ਅੰਗਰੇਜ਼ਾਂ ਕੋਲੋਂ ਮਾਫ਼ੀਆਂ ਮੰਗਣ ਵਾਲਿਆਂ ਦੇ ਬੁੱਤ ਤਾਂ ਸਰਕਾਰਾਂ ਨੇ ਸੰਸਦ ਵਿਚ ਲਾਏ ਪਰ ਸ਼ਹੀਦ ਹੋਣ ਵਾ
Published : Aug 1, 2021, 12:42 am IST
Updated : Aug 1, 2021, 12:42 am IST
SHARE ARTICLE
image
image

ਅੰਗਰੇਜ਼ਾਂ ਕੋਲੋਂ ਮਾਫ਼ੀਆਂ ਮੰਗਣ ਵਾਲਿਆਂ ਦੇ ਬੁੱਤ ਤਾਂ ਸਰਕਾਰਾਂ ਨੇ ਸੰਸਦ ਵਿਚ ਲਾਏ ਪਰ ਸ਼ਹੀਦ ਹੋਣ ਵਾਲੇ ਸੂਰਮਿਆਂ ਨੂੰ ਵਿਸਾਰਿਆ : ਭਗਵੰਤ ਮਾਨ

ਸੁਨਾਮ, 31 ਜੁਲਾਈ (ਅਜੈਬ ਸਿੰਘ ਮੋਰਾਂਵਾਲੀ) : ਸ਼ਹੀਦ ਊਧਮ ਸਿੰਘ ਦੇ ਸ਼ਹਾਦਤ ਦਿਵਸ ’ਤੇ ਆਮ ਆਦਮੀ ਪਾਰਟੀ ਪੰਜਾਬ ਦੀ ਸੀਨੀਅਰ ਆਗੂਆਂ ਪੰਜਾਬ ਪ੍ਰਧਾਨ ਤੇ ਸੰਸਦ ਭਗਵੰਤ ਮਾਨ, ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਵਿਧਾਇਕ ਅਮਨ ਅਰੋੜਾ ਨੇ ਸ਼ਹੀਦ ਊਧਮ ਸਿੰਘ ਦੇ ਸ਼ਹਾਦਤ ਦਿਵਸ ’ਤੇ ਸ਼ਨੀਵਾਰ ਨੂੰ ਸੁਨਾਮ (ਊਧਮ ਸਿੰਘ ਵਾਲਾ) ਵਿਖੇ ਸ਼ਹੀਦ ਦੇ ਜੱਦੀ ਘਰ ਵਿਚ ਜਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਸੰਸਦ ਭਗਵੰਤ ਮਾਨ ਨੇ ਕਿਹਾ, ’ਦੇਸ਼ ਦੀਆਂ ਸਰਕਾਰਾਂ ਨੇ ਅੰਗਰੇਜ਼ਾਂ ਕੋਲੋਂ ਮਾਫ਼ੀਆਂ ਮੰਗਣ ਵਾਲਿਆਂ ਦੇ ਬੁੱਤ ਤਾਂ ਸੰਸਦ ਵਿਚ ਲਾਏ ਹੋਏ ਹਨ, ਪਰ ਆਜ਼ਾਦੀ ਸੰਘਰਸ਼ ਲਈ ਸ਼ਹੀਦ ਹੋਣ ਵਾਲੇ ਸੂਰਮਿਆਂ ਨੂੰ ਵਿਸਾਰਿਆ ਹੋਇਆ ਹੈ।’ ਇਸ ਦੇ ਨਾਲ ਹੀ ਭਗਵੰਤ ਮਾਨ ਨੇ ਅਪਣੇ ਐਮਪੀ ਲੈਡ ਫ਼ੰਡ ਵਿਚੋਂ ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਨੂੰ ਸ਼ਵ-ਯਾਤਰਾ ਵਾਹਨ ਦੇਣ ਦਾ ਐਲਾਨ ਕੀਤਾ ਹੈ।
ਸੰਸਦ ਭਗਵੰਤ ਮਾਨ ਨੇ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ, ‘‘ਅਸੀਂ ਇੱਥੇ ਸ਼ਹੀਦ ਅੱਗੇ ਨਤਮਸਤਕ ਹੋਣ ਆਏ ਹਾਂ, ਜਿਨ੍ਹਾਂ ਸਾਨੂੰ ਆਜ਼ਾਦੀ ਲੈ ਕੇ ਦਿਤੀ ਤਾਂ ਹੀ ਸਾਡੇ ਗਲ਼ਾਂ ਵਿਚ ਪਿਆਰ ਸਤਿਕਾਰ ਨਾਲ ਹਾਰ ਪੈ ਰਹੇ ਹਨ।’’ ਉਨ੍ਹਾਂ ਕਿਹਾ ਸਮੇਂ ਦੀਆਂ ਸਰਕਾਰਾਂ ਨੇ ਆਜ਼ਾਦੀ ਦੇ ਪਰਵਾਨਿਆਂ ਨੂੰ ਅਣਗੌਲੇ ਕੀਤਾ ਹੈ, ਪਰ ਸ਼ਹੀਦਾਂ ਦੇ ਦੀਵਾਨੇ ਲੋਕ ਸੰਸਦ ਅਤੇ ਵਿਧਾਨ ਸਭਾਵਾਂ ਵਿਚ ਪਹੁੰਚ ਕੇ ਸ਼ਹੀਦਾਂ ਦੀ ਕੁਰਬਾਨੀ ਨੂੰ ਦੁਨੀਆਂ ਅੱਗੇ ਰੱਖ ਰਹੇ ਨੇ। ਮਾਨ ਨੇ ਕਿਹਾ ਕਿ ਸੁਨਾਮ ਉਨਾਂ ਦੀ ਜਨਮ ਅਤੇ ਕਰਮ ਭੂਮੀ ਹੈ ਅਤੇ ਉਹ ਸ਼ਹੀਦ ਊਧਮ ਸਿੰਘ ਨਾਲ ਸੰਬੰਧਤ ਯਾਦਗਾਰ ਨੂੰ ਹੋਰ ਵਿਕਸਤ ਕਰਨ ਲਈ ਹਰ ਸੰਭਵ ਯਤਨ ਕਰਨਗੇ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੇ ਪੰਜਾਬ ਦੀ ਅਣਖ਼ ਅਤੇ ਇੱਜਤ ਨੂੰ ਦੁਨੀਆਂ ਵਿਚ ਜ਼ਿੰਦਾ ਰਖਿਆ ਹੈ।
ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਜਿਸ ਨੀਤੀ ਪਾਲਿਸੀ ਅਧੀਨ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ, ਕਾਂਗਰਸੀ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਅਤੇ ਰਾਕੇਸ਼ ਪਾਂਡੇ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੀ ਮਿਹਰਬਾਨੀ ਕੀਤੀ ਜਾ ਰਹੀ ਸੀ, ਉਸੇ ਨੀਤੀ ਅਧੀਨ ਸ਼ਹੀਦ ਊਧਮ ਸਿੰਘ ਦੇ ਸਾਰੇ ਯੋਗ ਵਾਰਸਾਂ ਨੂੰ ਵੀ ਸਰਕਾਰੀ ਨੌਕਰੀਆਂ ਦਿਤੀਆਂ ਜਾਣ। ਉਨ੍ਹਾਂ ਕਿਹਾ ਕਿ ਇਸ ਤੋਂ ਵੱਡੀ ਤ੍ਰਾਸਦੀ ਕੀ ਹੋ ਸਕਦੀ ਹੈ ਕਿ ਸਿਰਤਾਜ ਸ਼ਹੀਦਾਂ ਦੇ ਪਰਵਾਰ ਦਰ-ਦਰ ਠੋਕਰਾਂ ਖਾ ਰਹੇ ਹਨ, ਪ੍ਰੰਤੂ ਸੱਤਾ ਦਾ ਸੁੱਖ ਭੋਗ ਰਹੇ ਪਰਵਾਰਾਂ ਦੇ ਬੱਚਿਆਂ ਨੂੰ ਨੌਕਰੀਆਂ ਵੰਡੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਅਸੀਂ ਸ਼ਹੀਦ ਊਧਮ ਸਿੰਘ ਦੇ ਪ੍ਰਵਾਨੇ ਬਣ ਕੇ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਆਏ ਹਾਂ ਅਤੇ ਪ੍ਰਣ ਕਰਦੇ ਹਾਂ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਅਤੇ ਦੇਸ਼ ਸਿਰਜਣ ਲਈ ਯਤਨ ਕੀਤੇ ਜਾਣਗੇ।
 ਇਸ ਮੌਕੇ ‘ਆਪ’ ਆਗੂਆਂ ਨੇ ਵਿਜ਼ਟਰ ਬੁੱਕ ’ਤੇ ਸ਼ਹੀਦ ਊਧਮ ਸਿੰਘ ਬਾਰੇ ਆਪਣੇ ਖਿਆਲ਼ ਦਰਜ ਕੀਤੇ ਅਤੇ ਪ੍ਰਬੰਧਕਾਂ ਵੱਲੋਂ ਸਾਰੇ ਆਗੂਆਂ ਦਾ ਸਨਮਾਨ ਕੀਤਾ ਗਿਆ। ਨਤਮਸਤਕ ਹੋਣ ਵਾਲਿਆਂ ’ਚ ਸਥਾਨਕ ‘ਆਪ’ ਆਗੂ ਅਤੇ ਵੱਡੀ ਗਿਣਤੀ ’ਚ ਵਲੰਟੀਅਰ ਵੀ ਹਾਜ਼ਰ ਸਨ।
ਫੋਟੋ 31-25
 

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement