰਦਰਾਂ ਨੁਕਾਤੀ ਚੱਲਦੇ ਪ੍ਰੋਗਰਾਮਾਂ ਤਹਿਤ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਕੀਤੀਆਂ ਮੀਟਿੰਗਾਂ ਅਤੇ ਸੈਮੀਨਾਰਾਂ ਦੌਰਾਨ ਘੱਟ ਗਿਣਤੀਆਂ ਦੇ ਭਲੇ ਲਈ ਚੱਲਦੀਆਂ ਯੋਜਨਾਵਾਂ ਅਧੀਨ ਪੰਜਾਬ
ਦੇ ਵੱਖ ਵੱਖ ਜਿਲਿਆਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਅਤੇ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਘੱਟ ਗਿਣਤੀਆਂ 'ਚ ਆਉਂਦੀਆਂ ਜਾਤਾ , ਸਿੱਖ ਮੁਸ਼ਲਿਮ, ਇਸਾਈ , ਬੋਧੀ, ਜੈਨੀ, ਪਾਰਸੀ ਲਈ ਭਲਾਈ ਸਕੀਮਾਂ ਪ੍ਰਧਾਨ ਮੰਤਰੀ ਯੋਜਨਾਂ ਅਧੀਨ ਉਲੀਕੀਆਂ ਗਈਆਂ ਹਨ ਨੂੰ ਲੋਕਾਂ ਤੱਕ ਪਹੁਚਾਉਣ ਬਾਰੇ ਵਿਚਾਰ ਚਰਚਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੇ ਸੰਦੇਸ਼ ਰਾਹੀਂ ਘੱਟ ਗਿਣਤੀ ਲੋਕਾਂ ਦੇ ਅਧਿਕਾਰਾਂ ਵਿੱਚ ਵਿਘਨ ਪਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਠੀਕ ਢੰਗ ਨਾਲ ਕੰਮ ਕਰਨ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਬਿੰਨ੍ਹਾਂ ਭੇਦ-ਭਾਵ ਲੋੜਵੰਦਾਂ ਲੋਕਾਂ ਦੀ ਮਦਦ ਕੀਤੀ ਜਾਵੇ।