ਸਿੱਖਿਆ ਨੂੰ ਲੈ ਕੇ ਸਰਕਾਰ ਦੇ ਦਾਅਵੇ ਠੁੱਸ, ਅਧਿਆਪਕਾਂ ਤੋਂ ਸੱਖਣੇ ਨੇ ਪੰਜਾਬ ਦੇ 55 ਸਕੂਲ
Published : Aug 1, 2019, 10:56 am IST
Updated : Aug 2, 2019, 10:10 am IST
SHARE ARTICLE
Punjab Schools
Punjab Schools

ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਕਰੀਬ 55 ਸਕੂਲ ਅਜਿਹੇ ਹਨ, ਜਿੱਥੇ ਵਿਦਿਆਰਥੀ ਤਾਂ ਹੈ ਪਰ ਕੋਈ ਅਧਿਆਪਕ ਨਹੀਂ ਹੈ।

ਚੰਡੀਗੜ੍ਹ: ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਕਰੀਬ 55 ਸਕੂਲ ਅਜਿਹੇ ਹਨ, ਜਿੱਥੇ ਵਿਦਿਆਰਥੀ ਤਾਂ ਹੈ ਪਰ ਕੋਈ ਅਧਿਆਪਕ ਨਹੀਂ ਹੈ। ਪ੍ਰਾਇਮਰੀ ਅਤੇ ਸੈਕੰਡਰੀ ਸਿੱਖਿਆ ਵਿਭਾਗ ਦੇ ਅੰਕੜਿਆਂ ਵਿਚ ਕੁਝ ਹੋਰ ਹੈਰਾਨ ਕਰ ਦੇਣ ਵਾਲੀ ਜਾਣਕਾਰੀ ਸਾਹਮਣੇ ਆਈ ਹੈ।  ਨਿਊਜ਼ ਏਜੰਸੀ ਅਨੁਸਾਰ ਸਰਹੱਦੀ ਖੇਤਰਾਂ ਵਿਚੋਂ 150 ਪ੍ਰਾਇਮਰੀ ਅਤੇ ਸੈਕੰਡਰੀ ਸਕੂਲ ਹਨ, ਜਿਨ੍ਹਾਂ ਵਿਚ ਸਿਰਫ਼ ਇਕ ਹੀ ਅਧਿਆਪਕ ਹੈ। ਉਥੇ ਹੀ ਪੂਰੇ ਸੂਬੇ ਵਿਚ ਸਿਰਫ਼ ਇਕ ਅਧਿਆਪਕ ਨਾਲ ਇਕ ਹਜ਼ਾਰ ਤੋਂ ਜ਼ਿਆਦਾ ਸਕੂਲ ਚੱਲ ਰਹੇ ਹਨ।

School studentsSchool students

ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦਾ ਮੰਨਣਾ ਹੈ ਕਿ ਸਰਕਾਰੀ ਸਕੂਲਾਂ ਵਿਚ ਮੁੱਢਲੀਆਂ ਸਹੂਲਤਾਂ ਦੀ ਕਮੀ ਅਤੇ ਸਿਆਸੀ ਰਸੂਖ ਕਾਰਨ ਅਧਿਆਪਕ ਸਰਹੱਦੀ ਖੇਤਰਾਂ ਵਿਚ ਅਪਣੀ ਬਦਲੀ ਨਹੀਂ ਕਰਵਾਉਂਦੇ। ਸਰਹੱਦੀ ਖੇਤਰਾਂ ਦੇ ਕੁਝ ਸਕੂਲ ਪਹਿਲਾਂ ਹੀ ਬੰਦ ਹੋ ਚੁੱਕੇ ਹਨ ਜਦਕਿ ਬਾਕੀ ਬਚੇ ਸਕੂਲਾਂ ਵਿਚੋਂ ਜ਼ਿਆਦਾਤਰ ਸਕੂਲਾਂ ਵਿਚ ਕੋਈ ਅਧਿਆਪਕ ਨਹੀਂ ਹੈ। ਅਧਿਕਾਰੀਆਂ ਨੇ ਇਹ ਮੰਨਿਆ ਹੈ ਕਿ ਪਿਛਲੇ ਸਿੱਖਿਆ ਮੰਤਰੀ ਓਪੀ ਸੋਨੀ ਵੱਲੋਂ 200 ਤੋਂ ਜ਼ਿਆਦਾ ਅਧਿਆਪਕਾਂ ਦਾ ਸਰਹੱਦੀ ਖੇਤਰਾਂ ਵਿਚ ਤਬਾਦਲਾ ਕੀਤਾ ਗਿਆ ਸੀ। ਹਾਲ ਹੀ ਵਿਚ ਛੇ ਜੂਨ ਨੂੰ ਹੋਈ ਕੈਬਨਿਟ ਫੇਰ ਬਦਲ ਵਿਚ ਉਹਨਾਂ ਕੋਲੋਂ ਸਿੱਖਿਆ ਮੰਤਰਾਲੇ ਦਾ ਚਾਰਜ ਲੈ ਲਿਆ ਹੈ।

Vijay Inder SinglaVijay Inder Singla

ਦਿਲਚਸਪ ਗੱਲ ਇਹ ਹੈ ਕਿ ਸਿਆਸੀ ਪਹੁੰਚ ਰੱਖਣ ਵਾਲੇ ਅਧਿਆਪਕ ਫਾਇਦੇ ਵਿਚ ਹਨ। ਇਸ ਦਾ ਅੰਦਾਜ਼ਾ ਇਸੇ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਕੁੱਲ 410 ਸਕੂਲਾਂ ਵਿਚ 605 ਅਧਿਆਪਕ ਤੈਨਾਤ ਹਨ, ਜਿਨ੍ਹਾਂ ਵਿਚੋਂ ਹਰੇਕ ਕੋਲ ਵਿਦਿਆਰਥੀਆਂ ਦੀ ਗਿਣਤੀ 20 ਤੋਂ ਵੀ ਘੱਟ ਹੈ। ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਤਬਾਦਲਿਆਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਸਾਰੇ ਸਕੂਲਾਂ ਵਿਚ ਅਧਿਆਪਕਾਂ ਦੀ ਤੈਨਾਤੀ ਦੀ ਸਮੀਖਿਆ ਕੀਤੀ ਜਾ ਰਹੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement