'ਪੰਜਾਬ ਭਰ ਦੇ 53 ਹਜ਼ਾਰ ਆਂਗਨਵਾੜੀ ਵਰਕਰ ਤੇ ਹੈਲਪਰ ਲੋਕਾਂ ਨੂੰ ਕੋਰੋਨਾ ਵਿਰੁੱਧ ਕਰ ਰਹੇ ਹਨ ਜਾਗਰੂਕ'
Published : Aug 1, 2020, 6:18 pm IST
Updated : Aug 1, 2020, 6:18 pm IST
SHARE ARTICLE
Aruna Chaudhary
Aruna Chaudhary

ਮਿਸ਼ਨ ਫਤਹਿ ਤਹਿਤ ਵਰਕਰਾਂ ਨੇ ਹੁਣ ਤੱਕ ਸੋਨੇ ਦੇ 31 ਅਤੇ ਚਾਂਦੀ ਦੇ 133 ਬੈਜ ਜਿੱਤੇ

ਚੰਡੀਗੜ੍ਹ:ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਜਾਗਰੂਕ ਕਰਨ ਲਈ ਵਿੱਢੀ ਮੁਹਿੰਮ ਵਿੱਚ ਰਾਜ ਭਰ ਦੀਆਂ ਤਕਰੀਬਨ 53 ਹਜ਼ਾਰ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਮੋਹਰੀ ਭੂਮਿਕਾ ਨਿਭਾਅ ਰਹੀਆਂ ਹਨ।

Coronavirus Coronavirus

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਆਪਣੀ ਇਸੇ ਕਾਰਗੁਜ਼ਾਰੀ ਸਦਕਾ ਆਂਗਨਵਾੜੀ ਵਰਕਰ ਤੇ ਹੈਲਪਰ ‘ਮਿਸ਼ਨ ਫਤਹਿ‘ ਤਹਿਤ ਹੁਣ ਤੱਕ ਸੋਨੇ ਦੇ 31 ਅਤੇ ਚਾਂਦੀ ਦੇ 133 ਬੈਜ ਜਿੱਤ ਚੁੱਕੇ ਹਨ।

Aruna ChaudharyAruna Chaudhary

ਉਨਾਂ ਦੱਸਿਆ ਕਿ ਪੰਜਾਬ ਭਰ ਵਿੱਚ ਕੁੱਲ 27314 ਆਂਗਨਵਾੜੀ ਸੈਂਟਰ ਹਨ, ਜਿਨਾਂ ਵਿੱਚ ਕੰਮ ਕਰਦੀਆਂ 27295 ਆਂਗਨਵਾੜੀ ਵਰਕਰ ਤੇ 26055 ਹੈਲਪਰ ਲੋਕਾਂ ਨੂੰ ਘਰ ਘਰ ਜਾ ਕੇ ਕੋਰੋਨਾ ਤੋਂ ਬਚਾਅ ਦੇ ਤਰੀਕਿਆਂ ਬਾਰੇ ਜਾਣਕਾਰੀ ਦੇ ਰਹੇ ਹਨ। ਉਨਾਂ ਕਿਹਾ ਕਿ ਆਂਗਨਵਾੜੀ ਵਰਕਰਾਂ ਦੀ ਲੋਕਾਂ ਤੱਕ ਸਿੱਧੀ ਤੇ ਸਰਲ ਪਹੁੰਚ ਹੁੰਦੀ ਹੈ, ਜਿਸ ਕਾਰਨ ਉਨਾਂ ਲਈ ਲੋਕਾਂ ਨੂੰ ਜਾਗਰੂਕ ਕਰਨਾ ਹੋਰ ਵਿਭਾਗਾਂ ਦੇ ਮੁਕਾਬਲੇ ਜ਼ਿਆਦਾ ਸੌਖਾ ਹੁੰਦਾ ਹੈ।

Aruna ChaudharyAruna Chaudhary

ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਲੋਕਾਂ ਨੂੰ ਬਚਾਅ ਦੇ ਤਰੀਕਿਆਂ ਬਾਰੇ ਜਾਗਰੂਕ ਕਰਨ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਵਿਕਸਤ ਕੋਵਾ ਐਪ ਵੀ ਉਨਾਂ ਦੇ ਮੋਬਾਈਲ ਫੋਨਾਂ ਉਤੇ ਡਾਊਨਲੋਡ ਕਰਨ ਲਈ ਪ੍ਰੇਰਿਤ ਕੀਤਾ ਗਿਆ ਤਾਂ ਕਿ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਜਾਂਦੀ ਜਾਣਕਾਰੀ ਅਤੇ ਦਿਸ਼ਾ-ਨਿਰਦੇਸ਼ ਲੋਕਾਂ ਤੱਕ ਫੌਰੀ ਤੌਰ ‘ਤੇ ਪਹੁੰਚ ਸਕਣ।

Corona Virus Corona Virus

ਅਤੇ ਇਸ ਦੇ ਨਾਲ ਨਾਲ ਉਨਾਂ ਨੂੰ ਪੀੜਤ ਵਿਅਕਤੀ ਦੇ ਵੀ ਨੇੜੇ ਆਉਣ ਦਾ ਪਹਿਲਾਂ ਹੀ ਪਤਾ ਚੱਲ ਜਾਵੇ ਅਤੇ ਲੋਕ ਆਪਣਾ ਬਚਾਅ ਕਰ ਸਕਣ। ਉਨਾਂ ਦੱਸਿਆ ਕਿ ਵਰਕਰਾਂ ਨੇ ਆਂਗਨਵਾੜੀਆਂ ਦੇ ਬੱਚਿਆਂ ਦੇ ਮਾਪਿਆਂ ਨੂੰ ਜਾਗਰੂਕ ਕਰਨ ਤੋਂ ਇਲਾਵਾ ਸੈਂਟਰਾਂ ਦੀਆਂ ਕੰਧਾਂ ਉਤੇ ਜਾਗਰੂਕਤਾ ਪੋਸਟਰ ਤੇ ਪੇਂਟਿੰਗਾਂ ਵੀ ਚਿਪਕਾਈਆਂ।

Corona virusCorona virus

ਕੈਬਨਿਟ ਮੰਤਰੀ ਨੇ ਦੱਸਿਆ ਕਿ ਵਰਕਰਾਂ ਨੇ ਲੋਕਾਂ ਨੂੰ ਸਹੀ ਤਰੀਕੇ ਨਾਲ ਹੱਥ ਧੋਣ ਬਾਰੇ ਦੱਸਣ ਦੇ ਨਾਲ ਨਾਲ ਖ਼ੁਦ ਮਾਸਕ ਤਿਆਰ ਕਰ ਕੇ ਵੀ ਲੋਕਾਂ ਨੂੰ ਵੰਡੇ। ਇਸ ਦੇ ਨਾਲ ਨਾਲ ਲੌਕਡਾਊਨ ਦੌਰਾਨ ਲਾਭਪਾਤਰੀ ਬੱਚਿਆਂ ਤੇ ਗਰਭਵਤੀ ਔਰਤਾਂ ਨੂੰ ਘਰ ਘਰ ਜਾ ਕੇ ਰਾਸ਼ਨ ਵੰਡਿਆ ਗਿਆ ਤਾਂ ਕਿ ਉਨਾਂ ਦੇ ਪੋਸ਼ਣ ਵਿੱਚ ਕੋਈ ਕਮੀ ਨਾ ਆਵੇ। ਸਮਾਜਿਕ ਸੁਰੱਖਿਆ ਵਿਭਾਗ ਦੇ ਇਹ ਵਰਕਰ ਦੂਜੇ ਦੇਸ਼ਾਂ ਜਾਂ ਰਾਜਾਂ ਤੋਂ ਆਉਣ ਵਾਲਿਆਂ ਨੂੰ ਘਰਾਂ ਵਿੱਚ ਇਕਾਂਤਵਾਸ ਕਰਵਾਉਣ ਲਈ ਸਿਹਤ ਵਿਭਾਗ ਨਾਲ ਵੀ ਮਿਲ ਕੇ ਕੰਮ ਕਰ ਰਹੇ ਹਨ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement