ਟਰਾਂਸਪੋਰਟ ਵਿਭਾਗ ਗੱਡੀਆਂ ਦੀ ਜਾਂਚ ਵਿਚ ਹੋਰ ਸਖ਼ਤੀ ਵਰਤੇ: ਡਿਪਟੀ ਕਮਿਸ਼ਨਰ
Published : Aug 1, 2018, 12:51 pm IST
Updated : Aug 1, 2018, 12:51 pm IST
SHARE ARTICLE
Deputy Commissioner During Meeting with Transport Department officials
Deputy Commissioner During Meeting with Transport Department officials

ਪੰਜਾਬ ਸਰਕਾਰ ਵਲੋਂ ਸ਼ੁਰੂ ੂਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲ੍ਹਾ ਲੁਧਿਆਣਾ ਦੇ ਲੋਕਾਂ ਨੂੰ ਸਾਫ਼ ਸੁਥਰੀਆਂ ਅਤੇ ਰਸਾਇਣ ਰਹਿਤ ਖਾਣ-ਪੀਣ ਦੀਆਂ.............

ਲੁਧਿਆਣਾ : ਪੰਜਾਬ ਸਰਕਾਰ ਵਲੋਂ ਸ਼ੁਰੂ ੂਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲ੍ਹਾ ਲੁਧਿਆਣਾ ਦੇ ਲੋਕਾਂ ਨੂੰ ਸਾਫ਼ ਸੁਥਰੀਆਂ ਅਤੇ ਰਸਾਇਣ ਰਹਿਤ ਖਾਣ-ਪੀਣ ਦੀਆਂ ਵਸਤੂਆਂ, ਸ਼ੁੱਧ ਵਾਤਾਵਰਣ ਅਤੇ ਮਿਲਾਵਟ ਖੋਰੀ ਨੂੰ ਖਤਮ ਕਰਨ ਲਈ ਅੱਜ ਇਥੇ ਮਿੰਨੀ ਸਕੱਤਰੇਤ ਵਿਖੇ ਮੀਟਿੰਗ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਦੀ ਅਗਵਾਈ ਵਿਚ ਕੀਤੀ ਗਈ।  ਮੀਟਿੰਗ ਦੌਰਾਨ ਸਮੂਹ ਵਿਭਾਗਾਂ ਦੀ ਸਮੀਖਿਆ ਦਾ ਜਾਇਜ਼ਾ ਲੈਦਿਆਂ ਡਿਪਟੀ ਕਮਿਸ਼ਨਰ ਨੇ ਟਰਾਂਸਪੋਰਟ ਵਿਭਾਗ ਨੂੰ ਹਦਾਇਤ ਕੀਤੀ ਕਿ ਆਵਾਜ਼ ਪ੍ਰਦੂਸ਼ਣ 'ਤੇ ਪੂਰੀ ਰੋਕ ਲਗਾਉਣ ਲਈ ਗੱਡੀਆਂ ਵਿਚ ਲਗਾਏ ਹੋਏ ਪ੍ਰੈਸ਼ਰ ਹਾਰਨ ਦੀ ਸਖ਼ਤੀ ਨਾਲ ਜਾਂਚ ਕੀਤੀ ਜਾਵੇ

ਅਤੇ ਉਨ੍ਹਾਂ ਦੇ ਉੱਚੀ ਆਵਾਜ਼ ਵਾਲੇ ਹਾਰਨ ਉਤਾਰੇ ਜਾਣ ਅਤੇ ਚਲਾਨ ਵੀ ਕੀਤੇ ਜਾਣ। ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੇ ਦਸਿਆ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲ੍ਹੇ ਵਿਚ ਜੁਲਾਈ-2018 ਤਕ 3 ਲੱਖ 5 ਹਜ਼ਾਰ 669 ਬੂਟਿਆਂ ਦੀ ਵੰਡ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦਸਿਆ ਕਿ ਵਿਭਾਗ ਵਲੋਂ 3 ਲੱਖ 50 ਹਜ਼ਾਰ ਪੌਦੇ ਲਗਾਉਣ ਦਾ ਟੀਚਾ ਰਖਿਆ ਗਿਆ ਸੀ ਜਿਸ ਨੂੰ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ। ਵਿਭਾਗ ਵਲੋਂ ਜਾਣਕਾਰੀ ਦਿਤੀ ਗਈ ਕਿ 'ਆਈ ਹਰਿਆਲੀ' ਐਪ ਰਾਹੀਂ ਬੂਟਿਆਂ ਦੀ ਮੰਗ ਕੀਤੀ ਜਾ ਸਕਦੀ ਹੈ ਤਾਂ ਜੋ ਜ਼ਿਲ੍ਹੇ ਨੂੰ ਪੂਰੀ ਤਰ੍ਹਾਂ ਹਰਾ-ਭਰਾ ਬਣਾਇਆ ਜਾ ਸਕੇ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦਸਿਆ ਕਿ

ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰਖਦਿਆਂ ਹੋਇਆ ਪੀਣ ਵਾਲੇ ਪਾਣੀ, ਸਾਫਟ ਡਰਿੰਕ, ਖਾਦ ਪਦਾਰਥਾਂ, ਫਲਾਂ, ਸਬਜ਼ੀਆਂ ਆਦਿ ਦੇ ਸੈਂਪਲ ਭਰੇ ਜਾ ਰਹੇ ਹਨ। ਹਰ ਸ਼ੁੱਕਰਵਾਰ ਡਰਾਈਡੇਅ ਦੇ ਤੌਰ 'ਤੇ ਮਨਾਇਆ ਜਾਂਦਾ ਹੈ ਅਤੇ ਪਾਣੀ ਦੇ ਕੰਟੇਨਰਾਂ, ਕੂਲਰਾਂ, ਪੁਰਾਣੇ ਟਾਇਰਾਂ, ਗਮਲਿਆਂ, ਟੁੱਟੇ ਬਰਤਨਾਂ ਆਦਿ ਦੀ ਚੈਕਿੰਗ ਕੀਤੀ ਗਈ ਅਤੇ ਲਾਰਵੇ ਦੇ ਸੈਂਪਲ ਭਰੇ ਗਏ ਅਤੇ ਐਂਟੀ ਲਾਰਵਾ ਸਪਰੇਅ ਕਰ ਕੇ ਲਾਰਵਾ ਨਸ਼ਟ ਕੀਤਾ ਗਿਆ ਹੈ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਦਸਿਆ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਕੈਂਪ ਲਗਾਏ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਵਲੋਂ ਮੀਟਿੰਗ ਵਿਚ ਗ਼ੈਰ-ਹਾਜ਼ਰ ਕੁਝ ਵਿਭਾਗਾਂ ਦੇ ਅਧਿਕਾਰੀਆਂ ਦਾ ਗੰਭੀਰ ਨੋਟਿਸ ਲਿਆ ਗਿਆ ਅਤੇ ਵਧੀਕ ਡਿਪਟੀ ਕਮਿਸ਼ਨਰ (ਵ) ਡਾ. ਸ਼ੇਨਾ ਅਗਰਵਾਲ ਨੂੰ ਗ਼ੈਰ ਹਾਜ਼ਰ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਆਦੇਸ਼ ਦਿਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਖੰਨਾ ਅਜੇ ਸੂਦ, ਵਧੀਕ ਡਿਪਟੀ ਕਮਿਸ਼ਨਰ (ਵ) ਡਾ. ਸ਼ੇਨਾ ਅਗਰਵਾਲ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement