
ਦਿੱਲੀ ‘ਚ ਕਿਸਾਨੀ ਅੰਦੋਲਨ ਨੂੰ ਦੇਣਗੇ ਨਵਾਂ ਬੱਲ
ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ) ਕਿਸਾਨੀ ਅੰਦੋਲਨ ਨੂੰ ਨਵਾਂ ਬਲ ਬਖਸ਼ਣ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਹਲਕਾ ਅਟਾਰੀ ਤੋਂ ਇਕ ਵੱਡਾ ਕਾਫ਼ਲਾ ਦਿੱਲੀ ਦੇ ਬਾਰਡਰਾਂ ਲਈ ਰਵਾਨਾ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਜੇਕਰ ਇਹ ਸੰਘਰਸ਼ 2024 ਤੱਕ ਵੀ ਲਿਜਾਣਾ ਪਿਆ ਤਾਂ ਅਸੀਂ ਤਿਆਰ ਬਰ ਤਿਆਰ ਖੜੇ ਹਾਂ।
Farmers protest
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਹਲਕਾ ਅਟਾਰੀ ਦੇ ਆਗੂ ਕੁਲਵਿੰਦਰ ਸਿੰਘ ਮਾਹਲ ਅਤੇ ਬਲਾਕ ਪ੍ਰਧਾਨ ਕਰਮ ਸਿੰਘ ਨੰਗਲੀ ਨੇ ਦੱਸਿਆ ਕਿ ਅੱਜ ਅਸੀਂ ਦਿੱਲੀ ਦੇ ਬਾਰਡਰਾਂ ਤੇ 3 ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਨਵਾਂ ਬਲ ਬਖਸ਼ਣ ਲਈ ਕਾਫ਼ਲਾ ਲੈ ਕੇ ਜਾ ਰਹੇ ਹਾਂ ਕਿਉਂਕਿ
ਝੋਨੇ ਦਾ ਸੀਜ਼ਨ ਖ਼ਤਮ ਹੋ ਗਿਆ।
Farmers protest
ਉਹਨਾਂ ਕਿਹਾ ਕਿ ਅਸੀਂ ਆਪਣੀਆਂ ਮੰਗਾ ਨੂੰ ਲੈ ਕੇ ਸੰਘਰਸ਼ ਜਾਰੀ ਰੱਖਾਂਗੇ ਭਾਵੇਂ ਇਹ ਸੰਘਰਸ਼ ਸਾਨੂੰ 2024 ਤਕ ਕਿਉ ਨਾ ਲਿਜਾਣਾ ਪਵੇ। ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨ ਭਾਈਚਾਰੇ ਵੱਲੋ ਪੰਜਾਬ ਵਿਚ ਭਾਜਪਾ ਦੇ ਹੋ ਰਹੇ ਵਿਰੋਧ ਨੇ ਭਾਜਪਾ ਦੇ ਆਗੂਆਂ ਨੂੰ ਚੋਣਾਂ ਵਿਚ ਖੜ੍ਹੇ ਹੋਣ ਜੋਗਾ ਨਹੀਂ ਛੱਡਿਆ ਤੇ ਇਸੇ ਤਰ੍ਹਾਂ ਆਉਣ ਵਾਲੇ ਸਮੇਂ ਵਿਚ ਵੀ ਉਹ ਯੂ ਪੀ ਵਿਚ ਵੀ ਭਾਜਪਾ ਦਾ ਵਿਰੋਧ ਕਰਕੇ ਵੋਟਾਂ ਨਹੀ ਪੈਣ ਦੇਣਗੇ।
Farmers protest