
ਬਲੇਰਖਾਨਪੁਰ ਵਿਖੇ ਸਥਿਤ ਇਤਿਹਾਸਕ ਅਸਥਾਨ ਗੁਰਦੁਆਰਾ ਪਾਤਸ਼ਾਹੀ ਛੇਵੀਂ ਟਾਹਲੀ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਦਇਆ ਸਿੰਘ ਜੀ ਦਾ ਬੀਤੀ ਰਾਤ ਦੇਹਾਂਤ ਹੋ ਗਿਆ ਹੈ।
ਕਪੂਰਥਲਾ: ਜ਼ਿਲ੍ਹੇ ਦੇ ਪਿੰਡ ਬਲੇਰਖਾਨਪੁਰ ਵਿਖੇ ਸਥਿਤ ਇਤਿਹਾਸਕ ਅਸਥਾਨ ਗੁਰਦੁਆਰਾ ਪਾਤਸ਼ਾਹੀ ਛੇਵੀਂ ਟਾਹਲੀ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਦਇਆ ਸਿੰਘ ਜੀ ਦਾ ਬੀਤੀ ਰਾਤ ਦੇਹਾਂਤ ਹੋ ਗਿਆ ਹੈ। ਕੋਰੋਨਾ ਵਾਇਰਸ ਦੇ ਚਲਦਿਆਂ ਉਹਨਾਂ ਨੂੰ ਜ਼ਿਲ੍ਹਾ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਅਤੇ ਸਾਹ ਲੈਣ ਵਿਚ ਮੁਸ਼ਕਿਲ ਦੇ ਚਲਦਿਆਂ ਉਹਨਾਂ ਨੂੰ ਬੀਤੀ ਰਾਤ 9.30 ਵਜੇ ਲੁਧਿਆਣਾ ਦੇ ਡੀਐਮਸੀ ਵਿਖੇ ਰੈਫਰ ਕੀਤਾ ਗਿਆ ਹੈ।
Sant Daya Singh Ji
ਇੱਥੇ ਉਹਨਾਂ ਨੇ ਆਖਰੀ ਸਾਹ ਲਏ। ਦੱਸ ਦਈਏ ਕਿ ਸੰਤ ਬਾਬਾ ਦਇਆ ਸਿੰਘ ਜੀ ਟਾਹਲੀ ਸਾਹਿਬ ਇਕ ਪ੍ਰਸਿੱਧ ਵਾਤਾਵਰਨ ਪ੍ਰੇਮੀ ਅਤੇ ਸਮਾਜ ਸੁਧਾਰਕ ਸਨ। ਉਹਨਾਂ ਦੀ ਮੌਤ ਦੀ ਖ਼ਬਰ ਨਾਲ ਸਮੂਹ ਸੰਗਤ ਵਿਚ ਸੋਗ ਦੀ ਲਹਿਰ ਹੈ।