ਜੁਲਾਈ ਤੋਂ ਲਾਗੂ 1500 ਰੁਪਏ ਪੈਨਸ਼ਨ ਦੀ 1 ਅਗਸਤ ਤੋਂ ਵੰਡ ਪ੍ਰਕਿਰਿਆ ਸ਼ੁਰੂ : ਅਰੁਨਾ ਚੌਧਰੀ
Published : Aug 1, 2021, 8:38 pm IST
Updated : Aug 1, 2021, 8:38 pm IST
SHARE ARTICLE
Aruna Chaudhary
Aruna Chaudhary

ਸਰਕਾਰ ਨੇ ਰੱਖਿਆ 4000 ਕਰੋੜ ਦਾ ਬਜਟ

ਚੰਡੀਗੜ੍ਹ - ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਦੱਸਿਆ ਕਿ 1 ਜੁਲਾਈ ਤੋਂ 750 ਰੁਪਏ ਤੋਂ ਵਧਾ ਕੇ 1500 ਰੁਪਏ ਕੀਤੀ ਗਈ ਸਮਾਜਿਕ ਸੁਰੱਖਿਆ ਪੈਨਸ਼ਨ ਦੀ ਅਦਾਇਗੀ ਅਗਸਤ ਤੋਂ ਕਰਨ ਲਈ ਵੰਡ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਥੋਂ ਜਾਰੀ ਬਿਆਨ ਵਿੱਚ ਉਨ੍ਹਾਂ ਦੱਸਿਆ ਕਿ ਸੂਬੇ ਦੇ ਯੋਗ ਪਾਏ ਗਏ 26 ਲੱਖ 21 ਹਜ਼ਾਰ 201 ਲਾਭਪਾਤਰੀਆਂ ਨੂੰ ਪੈਨਸ਼ਨਾਂ ਦੀ ਵੰਡ ਕਰਨ ਲਈ ਸੂਬਾ ਸਰਕਾਰ ਨੇ ਇਸ ਵਿੱਤੀ ਵਰ੍ਹੇ ਦੌਰਾਨ 4000 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ।

Captain Amarinder Singh Captain Amarinder Singh

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਾਜਿਕ ਸੁਰੱਖਿਆ ਮਾਸਿਕ ਪੈਨਸ਼ਨ ਨੂੰ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਦੀ ਮਨਜ਼ੂਰੀ ਪਿੱਛੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦਿਆਂ 1 ਜੁਲਾਈ ਤੋਂ ਇਹ ਵਾਧਾ ਲਾਗੂ ਕਰ ਦਿੱਤਾ ਗਿਆ ਸੀ, ਜਿਸ ਦੀ ਅਦਾਇਗੀ ਸਬੰਧੀ ਪ੍ਰਕਿਰਿਆ ਅਗਸਤ ਮਹੀਨੇ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ।

Pension Pension

ਜਿਕਰਯੋਗ ਹੈ ਕਿ ਮਾਸਿਕ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 ਰੁਪਏ (ਦੁੱਗਣੀ) ਕਰਨ ਦੇ ਮੱਦੇਨਜ਼ਰ 2021-22 ਦੌਰਾਨ 4,000 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ, ਜੋ ਸਾਲ 2020-21 ਦੇ 2,320 ਕਰੋੜ ਰੁਪਏ ਦੇ ਬਜਟਰੀ ਖ਼ਰਚਿਆਂ ਦੇ ਮੁਕਾਬਲੇ 72 ਫ਼ੀਸਦੀ ਵਾਧਾ ਦਰਸਾਉਂਦਾ ਹੈ। ਸਾਲ 2019-20 ਅਤੇ 2020-21 ਵਿੱਚ ਕ੍ਰਮਵਾਰ 2,089 ਕਰੋੜ ਅਤੇ 2,277 ਕਰੋੜ ਰੁਪਏ ਦੀ ਸਮਾਜਿਕ ਸੁਰੱਖਿਆ ਪੈਨਸ਼ਨ ਵੰਡੀ ਗਈ

Akali BJPAkali BJP

 ਜੋ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸਾਲ 2016-17 ਵਿੱਚ ਦਿੱਤੀ ਮਹਿਜ਼ 747 ਕਰੋੜ ਰੁਪਏ ਦੀ ਪੈਨਸ਼ਨ ਨਾਲੋਂ ਤਿੰਨ ਗੁਣਾ ਵੱਧ ਬਣਦੀ ਹੈ। ਸਾਲ 2020-21 ਦੌਰਾਨ ਅਨੁਸੂਚਿਤ ਜਾਤੀ ਨਾਲ ਸਬੰਧਤ 13 ਲੱਖ ਲਾਭਪਾਤਰੀਆਂ ਸਮੇਤ ਕੁੱਲ 25.55 ਲੱਖ ਲਾਭਪਾਤਰੀਆਂ ਨੂੰ ਪੈਨਸ਼ਨ ਦਿੱਤੀ ਗਈ।

ਅਰੁਨਾ ਚੌਧਰੀ ਨੇ ਦੱਸਿਆ ਕਿ ਸੂਬੇ ਦੇ ਸਮੂਹ ਜ਼ਿਲ੍ਹਿਆਂ ਦੇ 17,64,909 ਬਜ਼ੁਰਗਾਂ, 4,90,539 ਵਿਧਵਾਵਾਂ ਅਤੇ ਬੇਸਹਾਰਾ ਔਰਤਾਂ, 2,09,110 ਦਿਵਿਆਂਗ ਵਿਅਕਤੀਆਂ ਅਤੇ 1,56,643 ਆਸ਼ਰਿਤ ਬੱਚਿਆਂ ਨੂੰ ਦੁੱਗਣੀ ਪੈਨਸ਼ਨ ਦਾ ਲਾਭ ਮਿਲੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement