Olympic ਖੇਡਾਂ ’ਚ ਮੱਲਾਂ ਮਾਰਨ ਵਾਲੇ ਸਿੱਖ ਖਿਡਾਰੀਆਂ ਦਾ ਸਨਮਾਨ ਕਰੇਗੀ ਸ਼੍ਰੋਮਣੀ ਕਮੇਟੀ

By : AMAN PANNU

Published : Aug 1, 2021, 10:34 am IST
Updated : Aug 1, 2021, 10:34 am IST
SHARE ARTICLE
SGPC to honor the Sikh Players who won any medal in Olympic Games
SGPC to honor the Sikh Players who won any medal in Olympic Games

ਬੀਬੀ ਜਗੀਰ ਕੌਰ ਨੇ ਕਿਹਾ, ਸ਼੍ਰੋਮਣੀ ਕਮੇਟੀ ਸਥਾਪਿਤ ਕਰੇਗੀ ਸਿੱਖ ਆਰਕਾਈਵਜ਼ ਪ੍ਰਾਜੈਕਟ। ਧਰਮ ਪ੍ਰਚਾਰ ਕਮੇਟੀ ਤੇ ਐਜੂਕੇਸ਼ਨ ਕਮੇਟੀ ਦੀ ਮੀਟਿੰਗ ’ਚ ਲਏ ਗਏ ਅਹਿਮ ਫੈਸਲੇ।

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur) ਨੇ ਉਲੰਪਿਕ ਵਿਚ ਡਿਸਕਸ ਥਰੋ (Discus throw) ਲਈ ਫਾਈਨਲ (Final) ਵਿਚ ਪ੍ਰਵੇਸ਼ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਕਮਲਪ੍ਰੀਤ ਕੌਰ (Kamalpreet Kaur) ਨੂੰ ਵਧਾਈ ਦਿੰਦਿਆਂ ਐਲਾਨ ਕੀਤਾ ਕਿ ਜਿਹੜੇ ਵੀ ਸਿੱਖ ਖਿਡਾਰੀ (Sikh Players) ਉਲੰਪਿਕ ਖੇਡਾਂ (Olympics) ਵਿਚੋਂ ਕੋਈ ਵੀ ਮੈਡਲ ਪ੍ਰਾਪਤ ਕਰਕੇ ਆਉਣਗੇ, ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ (Honor) ਕਰਕੇ ਹੌਸਲਾ ਅਫਜਾਈ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਧਰਮ ਪ੍ਰਚਾਰ ਕਮੇਟੀ ਅਤੇ ਐਜੂਕੇਸ਼ਨ ਕਮੇਟੀ ਦੀਆਂ ਇਕੱਤਰਤਾਵਾਂ ਕਰਨ ਮਗਰੋਂ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਆਖਿਆ ਕਿ ਖੁਸ਼ੀ ਦੀ ਗੱਲ ਹੈ ਕਿ ਕਮਲਪ੍ਰੀਤ ਕੌਰ ਨੇ ਫਾਈਨਲ ਵਿਚ ਪੁੱਜ ਕੇ ਸਿੱਖਾਂ ਦਾ ਨਾਂ ਰੌਸ਼ਨ ਕੀਤਾ ਹੈ।

ਹੋਰ ਪੜ੍ਹੋ: ਮਾਨਸੂਨ ਸੈਸ਼ਨ: ਹੰਗਾਮੇ ਕਾਰਨ ਹੋਈ 133 ਕਰੋੜ ਰੁਪਏ ਦੀ ਬਰਬਾਦੀ, 107 ਵਿਚੋਂ ਸਿਰਫ਼ 18 ਘੰਟੇ ਹੋਇਆ ਕੰਮ

SGPC to honor the Sikh Players who won any medal in Olympic GamesSGPC to honor the Sikh Players who won any medal in Olympic Games

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਕਮਲਪ੍ਰੀਤ ਕੌਰ ਦੇ ਉਲੰਪਿਕ ਲਈ ਚੁਣੇ ਜਾਣ ’ਤੇ ਪਹਿਲਾਂ ਵੀ 2 ਲੱਖ ਰੁਪਏ ਦਾ ਸਨਮਾਨ ਦਿੱਤਾ ਸੀ ਅਤੇ ਉਸ ਦੀ ਵਾਪਸੀ ’ਤੇ ਉਸ ਨੂੰ ਫਿਰ ਸਨਮਾਨਿਤ ਕੀਤਾ ਜਾਵੇਗਾ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਧਰਮ ਪ੍ਰਚਾਰ ਕਮੇਟੀ ਅਤੇ ਐਜੂਕੇਸ਼ਨ ਕਮੇਟੀ ਦੀਆਂ ਮੀਟਿੰਗਾਂ ਵਿਚ ਲਏ ਗਏ ਫੈਸਲਿਆਂ ਬਾਰੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਮੇਤ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਸਮਾਗਮ ਅਤੇ ਸੈਮੀਨਾਰ ਕਰਵਾਉਣ ਲਈ ਸਬ-ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ, ਜੋ ਪ੍ਰੋਗਰਾਮਾਂ ਦੀ ਰੂਪ-ਰੇਖਾ ਤਿਆਰ ਕਰਨਗੀਆਂ। 

ਹੋਰ ਪੜ੍ਹੋ: ਦਿੱਲੀ ਵਿਚ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਇਹਨਾਂ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ

ਉਨ੍ਹਾਂ ਕਿਹਾ ਕਿ ਜਲਦ ਹੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਸ਼ੁਰੂ ਕੀਤੇ ਜਾਣਗੇ। ਧਰਮ ਪ੍ਰਚਾਰ ਲਹਿਰ ਨੂੰ ਭਾਰਤ ਵਿਚ ਵਿਧੀਵਤ ਢੰਗ ਨਾਲ ਚਲਾਉਣ ਲਈ ਸਿੱਖ ਮਿਸ਼ਨਾਂ ਦੀ ਇਲਾਕਾ ਵੰਡ ਮੁੜ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਜਿਨ੍ਹਾਂ ਸੂਬਿਆਂ ਵਿਚ ਸਿੱਖ ਮਿਸ਼ਨ ਨਹੀਂ ਹਨ, ਉਨ੍ਹਾਂ ਦਾ ਇਲਾਕਾ ਪਹਿਲਾਂ ਚੱਲਦੇ ਸਿੱਖ ਮਿਸ਼ਨਾਂ ਨਾਲ ਜੋੜਿਆ ਜਾਵੇਗਾ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਆਰਕਾਈਵਜ਼ ਪ੍ਰਾਜੈਕਟ ਜਥੇਦਾਰ ਗੁਰਚਰਨ ਸਿੰਘ ਟੌਹੜਾ ਗੁਰਮਤਿ ਇੰਸਟੀਚਿਊਟ ਬਹਾਦਰਗੜ੍ਹ ਪਟਿਆਲਾ ਵਿਖੇ ਸਥਾਪਿਤ ਕੀਤਾ ਜਾਵੇਗਾ, ਇਸ ਸਬੰਧ ਵਿਚ ਸਬ-ਕਮੇਟੀ ਵਲੋਂ ਵਿਸਥਾਰਤ ਰਿਪੋਰਟ ਤਿਆਰ ਕੀਤੀ ਗਈ ਹੈ, ਜਿਸ ਨੂੰ ਲਾਗੂ ਕੀਤਾ ਜਾਵੇਗਾ। 

Bibi Jagir KaurBibi Jagir Kaur

ਉਨ੍ਹਾਂ ਦੱਸਿਆ ਕਿ ਗਲੋਬਲ ਪੱਧਰ ’ਤੇ ਸਿੱਖ ਭਾਈਚਾਰੇ ਦੇ ਬਹੁਮੁੱਲੇ ਇਤਿਹਾਸਕ ਦਸਤਾਵੇਜ਼ਾਂ ਨੂੰ ਇਸ ਪ੍ਰਾਜੈਕਟ ਦਾ ਹਿੱਸਾ ਬਣਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਸਿੱਖ ਵਿਰਾਸਤ ਦੀ ਸਾਂਭ-ਸੰਭਾਲ ਅਤੇ ਵਿਸ਼ਵ ਸਿੱਖ ਭਾਈਚਾਰੇ ਨੂੰ ਜੋੜਨ ਲਈ ਵਚਨਬੱਧ ਹੈ ਅਤੇ ਇਸ ਦੇ ਮੱਦੇਨਜ਼ਰ ਸਿੱਖ ਆਰਕਾਈਵਜ਼ ਪ੍ਰਾਜੈਕਟ ਦੀ ਰੂਪ-ਰੇਖਾ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਵਿਚ ਇੰਗਲੈਂਡ ਨਿਵਾਸੀ ਸਵਰਗੀ ਸਿੱਖ ਵਿਦਵਾਨ ਡਾ. ਦਰਸ਼ਨ ਸਿੰਘ ਤਾਤਲਾ ਦਾ ਵੀ ਅਹਿਮ ਯੋਗਦਾਨ ਰਿਹਾ ਹੈ। ਭਾਵੇਂ ਉਹ ਹੁਣ ਇਸ ਦੁਨੀਆਂ ਵਿਚ ਨਹੀਂ ਹਨ, ਪਰੰਤੂ ਉਨ੍ਹਾਂ ਦੇ ਵਡਮੁੱਲੇ ਵਿਚਾਰਾਂ ਨੂੰ ਇਸ ਪ੍ਰਾਜੈਕਟ ਦੀ ਸਥਾਪਨਾ ਲਈ ਖਾਸ ਅਹਿਮੀਅਤ ਦਿੱਤੀ ਜਾਵੇਗੀ। ਡਾ. ਤਾਤਲਾ ਪਾਸ ਜਿਹੜੇ ਵੀ ਸਿੱਖ ਦਸਤਾਵੇਜ਼ ਮੌਜੂਦ ਸਨ, ਉਨ੍ਹਾਂ ਲਈ ਉਨ੍ਹਾਂ ਦੇ ਪਰਿਵਾਰ ਤੱਕ ਸੰਪਰਕ ਕਰਾਂਗੇ।

ਹੋਰ ਪੜ੍ਹੋ: ਬੰਗਾਲ ਦੇ ਸਾਬਕਾ ਉੱਚ ਸਿੱਖਿਆ ਮੰਤਰੀ ਸੁਦਰਸ਼ਨ ਰਾਏ ਚੌਧਰੀ ਦਾ ਦਿਹਾਂਤ

ਬੀਬੀ ਜਗੀਰ ਕੌਰ ਨੇ ਦੱਸਿਆ ਕਿ ਐਜੂਕੇਸ਼ਨ ਕਮੇਟੀ ਦੀ ਇਕੱਤਰਤਾ ਵਿਚ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਵਿਦਿਅਕ ਅਦਾਰਿਆਂ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਲਈ ਫੈਸਲੇ ਕੀਤੇ ਗਏ ਹਨ। ਵਿਦਿਅਕ ਅਦਾਰਿਆਂ ਦੇ ਜਿਹੜੇ ਮੁਲਾਜ਼ਮ ਸ਼ਰਤਾਂ ਪੂਰੀਆਂ ਕਰਦੇ ਹਨ, ਉਨ੍ਹਾਂ ਨੂੰ ਰੈਗੂਲਰ ਕੀਤਾ ਜਾਵੇਗਾ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਵਿਦਿਅਕ ਅਦਾਰਿਆਂ ਦੀਆਂ ਸਥਾਨਕ ਕਮੇਟੀਆਂ ਨਾਲ ਤਾਲ-ਮੇਲ ਕਰਨ ਲਈ ਸਬ-ਕਮੇਟੀਆਂ ਵੀ ਬਣਾਈਆਂ ਜਾਣਗੀਆਂ, ਤਾਂ ਜੋ ਸਥਾਨਕ ਹਾਲਾਤਾਂ ਅਨੁਸਾਰ ਵਿਦਿਅਕ ਨੀਤੀ ਨੂੰ ਲਾਗੂ ਕੀਤਾ ਜਾ ਸਕੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement