ਸਰਕਾਰੀ ਖ਼ਜ਼ਾਨੇ ਅਤੇ ਲੋਕਾਂ ਦੀ ਸਿਹਤ ਲਈ ਘਾਤਕ ਹੈ 'ਸ਼ਰਾਬ ਮਾਫ਼ੀਆ' : ਹਰਪਾਲ ਚੀਮਾ
Published : Aug 1, 2020, 10:19 am IST
Updated : Aug 1, 2020, 10:19 am IST
SHARE ARTICLE
File Photo
File Photo

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬੇ ਅੰਦਰ ਧੜੱਲੇ ਨਾਲ ਚੱਲ ਰਹੇ ....

ਅੰਮ੍ਰਿਤਸਰ, 31 ਜੁਲਾਈ (ਸੁਖਵਿੰਦਰਜੀਤ ਸਿੰਘ ਬਹੋੜੂ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬੇ ਅੰਦਰ ਧੜੱਲੇ ਨਾਲ ਚੱਲ ਰਹੇ ਸ਼ਰਾਬ ਮਾਫ਼ੀਆ ਲਈ ਸਿੱਧਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਰਪ੍ਰਸਤੀ ਹੇਠ ਚੱਲ ਰਿਹਾ ਇਹ ਸ਼ਰਾਬ ਮਾਫ਼ੀਆ ਨਾ ਸਿਰਫ਼ ਪੰਜਾਬ ਦੇ ਖ਼ਜ਼ਾਨੇ ਅਤੇ ਲੋਕਾਂ ਦੀਆਂ ਜੇਬਾਂ ਨੂੰ ਲੁੱਟ ਰਿਹਾ ਹੈ, ਸਗੋਂ ਜਨਤਾ ਦੀਆਂ ਜ਼ਿੰਦਗੀਆਂ ਨਾਲ ਵੀ ਖਿਲਵਾੜ ਕਰ ਰਿਹਾ ਹੈ।

File PhotoFile Photo

ਨੇੜਲੇ ਪਿੰਡਾਂ ਮੁੱਛਲ ਅਤੇ ਟਾਂਗਰਾ ਪਹੁੰਚ ਕੇ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਪੀੜਤ ਪਰਵਾਰਾਂ ਨਾਲ ਦੁੱਖ ਸਾਂਝਾ ਕੀਤਾ ਜਿੰਨਾ ਦੇ ਕਮਾਊ ਮੈਂਬਰ ਨਕਲੀ ਅਤੇ ਜ਼ਹਿਰੀਲੀ ਸ਼ਰਾਬ ਦੀ ਭੇਂਟ ਚੜ੍ਹ ਗਏ। ਹਰਪਾਲ ਸਿੰਘ ਚੀਮਾ ਨੇ ਇਸ ਪੂਰੀ ਤ੍ਰਾਸਦੀ ਦੀ ਸਮਾਂਬੱਧ ਅਤੇ ਨਿਰਪੱਖ ਜਾਂਚ ਹਾਈ ਕੋਰਟ ਦੇ ਸਿੱਟਿੰਗ ਜੱਜ ਕੋਲੋਂ ਕਰਵਾਉਣ ਤੋਂ ਇਲਾਵਾ ਪੀੜਿਤ ਪਰਵਾਰਾਂ ਨੂੰ ਘੱਟ ਤੋਂ ਘੱਟ 20 ਲੱਖ ਰੁਪਏ ਦਾ ਮੁਆਵਜ਼ਾ, ਇਕ- ਇਕ ਮੈਂਬਰ ਨੂੰ ਨੌਕਰੀ ਅਤੇ ਮੁਲਜ਼ਮਾਂ ਵਿਰੁਧ ਕਤਲ ਦਾ ਪਰਚਾ ਦਰਜ ਕਰਨ ਦੀ  ਵੀ ਮੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ (ਆਪ) ਦੇ ਮਾਝਾ ਜੋਨ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਦਲਬੀਰ ਸਿੰਘ ਟੋਂਗ ਹਲਕਾ ਇੰਚਾਰਜ ਬਾਬਾ ਬਕਾਲਾ, ਹਰਭਜਨ ਸਿੰਘ ਈਟੀਓ ਹਲਕਾ ਇੰਚਾਰਜ ਜੰਡਿਆਲਾ ਸਮੇਤ ਹੋਰ ਆਗੂ ਮੌਜੂਦਾ ਸਨ।

Location: India, Punjab, Amritsar

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement