ਸ਼੍ਰੋਮਣੀ ਅਕਾਲੀ ਦਲ ਨੇ ਨਕਲੀ ਸ਼ਰਾਬ ਨਾਲ ਹੋਈ ਮੌਤਾਂ ਦੇ ਮਾਮਲੇ ਦੀ ਕਮਿਸ਼ਨਰੀ ਜਾਂਚ ਕੀਤੀ ਰੱਦ
Published : Aug 1, 2020, 10:34 am IST
Updated : Aug 1, 2020, 10:34 am IST
SHARE ARTICLE
Daljit Singh Cheema
Daljit Singh Cheema

ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਮਾਮਲੇ ਦੀ ਜਾਂਚ ਕਰਵਾਈ ਜਾਵੇ : ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 31 ਜੁਲਾਈ (ਸ.ਸ.ਸ਼): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅੰਮ੍ਰਿਤਸਰ, ਬਟਾਲਾ ਤੇ ਤਰਨਤਾਰਨ ਵਿਚ ਨਕਲੀ ਸ਼ਰਾਬ ਪੀਣ ਕਾਰਨ ਮੌਤਾਂ ਹੋਣ ਦੇ ਮਾਮਲੇ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਡਵੀਜ਼ਨਲ ਕਮਿਸ਼ਨਰ ਵੱਲੋਂ ਜਾਂਚ ਕੀਤੇ ਜਾਣ ਦੇ ਜਾਰੀ ਕੀਤੇ ਹੁਕਮਾਂ ਨੂੰ ਰੱਦ ਕਰ ਦਿੱਤਾ ਤੇ ਇਸ ਮਾਮਲੇ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਨਿਆਂਇਕ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਨਕਲੀ ਸ਼ਰਾਬ ਜਿਸ ਕਾਰਨ 21 ਜਾਨਾਂ ਗਈਆਂ ਦੀ ਜਾਂਚ ਦੀ ਜ਼ਿੰਮੇਵਾਰੀ ਸਿਰਫ ਹਾਈ ਕੋਰਟ ਦੇ ਹਵਾਲੇ ਹੀ ਨਹੀਂ ਕਰਨੀ ਚਾਹੀਦੀ ਬਲਕਿ 5600 ਕਰੋੜ ਰੁਪਏ ਦੇ ਅਬਕਾਰੀ ਮਾਲੀਆ ਘਾਟੇ, ਡਿਸਟੀਲਰੀਆਂ ਤੋਂ ਨਜਾਇਜ਼ ਸ਼ਰਾਬ ਦੀ ਵਿਕਰੀ ਅਤੇ ਗੈਰ ਕਾਨੂੰਨੀ ਡਿਸਟੀਲਰੀਆਂ ਤੋਂ ਨਕਲੀ ਸ਼ਰਾਬ ਦੀ ਕਿਰੀ ਤੇ ਕਾਂਗਰਸੀ ਆਗੂਆਂ ਦੀ ਸਰਪ੍ਰਸਤੀ ਹਾਸਲ ਬੋਟਲਿੰਗ ਪਲਾਂਟ ਤੇ ਸ਼ਰਾਬ ਦੀ ਅੰਤਰ ਰਾਜੀ ਸਮਗਲਿੰਗ ਵੀ ਹਾਈ ਕੋਰਟ ਦੀ ਜਾਂਚ ਦੇ ਦਾਇਰੇ ਵਿਚ ਲਿਆਉਣੇ ਚਾਹੀਦੇ ਹਨ।

ਉਹਨਾਂ ਕਿਹਾ ਕਿ ਗੈਰ ਕਾਨੂੰਨੀ ਸ਼ਰਾਬ ਉਦਯੋਗ ਨੂੰ ਨਕੇਲ ਪਾਉਣ ਤੇ ਦੋਸ਼ੀਆਂ ਨੂੰ ਘੇਰੇ ਵਿਚ ਲੈਣ ਲਈ ਇਹੋ ਇਕੋ ਇਕ ਰਾਹ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ  ਮੁੱਖ ਮੰਤਰੀ ਵੱਲੋਂ ਦਿੱਤੇ ਡਵੀਜ਼ਨਲ ਕਮਿਸ਼ਨਰ ਪੱਧਰ ਦੀ ਜਾਂਚ ਦੇ ਹੁਕਮ ਬਹੁਤ ਦੇਰੀ ਨਾਲ ਜਾਰੀ ਕੀਤੇ ਗਏ ਹਨ ਤੇ ਇਹ ਕੋਈ ਮਕਸਦ ਹੱਲ ਨਹੀਂ ਕਰਨਗੇ। ਉਹਨਾਂ ਕਿਹਾ ਕਿ ਮੁਢਲੀਆਂ ਰਿਪੋਰਟਾਂ ਤੋਂ ਇਹ ਸੰਕੇਤ ਮਿਲੇ ਹਨ ਕਿ ਨਕਲੀ ਸ਼ਰਾਬ ਦੀ ਸਪਲਾਈ ਬਹੁਤ ਵਿਆਪਕ ਹੈ ਤੇ ਇਹ ਸਾਰੇ ਜ਼ਿਲਿ•ਆਂ ਵਿਚ ਹੀ ਫੈਲੀ ਹੋਈ ਹੈ ਜਿਸਦੀ ਨਿਰਪੱਖ ਏਜੰਸੀ ਕੋਲੋਂ ਜਾਂਚ ਕਰਵਾਏ ਜਾਣ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਕੀਤੇ ਜਾਂਚ ਦੇ  ਮੌਜੂਦਾ ਹੁਕਮਾਂ ਨਾਲ ਅਸਲ  ਦੋਸ਼ੀਆਂ ਨੂੰ ਕਾਬੂ ਕਰਨਾ ਸੌਖਾ ਨਹੀਂ ਹੋਵੇਗਾ। ਉਹਨਾਂ ਕਿਹਾ ਕਿ ਜਾਂਚ ਦੀਆਂ ਸ਼ਰਤਾਂ ਅਜਿਹੀ ਮਾਮਲਿਆਂ ਦੀ ਜਾਂਚ ਵਾਸਤੇ ਮੁਕੰਮਲ ਨਹੀਂ ਹਨ। ਉਹਨਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਕੋਈ ਵੀ ਅਫਸਰ ਸ਼ਰਾਬ ਦੀ ਨਜਾਇਜ਼ ਸਮਗਲਿੰਗ ਤੇ ਨਕਲੀ ਸ਼ਰਾਬ ਦੀ ਵਿਕਰੀ ਵਿਚ ਸ਼ਾਮਲ ਕਿਸੇ ਵੀ ਕਾਂਗਰਸੀ ਆਗੂ ਖਿਲਾਫ ਕਾਰਵਾਈ ਨਹੀਂ ਕਰ ਸਕੇਗਾ। ਅਕਾਲੀ ਆਗੂ ਨੇ ਕਿਹਾ ਕਿ ਅਜਿਹੀਆਂ  ਨਕੀਲੀ ਸ਼ਰਾਬ ਕਾਰਨ ਵਾਪਰੀਆਂ ਕਈ ਘਟਨਾਵਾਂ ਨੇ ਪੰਜਾਬ ਵਿਚ ਨਕਲੀ ਸ਼ਰਾਬ ਦੇ ਚਲ ਰਹੇ ਕਾਰੋਬਾਰ ਨੂੰ ਬੇਨਕਾਬ ਕੀਤਾ ਹੈ। ਉਹਨਾਂ ਕਿਹਾ ਕਿ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਮੁੜ ਨਾ ਵਾਪਰਨ, ਇਸ ਵਾਸਤੇ ਕਦਮ ਚੁੱਕਣ ਲਈ ਹਾਲੇ ਵੀ ਕੋਈ ਬਹੁਤੀ ਦੇਰੀ ਨਹੀਂ ਹੋਈ।

ਉਹਨਾਂ ਕਿਹਾ ਕਿ ਸਰਕਾਰ ਨੂੰ ਕਿਸੇ ਦੇ ਖਿਲਾਫ ਵੀ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕਰਨਾ ਚਾਹੀਦਾ ਤਾਂ ਕਿ ਇਸ ਬੁਰਾਈ ਦਾ ਖਾਤਮਾ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀਆਂ ਸ਼ਿਕਾਇਤਾਂ 'ਤੇ ਵੀ ਕਾਰਵਾਈ ਕਰਨੀ ਚਾਹੀਦੀ ਹੈ ਕਿਉਂਕਿ ਰਿਪੋਰਟਾਂ ਵਿਚ ਇਹ ਸਾਹਮਣੇ ਆ ਰਿਹਾ ਹੈ ਕਿ ਨਕਲੀ ਸ਼ਰਾਬ ਬਾਰੇ ਮੁੱਛਲ ਵਿਚ ਸ਼ਿਕਾਇਤਾਂ ਹੋਣ ਦੇ ਬਾਵਜੂਦ ਸਰਕਾਰ ਨੇ ਕਾਰਵਾਈ ਨਹੀਂ ਕੀਤੀ। ਅਕਾਲੀ ਆਗੂ ਨੇ ਮੁੱਖਮੰਰੀ ਨੂੰ ਇਹ ਵੀ ਕਿਹਾ ਕਿ ਉਹ ਗੈਰ ਕਾਨੂੰਨੀ ਸ਼ਰਾਬ ਵਿਕਰੀ ਦੇ ਮਾਮਲੇ ਵਿਚ ਸਾਰੇ ਕੇਸਾਂ ਵਿਚ ਕਾਰਵਾਈ ਕਰਨੀ। ਉਹਨਾਂ ਕਿਹਾ ਕਿ ਅਜਿਹਾ ਹੀ ਇਕ ਕੇਸ ਮੁੱਖਮੰਤਰੀ ਦੇ ਧਾਰਮਿਕ ਸਲਾਹਕਾਰ ਪਰਮਜੀਤ ਸਿੰਘ ਸਰਨਾ ਨਾਲ ਵੀ ਸਬੰਧਤ ਹੇ ਜਿਹਨਾਂ ਦੀ ਖੰਡ ਮਿੱਲਾ ਵਿਚੋਂ ਇਕ ਨਜਾਇਜ਼ ਸ਼ਰਾ ਦਾ ਟਰੱਕ ਫੜਿਆ ਗਿਆ ਪਰ ਕੇਸ  ਨੂੰ ਖੁਰਦ ਬੁਰਦ ਕਰ ਦਿੱਤਾ ਗਿਆ। ਉਹਨਾਂ ਕਿਹਾ ਕਿ ਇਸੇ ਤਰੀਕੇ ਰਾਜਪੁਰਾ ਵਿਚ ਨਜਾਇਜ਼ ਸ਼ਰਾਬ ਡਿਸਟੀਲਰੀ ਚਲਾਉਣ ਦੇ ਦੋਸ਼ੀਆਂ ਨੂੰ ਸਰਪ੍ਰਸਤੀ ਦੇਣ ਲਈ ਕਾਂਗਰਸੀ ਆਗੂਆਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਪਟਿਆਲਾ ਪੁਲਿਸ ਨੇ ਤਾਂ ਐਨਫੋਰਸਮੈਂਟ ਡਾਇਰੈਕਟੋਰੇਟ ਨਾਲ ਵੀ ਸਹਿਯੋਗ ਕਰਨ ਤੋਂ ਇਨਕਾਰ ਕਰ ਦਿੱਤਾ। ਉਹਨਾਂ ਕਿਹਾ ਕਿ ਖੰਨਾ ਤੇ ਲੁਧਿਆਣਾ ਵਿਚ ਫੜੀਆਂ ਗਈਆਂ ਗੈਰ ਕਾਨੂੰਨੀ ਡਿਸਟੀਲਰੀਆਂ ਕਮ ਬੋਟਲਿੰਗ ਪਲਾਂਟਾਂ ਦੇ ਕੇਸ ਵਿਚ ਵੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।

Corona Virus, Covid 19, Lockdown 4, Cases India, Punjabi News, Rozana Spokesman, 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement