
ਹਾਈ ਕੋਰਟ ਨੇ 'ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਕੌਂਸਲ' ਦੀਆਂ ਨਵੰਬਰ 'ਚ ਨੀਯਤ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ 'ਚ ਕਥਿਤ ਬੇਨਿਯਮੀਆਂ ਕੀਤੀਆਂ...............
ਚੰਡੀਗੜ੍ਹ : ਹਾਈ ਕੋਰਟ ਨੇ 'ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਕੌਂਸਲ' ਦੀਆਂ ਨਵੰਬਰ 'ਚ ਨੀਯਤ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ 'ਚ ਕਥਿਤ ਬੇਨਿਯਮੀਆਂ ਕੀਤੀਆਂ ਜਾ ਰਹੀਆਂ ਹੋਣ ਦੇ ਮੁੱਦੇ ਉਤੇ ਨੋਟਿਸ ਜਾਰੀ ਕਰ ਦਿਤਾ ਹੈ। ਇਸ ਬਾਬਤ ਹਾਈ ਕੋਰਟ ਵਕੀਲ ਮਿੰਦਰਜੀਤ ਯਾਦਵ ਵਲੋਂ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਮਾਮਲੇ ਉਤੇ ਅਗਲੀ ਸੁਣਵਾਈ 7 ਅਗੱਸਤ ਨੂੰ ਹੋਵੇਗੀ। ਪਟੀਸ਼ਨ ਤਹਿਤ ਕਈ ਹੋਰਨਾਂ ਮੰਗਾਂ ਤੋਂ ਇਲਾਵਾ ਬਾਰ ਕੌਂਸਲ ਦੀਆਂ ਚੋਣਾਂ ਕਿਸੇ ਸਾਬਕਾ ਹਾਈ ਕੋਰਟ ਜੱਜ ਜਾਂ ਕਿਸੇ ਸਾਬਕਾ ਚੀਫ਼ ਜਸਟਿਸ ਦੀ ਨਿਗਰਾਨੀ ਹੇਠ ਕਰਵਾਏ ਜਾਣ ਦੀ ਮੰਗ ਵੀ ਕੀਤੀ ਗਈ ਹੈ।