ਨਵਜੋਤ ਸਿੰਘ ਸਿੱਧੂ ਤੇ ਕੁਲਜੀਤ ਸਿੰਘ ਨਾਗਰਾ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀਆਂ ਭੇਂਟ
Published : Aug 1, 2021, 12:51 am IST
Updated : Aug 1, 2021, 12:51 am IST
SHARE ARTICLE
image
image

ਨਵਜੋਤ ਸਿੰਘ ਸਿੱਧੂ ਤੇ ਕੁਲਜੀਤ ਸਿੰਘ ਨਾਗਰਾ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀਆਂ ਭੇਂਟ

ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਸਵਰਨਜੀਤ ਸਿੰਘ ਸੇਠੀ): ਲੰਮੇ ਵਕਫ਼ੇ ਬਾਅਦ ਕੋਈ ਮਾਂ ਕਿਸੇ ਯੁਗਪੁਰਸ਼ ਨੂੰ ਜਨਮ ਦਿੰਦੀ ਹੈ, ਜਿਹੜਾ ਸੰਸਥਾ ਸਰੂਪ ਹੋ ਕੇ ਕੌਮ ਨੂੰ ਅਤੇ ਮਾਨਵਤਾ ਨੂੰ ਸੇਧ ਦਿੰਦਾ ਹੈ। ਇਸੇ ਤਰ੍ਹਾਂ ਦੇ ਯੁਗਪੁਰਸ਼ ਸ਼ਹੀਦ ਊਧਮ ਸਿੰਘ ਦੀ ਵਿਚਾਰਧਾਰਕ ਸੇਧ ਰੂਪੀ ਬਿਜਲੀਆਂ ਜਦੋਂ ਅਸੀ ਅਸਮਾਨ ਵਿਚ ਚਮਕਦੀਆਂ ਵੇਖਦੇ ਹਾਂ ਤਾਂ ਸਾਨੂੰ ਜ਼ਲ੍ਹਿਆਂ ਵਾਲਾ ਬਾਗ਼ ਯਾਦ ਆਉਂਦਾ ਹੈ, ਜਿਥੇ ਅੰਗਰੇਜ਼ ਹਕੂਮਤ ਵਲੋਂ ਕੀਤੇ ਜ਼ੁਲਮਾਂ ਨੇ ਸੰਸਾਰ ਦੇ ਲੋਕਾਂ ਨੂੰ ਵਲੂੰਧਰ ਕੇ ਰੱਖ ਦਿਤਾ। ਇਸ ਸਾਕੇ ਨਾਲ ਸਾਰਾ ਦੇਸ਼ ਇੱਕਜੁੱਟ ਹੋ ਗਿਆ ਅਤੇ ਅਨੇਕਤਾ ਵਿਚ ਏਕਤਾ ਦਾ ਸਿਧਾਂਤ ਅਮਲੀ ਰੂਪ ਵਿਚ ਪ੍ਰਗਟ ਹੋਇਆ। 
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੰਮਿ੍ਰਤਸਰ ਪੂਰਬੀ ਤੋਂ ਵਿਧਾਇਕ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰੋਜ਼ਾ ਸ਼ਰੀਫ਼ ਦੇ ਨਾਲ ਬਣੇ ਸ਼ਹੀਦ ਊਧਮ ਸਿੰਘ ਉਰਫ਼ ਰਾਮ ਮੁਹੰਮਦ ਸਿੰਘ ਆਜ਼ਾਦ ਦੇ ਸਮਾਰਕ ਵਿਖੇ ਕਰਵਾਏ ਸਮਾਗਮ ਮੌਕੇ ਸ਼ਹੀਦ ਨੂੰ ਸ਼ਰਧਾਂਜਲੀਆਂ ਭੇਂਟ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸਿਧਾਂਤ ‘ਜ਼ੁਲਮ ਕਰਨਾ ਵੀ ਪਾਪ ਤੇ ਸਹਿਣਾ ਵੀ ਪਾਪ’ ਤੋਂ ਸੇਧ ਲੈ ਕੇ ਸ਼ਹੀਦ ਊਧਮ ਸਿੰਘ ਨੇ ਜ਼ਲ੍ਹਿਆਂ ਵਾਲੇ ਬਾਗ਼ ਵਿਚ ਜ਼ੁਲਮ ਕਰਨ ਵਾਲਿਆਂ ਦਾ ਖ਼ਾਤਮਾ ਕੀਤਾ ਤੇ ਸੁਨੇਹਾ ਦਿਤਾ ਕਿ ਅਸੀ ਜ਼ੁਲਮ ਵਿਰੁਧ ਕਦੇ ਝੁਕਦੇ ਨਹੀਂ। ਸ਼ਹੀਦ ਊਧਮ ਸਿੰਘ ਨੇ ਅਪਣਾ ਨਾਮ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਅਤੇ ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿਤਾ ਤੇ ਇਹੀ ਸਾਂਝੀਵਾਲਤਾ ਸਾਡੇ ਦੇਸ਼ ਦੇ ਸੰਵਿਧਾਨ ਦੀ ਭਾਵਨਾ ਵੀ ਹੈ। 
ਇਸ ਮੌਕੇ ਉਨ੍ਹਾਂ ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ, ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਨੂੰ ਨਾਲ ਲੈ ਕੇ ਰੋਜ਼ਾ ਸ਼ਰੀਫ਼, ਗੁਰਦਵਾਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ, ਮਾਤਾ ਚਕਰੇਸ਼ਵਰੀ ਦੇਵੀ ਜੈਨ ਮੰਦਿਰ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਵੀ ਟੇਕਿਆ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮਪਤਨੀ ਮਨਦੀਪ ਕੌਰ ਨਾਗਰਾ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸੁਭਾਸ਼ ਸੂਦ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਜ਼ਿਲ੍ਹਾ ਪੁਲੀਸ ਮੁਖੀ ਅਮਨੀਤ ਕੌਂਡਲ, ਪਿੰਡਾਂ ਦੇ ਪੰਚ-ਸਰਪੰਚ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੇ ਅਹੁਦੇਦਾਰ, ਨਗਰ ਕੌਂਸਲਾਂ ਦੇ ਪ੍ਰਧਾਨ ਅਤੇ ਕੌਂਸਲਰਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
8
ਫ਼ੋਟੋ ਕੈਪਸ਼ਨ: ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪ੍ਰਧਾਨ ਨਵਜੋਤ ਸਿੰਘ ਸਿੱਧੂ, ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਹੋਰ।-ਫ਼ੋਟੋ: ਸੇਠੀ
9
ਫ਼ੋਟੋ ਕੈਪਸ਼ਨ: ਨੈਣਾਂ ਦੇਵੀ ਮਾਤਾ ਮੰਦਿਰ ਵਿਖੇ ਨਤਮਸਤਕ ਹੋਣ ਉਪਰੰਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਹੋਰ ਗੱਲਬਾਤ ਕਰਦੇ ਹੋਏ।-ਫ਼ੋਟੋ: ਸੇਠੀ
10
ਫ਼ੋਟੋ ਕੈਪਸ਼ਨ: ਰੋਜ਼ਾ ਸਰੀਫ਼ ਪਹੁੰਚਣ ’ਤੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਫੁੱਲ੍ਹਾਂ ਦਾ ਬੁੱਕਾਂ ਦੇ ਸਵਾਗਤ ਕਰਦੇ ਹੋਏ ਮੁਸਲਿਮ ਭਾਈਚਾਰੇ ਦੇ ਲੋਕ।-ਫ਼ੋਟੋ: ਸੇਠੀ
11
ਫ਼ੋਟੋ ਕੈਪਸ਼ਨ: ਸ਼ਹੀਦ ਊਧਮ ਸਿੰਘ ਉਰਫ਼ ਰਾਮ ਮੁਹੰਮਦ ਆਜ਼ਾਦ ਦੇ ਸਮਾਰਕ ਵਿਖੇ ਕਰਵਾਏ ਸਮਾਗਮ ਦੌਰਾਨ ਸ਼ਰਧਾਂਜਲੀ ਭੇਟ ਕਰਦੇ ਹੋਏ ਪ੍ਰਧਾਨ ਨਵਜੋਤ ਸਿੰਘ ਸਿੱਧੂ, ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਹੋਰ।-ਫ਼ੋਟੋ: ਸੇਠੀ
 

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement