ਊਧਮ ਸਿੰਘ ਦੀ ਯਾਦ ਵਿਚ ਸੁਨਾਮ ਵਿਖੇ ਮਿਊਜ਼ੀਅਮ ਬਣੇਗਾ : ਧਰਮਸੋਤ
Published : Aug 1, 2018, 8:53 am IST
Updated : Aug 1, 2018, 8:53 am IST
SHARE ARTICLE
Paying homage to Sadhu Singh Dharamsot  and other martyr Udham Singh
Paying homage to Sadhu Singh Dharamsot and other martyr Udham Singh

ਸ਼ਹੀਦ ਊਧਮ ਸਿੰਘ ਦੇ 79ਵੇਂ ਸ਼ਹੀਦੀ ਦਿਹਾੜੇ ਮੌਕੇ ਹੋਏ ਰਾਜ ਪਧਰੀ ਸਮਾਗਮ ਵਿਚ ਤਿੰਨ ਮੰਤਰੀਆਂ ਸਾਧੂ ਸਿੰਘ ਧਰਮਸੋਤ, ਵਿਜੇਇੰਦਰ ਸਿੰਗਲਾ ਅਤੇ ਰਜ਼ੀਆ ਸੁਲਤਾਨਾ............

ਸੁਨਾਮ ਊਧਮ ਸਿੰਘ ਵਾਲਾ  : ਸ਼ਹੀਦ ਊਧਮ ਸਿੰਘ ਦੇ 79ਵੇਂ ਸ਼ਹੀਦੀ ਦਿਹਾੜੇ ਮੌਕੇ ਹੋਏ ਰਾਜ ਪਧਰੀ ਸਮਾਗਮ ਵਿਚ ਤਿੰਨ ਮੰਤਰੀਆਂ ਸਾਧੂ ਸਿੰਘ ਧਰਮਸੋਤ, ਵਿਜੇਇੰਦਰ ਸਿੰਗਲਾ ਅਤੇ ਰਜ਼ੀਆ ਸੁਲਤਾਨਾ ਨੇ ਆਜ਼ਾਦੀ ਦੇ ਪ੍ਰਵਾਨੇ ਨੂੰ ਸ਼ਰਧਾਂਜਲੀ ਭੇਂਟ ਕੀਤੀ।  ਧਰਮਸੋਤ ਨੇ ਸ਼ਹੀਦ ਊਧਮ ਸਿੰਘ ਦੀ ਯਾਦ ਵਿਚ ਸੁਨਾਮ ਵਿਖੇ ਮਿਊਜ਼ੀਅਮ ਦੀ ਉਸਾਰੀ ਲਈ ਇਕ ਕਰੋੜ ਰੁਪਏ ਦੇਣ ਦਾ ਸਟੇਜ ਤੋਂ ਐਲਾਨ ਕੀਤਾ ਜਦਕਿ ਮੀਡੀਆ ਨਾਲ ਗੱਲ ਕਰਦਿਆਂ ਉਕਤ ਗ੍ਰਾਂਟ ਬਾਅਦ ਵਿਚ ਦੇਣ ਦੀ ਗੱਲ ਕਹਿ ਦਿਤੀ। ਸ. ਧਰਮਸੋਤ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਾਨਸਾ-ਭੀਖੀ ਰੋਡ 'ਤੇ ਬਣਨ ਵਾਲੀ ਸ਼ਹੀਦ ਊਧਮ ਸਿੰਘ

ਦੀ ਯਾਦਗਾਰ ਲਈ 2 ਕਰੋੜ 28 ਲੱਖ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਹੈ ਜਿਸ ਦੀ ਪਹਿਲੀ ਕਿਸਤ ਵਜੋਂ ਇਕ ਕਰੋੜ ਰੁਪਏ ਦੀ ਰਾਸ਼ੀ ਜਲਦੀ ਹੀ ਜਾਰੀ ਕਰ ਦਿਤੀ ਜਾਵੇਗੀ ਅਤੇ ਨਿਰਮਾਣ ਕਾਰਜ ਤੇਜ਼ੀ ਨਾਲ ਸ਼ੁਰੂ ਕਰ ਦਿਤੇ ਜਾਣਗੇ। ਸਥਾਨਕ ਨਵੀਂ ਅਨਾਜ ਮੰਡੀ ਵਿਖੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਦੇਸ਼ ਦੀ ਅਣਖ ਅਤੇ ਗ਼ੈਰਤ ਲਈ ਸ਼ਹਾਦਤ ਦੇਣ ਵਾਲੇ ਆਜ਼ਾਦੀ ਘੁਲਾਟੀਏ ਆਜ਼ਾਦ ਭਾਰਤ ਦਾ ਸਰਮਾਇਆ ਹਨ।  ਉਨ੍ਹਾਂ ਅਕਾਲੀ-ਭਾਜਪਾ ਗਠਜੋੜ 'ਤੇ ਫ਼ਿਰਕਾਪ੍ਰਸਤੀ ਦੀ ਰਾਜਨੀਤੀ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਜਦ ਵੀ ਰਾਜ ਦੇ ਲੋਕਾਂ ਨੇ

ਅਕਾਲੀਆਂ ਨੂੰ ਰਾਜ ਸਤਾ ਤੋਂ ਲਾਂਭੇ ਕੀਤਾ ਹੈ, ਧਰਮ ਦੇ ਇਨ੍ਹਾਂ ਅਖੌਤੀ ਠੇਕੇਦਾਰਾਂ ਨੇ ਸੂਬੇ ਅੰਦਰ ਲਾਂਬੂ ਲਾਉਣ ਦੇ ਯਤਨ ਕੀਤੇ ਹਨ। ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਅਤੇ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਦੇਸ਼ ਲਈ ਜਾਨ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਬਣਦਾ ਮਾਣ ਸਤਕਾਰ ਦੇਣਾ ਕਾਂਗਰਸ ਪਾਰਟੀ ਦੇ ਹਿੱਸੇ ਆਇਆ ਹੈ।  ਉਕਤ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਗਵਾਈ ਹੇਠਲੀ ਸਰਕਾਰ ਨੇ ਰਾਜ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਦਿਆਂ ਕਿਸਾਨਾਂ ਦਾ ਦੋ ਲੱਖ ਰੁਪਏ ਤੱਕ ਦਾ ਕਰਜ਼ਾ ਮਾਫ਼ ਕਰ ਦਿਤਾ ਹੈ ਅਤੇ ਪੜ੍ਹੇ ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਮੁਹਈਆ

ਕਰਵਾਈਆਂ ਜਾ ਰਹੀਆਂ ਹਨ।  ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ, ਹਲਕਾ ਇੰਚਾਰਜ ਦਾਮਨ ਥਿੰਦ ਬਾਜਵਾ, ਵਿਧਾਇਕ ਦਲਬੀਰ ਸਿੰਘ ਗੋਲਡੀ, ਹਰਮਨ ਬਾਜਵਾ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਐਸ.ਐਸ.ਪੀ ਡਾ. ਸੰਦੀਪ ਗਰਗ, ਅਕਸ਼ੇ ਸ਼ਰਮਾ, ਸੰਜੇ ਗੋਇਲ, ਮੁਲਖਾ ਸਿੰਘ ਕੁੰਨਰਾਂ, ਮੁਨੀਸ਼ ਸੋਨੀ, ਘਣਸ਼ਾਮ ਕਾਂਸਲ, ਮਨਪੀ੍ਰਤ ਬਾਂਸਲ, ਪਰਮਿੰਦਰ ਸ਼ਰਮਾ, ਗੀਤਾ ਸ਼ਰਮਾ, ਮਲਕੀਤ ਸਿੰਘ ਥਿੰਦ, ਇੰਦਰਜੀਤ ਕੰਬੋਜ, ਸਰਿੰਦਰ ਸਿੰਘ ਭਰੂਰ, ਰਿੰਪਲ ਧਾਲੀਵਾਲ, ਕਰਨਵੀਰ ਸਿੰਘ ਬੱਬੂ ਆਦਿ ਆਗੂ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

06 May 2024 10:58 AM

ਧਾਕੜ ਅਫ਼ਸਰ ਨੇ Akali Dal ਨੂੰ Bye-Bye ਕਹਿ Congress ਕਰ ਲਈ ਜੁਆਇਨ, Raja Warring ਨੇ Dr Lakhbir Singh ਨੂੰ..

06 May 2024 10:33 AM

'84 ਦੇ ਕਾਲੇ ਦੌਰ 'ਚ ਭਰਾ ਗਵਾਉਣ ਵਾਲੇ ਭਾਈ ਹਰੀ ਸਿੰਘ ਦਾ ਸੁਣੋ ਦਰਦ, "ਬਾਦਲਾਂ 'ਤੇ ਭਾਈ ਹਰੀ ਸਿੰਘ ਨੇ ਕੱਢੀ ਭੜਾਸ"

06 May 2024 8:38 AM

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

05 May 2024 4:18 PM

Sardar JI ਠੋਕ ਰਹੇ Leader ਅਤੇ ਬਾਬਿਆਂ ਨੂੰ! ਚੋਣਾਂ 'ਚ Kangana Ranaut ਨੂੰ ਟਿਕਟ ਦੇ ਕੇ ਚੈਲੰਜ ਕੀਤਾ ਕਿਸਾਨਾਂ..

05 May 2024 1:54 PM
Advertisement