ਪੰਜਾਬ ‘ਚ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਮੁੜ ਖੁੱਲ੍ਹਣਗੇ ਸਕੂਲ : ਵਿਜੈ ਇੰਦਰ ਸਿੰਗਲਾ
Published : Aug 1, 2021, 6:17 pm IST
Updated : Aug 1, 2021, 6:17 pm IST
SHARE ARTICLE
Vijay Inder Singla
Vijay Inder Singla

ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਦੇ ਨਾਲ-ਨਾਲ ਸਾਫ਼-ਸਫ਼ਾਈ ਅਤੇ ਰੈਂਡਮ ਸੈਂਪਲਿੰਗ ਕਰਨੀ ਹੋਵੇਗੀ ਲਾਜ਼ਮੀ: ਸਿੱਖਿਆ ਮੰਤਰੀ

ਚੰਡੀਗੜ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਐਤਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਵਾਨਗੀ ਤੋਂ ਬਾਅਦ ਕੋਵਿਡ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਸਕੂਲ ਦੁਬਾਰਾ ਖੋਲ੍ਹਣ ਲਈ ਪੂਰੀ ਤਰ੍ਹਾਂ ਤਿਆਰ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਸੀਨੀਅਰ ਸੈਕੰਡਰੀ ਤੱਕ ਸਾਰੀਆਂ ਜਮਾਤਾਂ ਪਹਿਲਾਂ ਵਾਂਗ (ਫਿਜ਼ੀਕਲ ਢੰਗ ਨਾਲ) ਚਲਾਈਆਂ ਜਾਣਗੀਆਂ।

School Students

ਉਨ੍ਹਾਂ ਅੱਗੇ ਕਿਹਾ ਕਿ ਸਕੂਲ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ ਅਤੇ ਬੱਚਿਆਂ ਨੂੰ ਸਕੂਲ ਵਿੱਚ ਭੇਜਣ ਤੋਂ ਪਹਿਲਾਂ ਮਾਪਿਆਂ ਨੂੰ ਆਪਣੀ ਲਿਖਤੀ ਸਹਿਮਤੀ ਦੇਣੀ ਹੋਵੇਗੀ। ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮਹਾਂਮਾਰੀ ਦੌਰਾਨ ਅਧਿਆਪਕ ਕੇਵਲ ਆਨਲਾਈਨ ਕਲਾਸਾਂ ਰਾਹੀਂ ਹੀ  ਵਿਦਿਆਰਥੀਆਂ ਨਾਲ ਸੰਪਰਕ ਵਿੱਚ ਸਨ ਪਰ ਸਕੂਲਾਂ ਦਾ ਮੁੜ ਖੁੱਲ੍ਹਣਾ ਵਿਦਿਆਰਥੀਆਂ ਦੀ ਪੜ੍ਹਾਈ ਦੇ ਢੁੱਕਵੇਂ ਮੁਲਾਂਕਣ ਲਈ ਬਹੁਤ ਮਹੱਤਵਪੂਰਣ ਭੂਮਿਕਾ ਨਿਭਾਏਗਾ।

School closes in Toronto
 

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਮੁਲਾਂਕਣ ਤੋਂ ਬਾਅਦ ਅਧਿਆਪਕਾਂ ਵਲੋਂ ਉਨਾਂ ਵਿਸ਼ਿਆਂ ‘ਤੇ ਵਧੇਰੇ ਧਿਆਨ ਦਿੱਤਾ ਜਾ ਸਕੇਗਾ ਜਿਨਾਂ ਲਈ ਵਧੇਰੇ ਤਵੱਜੋਂ ਦੀ ਜ਼ਰੂਰਤ ਹੋਵੇਗੀ। ਉਨਾਂ ਕਿਹਾ ਕਿ ਦੋਬਾਰਾ ਖੁੱਲ੍ਹਣ ਨਾਲ ਸਕੂਲਾਂ ਅਤੇ ਅਧਿਆਪਕਾਂ ਨੂੰ ਪ੍ਰੈਕਟੀਕਲ ਵਿਸ਼ਿਆਂ ਨੂੰ ਬਿਹਤਰ ਤਰੀਕੇ ਨਾਲ ਪੜ੍ਹਾਉਣ ਲਈ ਪ੍ਰੈਕਟੀਕਲ ਕਲਾਸਾਂ ਉਪਲਬਧ ਕਰਵਾਉਣ ਦਾ ਮੌਕਾ ਵੀ ਮਿਲੇਗਾ।

CoronavirusCorona virus

ਸਿੰਗਲਾ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਸਕੂਲ ਦੇ ਆਲੇ-ਦੁਆਲੇ ਅਤੇ ਕਲਾਸਰੂਮਾਂ ਦੀ ਢੁਕਵੀਂ ਸਫਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ ‘ਤੇ ਕੋਵਿਡ-19 ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਤੇ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

 Government school

ਉਨਾਂ ਕਿਹਾ ਕਿ ਇਸ ਸੰਬੰਧੀ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਤਫਸੀਲੀ (ਵਿਸਥਾਰਿਤ)  ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਜੋ ਕਿ ਸਾਰੇ ਸਕੂਲਾਂ ਨੂੰ ਵੀ ਭੇਜੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫਿਜ਼ੀਕਲ ਕਲਾਸਾਂ ਲਗਾਉਣ ਦੀ ਆਗਿਆ ਦੇਣ ਤੋਂ ਪਹਿਲਾਂ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੂੰ ਕੋਵਿਡ ਟੀਕੇ ਦੀਆਂ ਦੋਵੇਂ ਖੁਰਾਕਾਂ  ਲੈਣ ਨੂੰ ਯਕੀਨੀ ਬਣਾਇਆ ਜਾਵੇ ਅਤੇ  ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰਕੇ ਤਰਜੀਹੀ ਤੌਰ ’ਤੇ ਸਕੂਲ ਸਟਾਫ ਲਈ ਟੀਕੇ ਦੀ ਉਪਲਬਧਤਾ ਦਾ ਪ੍ਰਬੰਧ ਵੀ ਕੀਤਾ ਜਾਵੇ। ਉਨਾਂ ਕਿਹਾ ਕਿ ਵਿਦਿਆਰਥੀਆਂ ਦੇ 100:1 ਅਨੁਪਾਤ ਅਨੁਸਾਰਾ ਸਕੂਲਾਂ ਵਿੱਚ ਰੈਂਡਮ ਟੈਸਟ ਵੀ ਕੀਤੇ ਜਾਣ ਅਤੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਹਰ ਹਫਤੇ ਸਥਿਤੀ ਦੀ ਸਮੀਖਿਆ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement