
ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਵਿਚ ਸਿੱਖ ਭਾਵਨਾਵਾਂ ਨਾਲ ਖਿਲਵਾੜ ਕੀਤੇ ਜਾਣ ਦਾ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ।
ਤਰਨਤਾਰਨ: ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਵਿਚ ਸਿੱਖ ਭਾਵਨਾਵਾਂ ਨਾਲ ਖਿਲਵਾੜ ਕੀਤੇ ਜਾਣ ਦਾ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇਕ ਨੌਜਵਾਨ ਨੇ ਵੀਡੀਓ ਜਾਰੀ ਕਰਕੇ ਹਰੀਕੇ ਦੇ ਐਸਐਚਓ 'ਤੇ ਇਕ ਗੁਰਸਿੱਖ ਨੌਜਵਾਨ ਦੇ ਦਾੜ੍ਹੀ ਤੇ ਕੇਸ ਕਤਲ ਕਰਵਾਉਣ ਦੇ ਗੰਭੀਰ ਦੋਸ਼ ਲਗਾਏ ਹਨ, ਜੋ ਇਲਾਕੇ ਵਿਚ ਚੱਲ ਰਹੀ ਨਾਜਾਇਜ਼ ਮਾਈਨਿੰਗ ਦਾ ਵਿਰੋਧ ਕਰ ਰਿਹਾ ਸੀ।
ਇਸ ਨੌਜਵਾਨ ਨੇ ਸੋਸ਼ਲ ਮੀਡੀਆ 'ਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਇਸ ਘਟਨਾ ਦੀ ਵੀਡੀਓ ਸ਼ੇਅਰ ਕਰਕੇ ਇਸ 'ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ, ਜਿਸ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਪੰਜਾਬ ਪੁਲਿਸ ਦੇ ਡੀਜੀਪੀ ਨੂੰ ਇਸ ਘਟਨਾ ਸਬੰਧੀ ਜਾਂਚ ਦੇ ਹੁਕਮ ਦਿੱਤੇ ਹਨ।
Have already asked @DGPPunjabPolice to personally look into the matter & conduct an inquiry into the issue. Guilty would be suitably punished. https://t.co/oEvpCHFTEv
— Capt.Amarinder Singh (@capt_amarinder) July 31, 2019
ਦੱਸ ਦਈਏ ਕਿ ਇਸ ਤੋਂ ਪਹਿਲਾਂ ਇਸ ਘਟਨਾਕ੍ਰਮ ਨਾਲ ਜੁੜਿਆ ਇਕ ਆਡੀਓ ਵੀ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ, ਜਿਸ ਵਿਚ ਵੀ ਇਕ ਨੌਜਵਾਨ ਇਸ ਮਾਮਲੇ ਵਿਚ ਐਸਐਚਓ ਨਾਲ ਗੱਲਬਾਤ ਕਰਦਾ ਸੁਣਾਈ ਦਿੰਦਾ ਹੈ। ਖੈਰ ਦੇਖਣਾ ਹੋਵੇਗਾ ਕਿ ਕਦੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਹੁੰਦੀ ਹੈ। ਦੇਖੋ ਵੀਡੀਓ:
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।